Lectionary Calendar
Monday, February 2nd, 2026
the Fourth Week after Epiphany
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

੧ ਸਮੋਈਲ 22

1 ਦਾਊਦ ਗਥ ਤੋਂ ਵੀ ਨਿਕਲ ਕੇ ਅਦੁਲ੍ਲਾਮ ਦੀ ਗੁਫ਼ਾ ਵਿੱਚ ਭੱਜ ਆਇਆ। ਜਦੋਂ ਦਾਊਦ ਦੇ ਭਰਾਵਾਂ ਅਤੇ ਸੰਬੰਧੀਆਂ ਨੂੰ ਪਤਾ ਲੱਗਾ ਕਿ ਦਾਊਦ ਅਦ੍ਦੁਲਾਮ ਵਿੱਚ ਹੈ ਤਾਂ ਉਹ ਦਾਊਦ ਨੂੰ ਮਿਲਣ ਉਥੇ ਆਏ।2 ਬਹੁਤ ਸਾਰੇ ਲੋਕ ਦਾਊਦ ਦੇ ਮਗਰ ਹੋ ਪਏ। ਉਥੇ ਦੁੱਖਾਂ ਦੇ ਮਾਰੇ ਹੋਏ ਲੋਕ ਸਨ, ਕੁਝ ਕਰਜਾਈ ਕਿਸਮ ਦੇ ਗਰੀਬ ਲੋਕ, ਦੁੱਖੀ ਲੋਕ ਅਤੇ ਕੁਝ ਜ਼ਿੰਦਗੀ ਤੋਂ ਉਪਰਾਮ ਹੋਏ ਲੋਕ ਸਨ। ਇਨ੍ਹਾਂ ਸਭ ਤਰ੍ਹਾਂ ਦੇ ਲੋਕਾਂ ਨੇ ਦਾਊਦ ਨੂੰ ਆਪਣਾ ਆਗੂ ਮੰਨਿਆ। ਹੁਣ ਦਾਊਦ ਦੇ ਨਾਲ ਕਰੀਬ3 ਦਾਊਦ ਅਦੁਲ੍ਲਾਮ ਤੋਂ ਚਲਾ ਗਿਆ ਅਤੇ ਮੋਆਬ ਵਿੱਚ ਮਿਸਫ਼ੇਹ ਨੂੰ ਆਇਆ। ਦਾਊਦ ਨੇ ਮੋਆਬ ਦੇ ਪਾਤਸ਼ਾਹ ਨੂੰ ਆਖਿਆ, "ਹੇ ਪਾਤਸ਼ਾਹ ਮੈਨੂੰ ਪਰਵਾਨਗੀ ਦੇ ਜੋ ਮੈਂ ਮੇਰੀ ਮਾਂ ਅਤੇ ਪਿਉ ਉਥੋਂ ਨਿਕਲਕੇ ਤੁਹਾਡੇ ਕੋਲ ਰਹਿਣ, ਜਦ ਤੱਕ ਮੈਂ ਇਹ ਨਾ ਜਾਣ ਲਵਾ ਕਿ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।"4 ਇੰਝ ਦਾਊਦ ਨੇ ਆਪਣੇ ਮਾਪਿਆਂ ਨੂੰ ਮੋਆਬ ਦੇ ਪਾਤਸ਼ਾਹ ਕੋਲ ਛੱਡਿਆ। ਜ੍ਜਦ ਤੀਕ ਦਾਊਦ ਕਿਲ੍ਹੇ ਵਿੱਚ ਸੀ ਦਾਊਦ ਦੇ ਮਾਪੇ ਮੋਆਬ ਦੇ ਪਾਤਸ਼ਾਹ ਕੋਲ ਹੀ ਠਹਿਰੇ।5 ਪਰ ਗਾਦ ਨਬੀ ਨੇ ਦਾਊਦ ਨੂੰ ਆਖਿਆ, "ਕਿਲ੍ਹੇ ਵਿੱਚ ਨਾ ਰਹੀਂ। ਯਹੂਦਾਹ ਦੇ ਦੇਸ਼ ਨੂੰ ਚਲਿਆ ਜਾਹ।" ਤਾਂ ਫ਼ੇਰ ਦਾਊਦ ਉਸ ਜਗ਼੍ਹਾ ਤੋਂ ਤੁਰਕੇ ਰਾਹਬ ਦੇ ਜੰਗਲ ਨੂੰ ਚਲਾ ਗਿਆ।

