Lectionary Calendar
Friday, May 9th, 2025
the Third Week after Easter
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

੧ ਸਲਾਤੀਨ 11

1 ਸੁਲੇਮਾਨ ਪਾਤਸ਼ਾਹ ਨੂੰ ਔਰਤਾਂ ਨਾਲ ਬਹੁਤ ਪਿਆਰ ਸੀ। ਉਸ ਨੇ ਬਹੁਤ ਸਾਰੀਆਂ ਵਿਦੇਸ਼ੀ ਔਰਤਾਂ ਨੂੰ ਪਿਆਰ ਕੀਤਾ, ਜਿਨ੍ਹਾਂ ਵਿੱਚ ਫ਼ਿਰਊਨ ਦੀ ਧੀ, ਮੋਆਬ ਦੀਆਂ ਔਰਤਾਂ, ਅੰਮੋਨ, ਅਦੋਮ, ਸਿਦੋਨ ਅਤੇ ਹਿੱਤੀ ਔਰਤਾਂ ਸ਼ਾਮਿਲ ਸਨ।2 ਇਹ ਉਨ੍ਹਾਂ ਕੌਮਾਂ ਤੋਂ ਸਨ ਜਿਨ੍ਹਾਂ ਬਾਰੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਉਨ੍ਹਾਂ ਦੇ ਨਾਲ ਨਹੀਂ ਮਿਲਣਾ। "ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਇਹ ਕੌਮਾਂ ਤੁਹਾਨੂੰ ਆਪਣੇ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਉਣਗੀਆਂ।" ਪਰ ਰਾਜਾ ਸੁਲੇਮਾਨ ਇਨ੍ਹਾਂ ਔਰਤਾਂ ਨੂੰ ਪਿਆਰ ਕਰਦਾ ਸੀ।3 ਸੁਲੇਮਾਨ ਦੀਆਂ4 ਜਦੋਂ ਸੁਲੇਮਾਨ ਬੁਢ੍ਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ।5 ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਬ ਅਤੇ ਅੰਮੋਨੀਆਂ ਦੇ ਘਿਨਾਉਣੇ ਬੁੱਤ ਮਿਲਕੋਮ ਦੇ ਪਿੱਛੇ ਲੱਗ ਤੁਰਿਆ।6 ਇਉਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚਲਿਆ, ਜਿਵੇਂ ਉਸਦੇ ਪਿਤਾ ਦਾਊਦ ਨੇ ਕੀਤਾ।7 ਸੁਲੇਮਾਨ ਨੇ ਇੱਕ ਪਹਾੜੀ ਉੱਤੇ, ਮੋਆਬੀਆਂ ਦੇ ਘ੍ਰਿਣਾਯੋਗ ਦੇਵਤੇ, ਕਮੋਸ਼ ਲਈ ਅਤੇ ਅੰਮੋਨੀਆਂ ਦੇ ਘ੍ਰਿਣਾਯੋਗ ਬੁੱਤ, ਮੋਲਕ ਲਈ ਇੱਕ ਉਪਾਸਨਾ ਦਾ ਸਬਾਨ ਬਣਵਾਇਆ, ਜੋ ਕਿ ਯਰੂਸ਼ਲਮ ਤੋਂ ਅਗਾਂਹ ਸੀ।8 ਇਸੇ ਤਰ੍ਹਾਂ ਉਸਨੇ ਆਪਣੀਆਂ ਸਾਰੀਆਂ ਓਪਰੀਆਂ ਔਰਤਾਂ ਲਈ ਵੀ ਕੀਤਾ ਜਿਹੜੀਆਂ ਕਿ ਆਪੋ-ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਅਤੇ ਬਲੀ ਚੜਾਉਂਦੀਆਂ ਸਨ।

9 ਤਦ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ, ਕਿਉਂ ਜੋ ਉਸਦਾ ਮਨ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੋਂ ਫ਼ਿਰ ਗਿਆ, ਜਿਸ ਉਸਨੂੰ ਦੋ ਵਾਰ ਦਰਸ਼ਨ ਦਿੱਤੇ ਸਨ ਅਤੇ ਉਸਨੇ ਇਸਨੂੰ ਗੱਲ ਦਾ ਹੁਕਮ ਦਿੱਤਾ ਸੀ10 ਕਿ ਉਹ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ, ਪਰ ਉਸਨੇ ਯਹੋਵਾਹ ਦਾ ਹੁਕਮ ਨਾ ਮੰਨਿਆ।11 ਤਦ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, "ਤੂੰ ਮੇਰੇ ਨਾਲ ਆਪਣਾ ਕੀਤਾ ਨੇਮ ਤੋੜਿਆ ਹੈ ਅਤੇ ਤੂੰ ਮੇਰੇ ਹੁਕਮ ਨੂੰ ਨਹੀਂ ਮੰਨਿਆ ਇਸ ਲਈ ਮੈਂ ਹੁਣ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ ਕਿ ਇਹ ਰਾਜ ਮੈਂ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਕਿਸੇ ਟਹਿਲੂੇ ਨੂੰ ਦੇ ਦੇਵਾਂਗਾ।12 ਪਰ ਤੇਰੇ ਪਿਤਾ ਦਾਊਦ ਕਾਰਣ, ਮੈਂ ਤੇਰੇ ਜਿਉਂਦੇ ਜੀਅ ਇਹ ਰਾਜ ਤੇਰੇ ਕੋਲੋਂ ਨਹੀਂ ਲਵਾਂਗਾ ਪਰ ਮੈਂ ਇਹ ਰਾਜ ਤੇਰੇ ਪੁੱਤਰ ਤੋਂ ਲੈ ਲਵਾਂਗਾ।13 ਫ਼ਿਰ ਵੀ, ਮੈਂ ਤੇਰੇ ਪੁੱਤਰ ਕੋਲੋਂ ਸਾਰਾ ਰਾਜ ਨਹੀਂ ਲਵਾਂਗਾ, ਮੈਂ ਉਸਨੂੰ ਇੱਕ ਪਰਿਵਾਰ-ਸਮੂਹ ਉੱਤੇ ਹਕੂਮਤ ਕਰਨ ਦੇਵਾਂਗਾ। ਅਜਿਹਾ ਮੈਂ ਸਿਰਫ ਦਾਊਦ ਸਦਕਾ ਕਰਾਂਗਾ - ਕਿਉਂ ਕਿ ਉਹ ਮੇਰਾ ਚੰਗਾ ਸੇਵਕ ਸੀ ਅਤੇ ਇਹ ਸਭ ਕੁਝ ਮੈਂ ਯਰੂਸ਼ਲਮ ਲਈ ਕਰਾਂਗਾ ਕਿਉਂ ਕਿ ਇਹ ਸ਼ਹਿਰ ਮੈਂ ਚੁਣਿਆ ਸੀ।"