6 ਤਦ ਸ਼ਾਊਲ ਨੇ ਸੁਣਿਆ ਕਿ ਦਾਊਦ ਪਰਗਟ ਹੋਇਆ ਹੈ ਅਤੇ ਉਹ ਲੋਕ ਵੀ ਜੋ ਉਸਦੇ ਨਾਲ ਸਨ। ਉਸ ਵਕਤ ਸ਼ਾਊਲ ਰਾਮਾਹ ਦੇ ਗਿਬਆਹ ਵਿੱਚ ਇੱਕ ਝਾਊ ਦੇ ਬਿਰਖ ਹੇਠਾਂ ਆਪਣੀ ਬਰਛੀ ਹੱਥ 'ਚ ਫ਼ੜੀ ਬੈਠਾ ਸੀ। ਉਸਦੇ ਸਾਰੇ ਅਫ਼ਸਰ ਉਸਦੇ ਆਲੇ-ਦੁਆਲੇ ਖੜੇ ਸਨ।7 ਉਸਨੇ ਆਪਣੇ ਆਸ-ਪਾਸ ਖੜੇ ਅਫ਼ਸਰਾਂ ਨੂੰ ਕਿਹਾ, "ਹੇ ਬਿਨਯਾਮੀਨਿਓ ਸੁਣੋ! ਤੁਸੀਂ ਕੀ ਸੋਚਦੇ ਹੋ ਕਿ ਯਸੀ ਦਾ ਪੁੱਤਰ (ਦਾਊਦ) ਤੁਹਾਡੇ ਵਿੱਚੋਂ ਹਰ ਇੱਕ ਨੂੰ ਪੈਲੀ ਅਤੇ ਦਾਖਾਂ ਦੇ ਬਾਗ ਦੇਵੇਗਾ? ਤੁਸੀਂ ਕੀ ਸੋਚਦੇ ਹੋ ਕਿ ਉਹ ਤੁਹਾਨੂੰ8 ਜੇ ਤੁਸੀਂ ਸਾਰਿਆਂ ਨੇ ਮਿਲਕੇ ਮੇਰੇ ਖਿਲਾਫ਼ ਹੋਣ ਦਾ ਏਕਾ ਕੀਤਾ ਹੈ? ਤੁਸੀਂ ਸਭ ਮਿਲਕੇ ਮੇਰੇ ਵਿਰੁੱਧ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹੋ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਮੇਰੇ ਪੁੱਤਰ ਯੋਨਾਥਾਨ ਦੇ ਬਾਰੇ ਨਹੀਂ ਦੱਸਿਆ। ਤ੍ਤੁਹਾਡੇ ਵਿੱਚੋਂ ਕਿਸੇ ਨੇ ਨਾ ਮੈਨੂੰ ਦੱਸਿਆ ਕਿ ਉਸਨੇ ਯਸੀ ਦੇ ਪੁੱਤਰ ਦਾਊਦ ਨਾਲ ਚੁੱਪ ਕਰਕੇ ਹੀ ਇੱਕ ਇਕਰਾਰਨਾਮਾ ਬਣਾਇਆ ਹੈ। ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮੇਰੀ ਪਰਵਾਹ ਨਹੀਂ ਹੈ। ਤੁਹਾਡੇ ਵਿੱਚੋਂ ਕਿਸੇ ਨੇ ਵੀ ਮੈਨੂੰ ਇਹ ਨਾ ਦੱਸਿਆ ਕਿ ਮ੍ਮੇਰੇ ਆਪਣੇ ਪੁੱਤਰ ਯੋਨਾਥਾਨ ਨੇ ਹੀ ਦਾਊਦ ਨੂੰ ਉਕਸਾਇਆ ਜਦ ਕਿ ਯੋਨਾਥਾਨ ਨੇ ਮੇਰੇ ਹੀ ਸੇਵਕ ਦਾਊਦ ਨੂੰ ਲੁਕਣ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਸ਼ੇਹ ਦਿੱਤੀ। ਤਾਂ ਹੀ ਹੁਣ ਉਹ ਇਹ ਕੁਝ ਕਰ ਰਿਹਾ ਹੈ।"9 ਤਦ ਦੋਏਗਾ ਅਦੋਮੀ ਨੇ ਜੋ ਸ਼ਾਊਲ ਦੇ ਟਹਿਲੂਆਂ ਕੋਲ ਖੜਾ ਸੀ ਉੱਤਰ ਦਿੱਤਾ, "ਮੈਂ ਯਸੀ ਦੇ ਪੁੱਤਰ ਨੂੰ ਨੋਬ ਵਿੱਚ ਵੇਖਿਆ ਸੀ। ਦਾਊਦ ਅਹੀਟੂਬ ਦੇ ਪੁੱਤਰ ਅਹੀਮਲਕ ਨੂੰ ਮਿਲਣ ਆਇਆ ਸੀ।