14 ਤਾਂ ਯਹੋਵਾਹ ਨੇ ਸੁਲੇਮਾਨ ਦੇ ਵਿਰੁੱਧ ਇੱਕ ਦੁਸ਼ਮਣ ਨੂੰ ਖੜਾ ਕਰ ਦਿੱਤਾ। ਜਿਸ ਦਾ ਨਾਉਂ ਹਦਦ ਸੀ ਜੋ ਕਿ ਅਦੋਮ ਦੇ ਰਾਜੇ ਦੇ ਘਰਾਣੇ ਵਿੱਚੋਂ ਸੀ।15 ਇਉਂ ਹੋਇਆ: ਜਦੋਂ ਦਾਊਦ ਅਦੋਮ ਵਿੱਚ ਸੀ, ਜਿਸ ਵੇਲੇ ਯੋਆਬ ਸੈਨਾਪਤੀ ਵਢਿਆਂ ਹ੍ਹੋਇਆਂ ਦੇ ਦਬ੍ਬਣ ਲਈ ਉਪਰ ਆਇਆ ਤਾਂ ਅਦੋਮ ਦੇ ਹਰ ਬੰਦੇ ਨੂੰ ਜੋ ਜੀਉਂਦਾ ਸੀ ਯੋਆਬ ਨੇ ਵੱਢ ਸੁਟਿਆ।16 ਯ੍ਯੋਆਬ ਸਾਰੇ ਇਸਰਾਏਲੀਆਂ ਸਮੇਤ ਛੇ ਮਹੀਨੇ ਅਦੋਮ ਵਿੱਚ ਰਿਹਾ ਅਤੇ ਉਸ ਸਮੇਂ ਦੌਰਾਨ ਉਨ੍ਹਾਂ ਨੇ ਅਦੋਮ ਵਿਚਲੇ ਸਾਰੇੇ ਆਦਮੀਆਂ ਨੂੰ ਮਾਰ ਦਿੱਤਾ।17 ਪਰ ਉਸ ਵਕਤ ਹਦਦ ਅਜੇ ਇੱਕ ਛੋਟਾ ਜਿਹਾ ਬਾਲ ਹੀ ਸੀ, ਇਸ ਲਈ ਹਦਦ ਭੱਜ ਕੇ ਮਿਸਰ 'ਚ ਆ ਗਿਆ। ਉਸਦੇ ਨਾਲ ਉਸਦੇ ਪਿਉ ਦੇ ਕੁਝ ਸੇਵਕ ਵੀ ਚਲੇ ਗਏ ਸਨ।18 ਉਹ ਮਿਦਿਆਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਪਾਰਾਨ ਵਿੱਚ ਕੁਝ ਲੋਕ ਉਨ੍ਹਾਂ ਨਾਲ ਰਲ ਗਏ ਤਾਂ ਇਹ ਸਾਰਾ ਦਲ ਮਿਸਰ ਵੱਲ ਨੂੰ ਗਿਆ। ਉੱਥੇ ਉਹ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸਨੇ ਉਸਨੂੰ ਇੱਕ ਘਰ ਦੇ ਦਿੱਤਾ ਅਤੇ ਉਸ ਲਈ ਖਾਣ ਦਾ ਪ੍ਰਬੰਧ ਕਰਵਾਇਆ ਅਤੇ ਉਸਨੂੰ ਜ਼ਮੀਨ ਵੀ ਦਿੱਤੀ।19 ਫ਼ਿਰਊਨ ਹਦਦ ਨੂੰ ਬਹੁਤ ਪਸੰਦ ਕਰਦਾ ਸੀ, ਅਤੇ ਉਸ ਨੂੰ ਇੱਕ ਪਤਨੀ ਦਿੱਤੀ। ਇਹ ਔਰਤ ਉਸ ਦੀ ਪਤਨੀ ਦੀ ਭੈਣ ਸੀ। (ਫ਼ਿਰਊਨ ਦੀ ਪਤਨੀ ਰਾਣੀ ਤਹਪਨੇਸ ਸੀ।)20 ਇਉਂ ਤਹਪਸੇਨ ਦੀ ਭੈਣ ਦਾ ਵਿਆਹ ਹਦਦ ਨਾਲ ਹੋਇਆ। ਉਨ੍ਹਾਂ ਦੇ ਘਰ ਗਨੂਬਬ ਨਾਂ ਦਾ ਪੁੱਤਰ ਪੈਦਾ ਹੋਇਆ। ਤਹਪਨੇਸ ਨੇ ਗਨੂਬਬ ਨੂੰ ਮਹਿਲ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਪਲਣ ਦਾ ਆਦੇਸ਼ ਦਿੱਤਾ।21 ਮਿਸਰ ਵਿੱਚ, ਜਦ ਹਦਦ ਨੇ ਸੁਣਿਆ ਕਿ ਦਾਊਦ ਮਰ ਗਿਆ ਹੈ। ਉਸਨੇ ਇਹ ਵੀ ਸੁਣਿਆ ਕਿ ਯੋਆਬ ਸੈਨਾ ਦਾ ਕਮਾਂਡਰ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, "ਮੈਨੂੰ ਹੁਣ ਆਪਣੇ ਦੇਸ ਜਾਣ ਦੀ ਆਗਿਆ ਦੇਵੋ!"22 ਪਰ ਫ਼ਿਰਊਨ ਨੇ ਕਿਹਾ, "ਇੱਥੇ ਤੈਨੂੰ ਕਿਸ ਚੀਜ਼ ਦੀ ਕਮੀ ਹੈ ਕਿ ਵਾਪਿਸ ਆਪਣੇ ਦੇਸ਼ ਜਾਣਾ ਚਹੁਂਦਾ ਹੈਂ?"ਹਦਦ ਨੇ ਆਖਿਆ, "ਕੁਝ ਨਹੀਂ, ਪਰ ਮੈਨੂੰ ਮੇਰੇ ਘਰ ਵਾਪਸ ਜਾਣ ਦੇ।"23 ਫ਼ੇਰ ਪਰਮੇਸ਼ੁਰ ਨੇ ਸੁਲੇਮਾਨ ਦੇ ਵਿਰੁੱਧ ਇੱਕ ਹੋਰ ਦੁਸ਼ਮਣ ਨੂੰ ਖੜਾ ਕੀਤਾ। ਇਹ ਵਿਅਕਤੀ ਰਜ਼ੋਨ, ਅਲਯਾਦਾ ਦਾ ਪੁੱਤਰ ਸੀ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦ ਅਜ਼ਰ ਤੋਂ ਫ਼ਰਾਰ ਹੋ ਗਿਆ ਸੀ।24 ਜਦੋਂ ਦਾਊਦ ਨੇ ਸੋਬਹ ਦੀ ਫੌਜ਼ ਨੂੰ ਹਰਾਇਆ ਸੀ, ਰਜ਼ੋਨ ਨੇ ਕੁਝ ਲੋਕਾਂ ਨੂੰ ਇਕਠਿਆਂ ਕੀਤਾ ਅਤੇ ਉਨ੍ਹਾਂ ਦਾ ਸਰਦਾਰ ਬਣ ਗਿਆ। ਉਹ ਦਂਮਿਸ਼ਕ ਨੂੰ ਜਾਕੇ ਵਸ ਗਿਆ ਅਤੇ ਰਾਜਾ ਬਣ ਗਿਆ।25 ਰਜ਼ੋਨ ਨੇ ਅਰਾਮ ਵਿੱਚ ਰਾਜ ਕੀਤਾ। ਰਜ਼ੋਨ ਇਸਰਾਏਲ ਨੂੰ ਨਫ਼ਰਤ ਕਰਦਾ ਸੀ ਇਸ ਲਈ ਜਿੰਨੀ ਦੇਰ ਸੁਲੇਮਾਨ ਜਿਉਂਦਾ ਰਿਹਾ ਰਜ਼ੋਨ ਇਸਰਾਏਲ ਦਾ ਵੈਰੀ ਰਿਹਾ। ਰਜ਼ੋਨ ਅਤੇ ਹਦਦ ਇਸਰਾਏਲ ਲਈ ਮੁਸੀਬਤ ਦਾ ਕਾਰਣ ਬਣੇ ਰਹੇ।

26 ਨਬਾਟ ਦਾ ਪੁੱਤਰ, ਯਾਰਾਬੁਆਮ ਸੁਲੇਮਾਨ ਦਾ ਨੋਕਰ ਸੀ, ਅਤੇ ਉਹ ਇਫ਼ਰਾਈਮ ਦੇ ਪਰਿਵਾਰ-ਸਮੂਹ ਅਤੇ ਸਰੇਦਾਹ ਨਗਰ ਤੋਂ ਸੀ। ਉਸ ਦੀ ਮਾਂ ਦਾ ਨਾਉਂ ਸਰੂਆਹ ਸੀ ਅਤੇ ਉਹ ਵਿਧਵਾ ਸੀ। ਉਹ ਰਾਜੇ ਦਾ ਵੈਰੀ ਬਣ ਗਿਆ।27 ਇਹੀ ਕਹਾਣੀ ਸੀ ਕਿ ਯਾਰਾਬੁਆਮ, ਰਾਜੇ ਦੇ ਵਿਰੁੱਧ ਹੋਇਆ। ਉਸ ਦਾ ਕਾਰਣ ਇਹ ਸੀ ਕਿ ਸੁਲੇਮਾਨ ਨੇ ਮਿਲ੍ਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤਰੇੜਾਂ ਦੀ ਮੁਰੰਮਤ ਕੀਤੀ।28 ਯਾਰਾਬੁਆਮ ਇੱਕ ਤਕੜਾ ਆਦਮੀ ਸੀ ਅਤੇ ਜਦੋਂ ਸੁਲੇਮਾਨ ਨੇ ਵੇਖਿਆ ਕਿ ਇਹ ਜਵਾਨ ਮਿਹਨਤੀ ਸੀ ਉਸਨੇ ਉਸਨੂੰ ਯੂਸੁਫ਼ ਦੇ ਪਰਿਵਾਰ-ਸਮੂਹ ਵਿਚਲੇ ਸਾਰੇ ਕਾਮਿਆਂ ਉੱਤੇ ਨਿਗਰਾਨ ਠਹਿਰਾ ਦਿੱਤਾ।29 ਇੱਕ ਦਿਨ ਇਉਂ ਹੋਇਆ ਕਿ ਉਸ ਵੇਲੇ ਜਦੋਂ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿਕਲਿਆ ਤਦ ਅਰੀਯਾਹ ਨਬੀ ਸ਼ੀਲੋਨੀ ਉਸ ਨੂੰ ਰਸਤੇ ਵਿੱਚ ਮਿਲ ਪਿਆ, ਉਸਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋ ਉੱਥੇ ਉਸ ਜਗ੍ਹਾ ਇਕੱਲੇ ਸਨ।30 ਤਾਂ ਅਹੀਯਾਹ ਨੇ ਉਸਦੀ ਨਵੀਂ ਚਾਦਰ ਨੂੰ ਜੋ ਉਸਨੇ ਆਪਣੇ ਉਪਰ ਲਈ ਹੋਈ ਸੀ ਫ਼ੜ ਕੇ31 ਤਦ ਅਹੀਯਾਹ ਨੇ ਯਾਰਾਬੁਆਮ ਨੂੰ ਆਖਿਆ, "ਇਸ ਲਬਾਦੇ ਦੇ ਦਸ ਟੁਕੜੇ ਤੂੰ ਆਪਣੇ ਲਈ ਰੱਖ ਲੈ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ੁਰਮਾਉਂਦਾ ਹੈ, 'ਮੈਂ ਸੁਲੇਮਾਨ ਕੋਲੋਂ ਰਾਜ ਖੋਹ ਲਵਾਂਗਾ ਅਤੇ ਤੈਨੂੰ32 ਪਰ ਮੇਰੇ ਸੇਵਕ ਦਾਊਦ ਅਤੇ ਯਰੂਸ਼ਲਮ ਦੇ ਕਾਰਣ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚੋਂ ਚੁਣਿਆ ਹੈ, ਇੱਕ ਪਰਿਵਾਰ-ਸਮੂਹ ਉਸ ਦਾ ਰਹੇਗਾ।33 ਮੈਂ ਸੁਲੇਮਾਨ ਤੋਂ ਰਾਜ ਇਸ ਲਈ ਖੋਹ ਲਵਾਂਗਾ ਕਿਉਂ ਕਿ ਉਸਨੇ ਮੈਨੂੰ ਮੰਨਣਾ ਛੱਡ ਦਿੱਤਾ ਅਤੇ ਸੀਦੋਨ ਦੀ ਦੇਵੀ ਅਸ਼ਤਾਰੋਬ ਅਤੇ ਮੋਆਬ ਦੇ ਝੂਠੇ ਦੇਵਤੇ ਕਮੋਸ਼ ਤੇ ਅੰਮੋਨੀਆਂ ਦੇ ਝੂਠੇ ਦੇਵਤੇ ਮਿਲਕੋਮ ਦੀ ਉਪਾਸਨਾ ਕਰ ਰਿਹਾ ਹੈ। ਸੁਲੇਮਾਨ ਮੇਰੇ ਰਾਹਾਂ ਤੇ ਨਹੀਂ ਚਲਿਆਂ, ਉਸ ਨੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ, ਅਤੇ ਆਪਣੇ ਪਿਤਾ ਦਾਊਦ ਵਾਂਗ ਸਹੀ ਆਚਰਣ ਨਹੀਂ ਕੀਤਾ।34 ਇਸ ਲਈ ਮੈਂ ਇਹ ਸਾਰਾ ਰਾਜ ਸੁਲੇਮਾਨ ਦੇ ਪਰਿਵਾਰ ਤੋਂ ਲਵਾਂਗਾ ਪਰ ਸੁਲੇਮਾਨ ਨੂੰ ਉਸਦੀ ਬਾਕੀ ਜ਼ਿੰਦਗੀ ਲਈ ਉਨ੍ਹਾਂ ਦਾ ਸ਼ਾਸਕ ਰਹਿਣ ਦੇਵਾਂਗਾ। ਇਹ ਸਭ ਮੈਂ ਆਪਣੇ ਦਾਸ ਦਾਊਦ ਕਾਰਣ ਕਰਾਂਗਾ। ਮੈਂ ਦਾਊਦ ਨੂੰ ਇਸ ਲਈ ਚੁਣਿਆ ਕਿਉਂ ਕਿ ਉਸਨੇ ਮੇਰੇ ਸਾਰੇ ਨੇਮਾਂ ਤੇ ਹੁਕਮਾਂ ਨੂੰ ਮੰਨਿਆ।35 ਪਰ ਹੁਣ ਮੈਂ ਇਹ ਰਾਜ ਉਸ ਦੇ ਪੁੱਤਰ ਕੋਲੋਂ ਖੋਹ ਲਵਾਂਗਾ। ਯਾਰਾਬੁਆਮ, ਮੈਂ ਤੈਨੂੰ ਦਸ ਘਰਾਣਿਆਂ ਉੱਤੇ ਸ਼ਾਸਨ ਕਰਨ ਦੇਵਾਂਗਾ।36 ਮੈਂ ਸੁਲੇਮਾਨ ਦੇ ਪੁੱਤਰ ਨੂੰ ਇੱਕ ਪਰਿਵਾਰ ਸਮੂਹ ਉੱਪਰ ਰਾਜ ਕਰਨ ਦੇਵਾਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਮੇਰੇ ਸੇਵਕ ਦਾਊਦ ਦਾ ਇੱਕ ਉਤਰਾਧਿਕਾਰੀ ਹਮੇਸ਼ਾ ਮੇਰੇ ਸਾਮ੍ਹਣੇ ਯਰੂਸ਼ਲਮ ਵਿੱਚ ਰਾਜ ਕਰੇ, ਜਿਸ ਸ਼ਹਿਰ ਨੂੰ ਮੈਂ ਆਪਣੇ ਲਈ ਚੁਣਿਆ ਹੈ।37 ਪਰ ਤੂੰ ਮੇਰੇ ਦੁਆਰਾ ਚੁਣਿਆ ਗਿਆ ਹੈਂ, ਆਪਣੀ ਇੱਛਾ ਅਨੁਸਾਰ ਹਰ ਚੀਜ਼ ਤੇ ਰਾਜ ਕਰ। ਤੂੰ ਸਾਰੇ ਇਸਰਾਏਲ ਉੱਪਰ ਰਾਜ ਕਰੇਂਗਾ।38 ਇਹ ਸਭ ਕੁਝ ਮੈਂ ਤਾਂ ਹੀ ਕਰਾਂਗਾ ਜੇਕਰ ਤੂੰ ਮੇਰੀ ਨਿਗਾਹ ਵਿੱਚ ਧਰਮੀ ਰਹੇਁਗਾ ਅਤੇ ਮੇਰੇ ਹੁਕਮਾਂ ਨੂੰ ਮਂਨੇਗਾ। ਜੇਕਰ ਤੂੰ ਦਾਊਦ ਵਾਂਗ ਮੇਰੇ ਹੁਕਮਾਂ ਅਤੇ ਕਨੂੰਨਾਂ ਦੀ ਪਾਲਣਾ ਕਰੇਂਗਾ, ਤਾਂ ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਮੈਂ ਤੈਨੂੰ ਇੱਕ ਕਦੇ ਨਾ ਖਤਮ ਹੋਣ ਵਾਲਾ ਖਾਨਦਾਨ ਦੇਵਾਂਗਾ ਜਿਵੇਂ ਕਿ ਮੈਂ ਦਾਊਦ ਲਈ ਕੀਤਾ ਸੀ। ਮੈਂ ਇਸਰਾਏਲ ਤੈਨੂੰ ਸੌਂਪ ਦੇਵਾਂਗਾ।39 ਸੁਲੇਮਾਨ ਦੀਆਂ ਕਰਨੀਆਂ ਕਾਰਣ, ਮੈਂ ਦਾਊਦ ਦੇ ਉਤਰਾਧਿਕਾਰੀਆਂ ਨੂੰ ਸਜ਼ਾ ਦੇਵਾਂਗਾ, ਪਰ ਮੈਂ ਹਮੇਸ਼ਾ ਲਈ ਉਨ੍ਹਾਂ ਨੂੰ ਸਜ਼ਾ ਨਹੀਂ ਦੇਵਾਂਗਾ।"'40 ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ, ਪਰ ਯਾਰਾਬੁਆਮ ਮਿਸਰ ਦੇ ਰਾਜੇ ਸ਼ੀਸ਼ਕ ਕੋਲ ਭੱਜ ਗਿਆ ਅਤੇ ਸੁਲੇਮਾਨ ਦੀ ਮੌਤ ਤੀਕ ਓਥੇ ਹੀ ਰਿਹਾ।

41 ਸੁਲੇਮਾਨ ਨੇ ਆਪਣੇ ਰਾਜ ਕਾਲ ਵਿੱਚ ਬਹੁਤ ਮਹਾਨ ਅਤੇ ਬੁਧ੍ਧੀ ਮਾਨ ਕਾਰਜ ਕੀਤੇ ਇਹ ਸਾਰੀ ਮਹਾਨਤਾ ਉਸਦੀ 'ਸੁਲੇਮਾਨ ਦਾ ਇਤਹਾਸ' ਨਾਮਕ ਪੋਥੀ ਵਿੱਚ ਦਰਜ ਹੈ।42 ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ43 ਫ਼ਿਰ ਸੁਲੇਮਾਨ ਦੀ ਮੌਤ ਹੋ ਗਈ ਅਤੇ ਉਸਨੂੰ ਉਸਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸਨੂੰ ਉਸਦੇ ਪਿਤਾ, ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ। ਫ਼ਿਰ ਉਸਤੋਂ ਬਾਅਦ, ਉਸਦਾ ਪੁੱਤਰ ਰਹਬੁਆਮ ਰਾਜਾ ਬਣ ਗਿਆ।

 
adsfree-icon
Ads FreeProfile