10 ਅਹੀਮਲਕ ਨੇ ਦਾਊਦ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਉਸਨੂੰ ਖਾਣ ਲਈ ਭੋਜਨ ਵੀ ਦਿੱਤਾ ਅਤੇ ਉਸਨੂੰ ਫ਼ਲਿਸਤੀ ਗੋਲਿਆਥ ਦੀ ਤਲਵਾਰ ਵੀ ਦਿੱਤੀ।"11 ਤਦ ਸ਼ਾਊਲ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਜਾਜਕ ਫ਼ੜਕੇ ਲਿਆਉਣ ਦਾ ਹੁਕਮ ਦਿੱਤਾ। ਸ਼ਾਊਲ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਅਤੇ ਉਸਦੇ ਸਾਰੇ ਪਰਿਵਾਰ ਨੂੰ ਅਤੇ ਸੰਬੰਧੀਆਂ ਨੂੰ ਨੋਬ ਤੋਂ ਫ਼ੜਕੇ ਲਿਆਉਣ ਲਈ ਆਖਿਆ। ਸਾਰੇ ਪਾਤਸ਼ਾਹ ਸਾਮ੍ਹਣੇ ਪੇਸ਼ ਕੀਤੇ ਗਏ।12 ਸ਼ਾਊਲ ਨੇ ਅਹੀਮਲਕ ਨੂੰ ਕਿਹਾ, "ਤੂੰ ਅਹੀਟੂਬ ਦੇ ਪੁੱਤਰ, ਜ਼ਰਾ ਧਿਆਨ ਨਾਲ ਸੁਣ!ਅਹੀਮਲਕ ਨੇ ਕਿਹਾ, "ਜੀ, ਮਾਲਿਕ!"13 ਸ਼ਾਊਲ ਨੇ ਅਹੀਮਲਕ ਨੂੰ ਆਖਿਆ, "ਤੂੰ ਅਤੇ ਯਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਗੋਂਦਾ ਕਿਉਂ ਗੁੰਦੀਆਂ? ਤੂੰ ਦਾਊਦ ਨੂੰ ਰੋਟੀ ਅਤੇ ਤਲਵਾਰ ਵੀ ਦਿੱਤੀ। ਤੂੰ ਉਸ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਵੀ ਕੀਤੀ ਅਤੇ ਹੁਣ ਉਹ ਦਾਊਦ ਠੀਕ ਮੇਰੇ ਉੱਪਰ ਹਮਲਾ ਕਰਨ ਦੀ ਉਡੀਕ ਕਰ ਰਿਹਾ ਹੈ।"14 ਅਹੀਮਲਕ ਨੇ ਜਵਾਬ ਦਿੱਤਾ, "ਦਾਊਦ ਤੇਰੇ ਨਾਲ ਵਫ਼ਾਦਾਰ ਹੈ। ਤੇਰੇ ਕਿਸੇ ਵੀ ਹੋਰ ਅਫ਼ਸਰਾਂ ਵਿੱਚੋਂ ਕੋਈ ਇੰਨਾ ਭਰੋਸੇਮਂਦ ਨਹੀਂ ਜਿੰਨਾ ਕਿ ਦਾਊਦ। ਉਹ ਤੇਰਾ ਆਪਣਾ ਜੁਆਈ ਹੈ ਅਤੇ ਦਾਊਦ ਤੇਰੇ ਦਰਬਾਨਾਂ ਦਾ ਵੀ ਕਪਤਾਨ ਹੈ ਅਤੇ ਤੇਰਾ ਆਪਣਾ ਸਾਰਾ ਪਰਿਵਾਰ ਵੀ ਉਸਦੀ ਬੜੀ ਇੱਜ਼ਤ ਕਰਦਾ ਹੈ।15 ਇਹ ਕੋਈ ਪਹਿਲੀ ਵਾਰ ਮੈਂ ਪਰੇਮਸ਼ੁਰ ਅੱਗੇ ਦਾਊਦ ਲਈ ਪ੍ਰਾਰਥਨਾ ਨਹੀਂ ਕੀਤੀ। ਬਿਲਕੁਲ ਵੀ ਨਹੀਂ। ਇਸ ਲਈ ਮੇਰੇ ਉੱਤੇ ਜਾਂ ਮੇਰੇ ਸੰਬੰਧੀਆਂ ਉੱਤੇ ਤੁਹਮਤ ਨਾ ਲਗਾ। ਅਸੀਂ ਤਾਂ ਤੇਰੇ ਸੇਵਕ ਹਾਂ। ਮੈਨੂੰ ਬਿਲਕੁਲ ਕੁਝ ਨਹੀਂ ਪਤਾ ਕਿ ਅਸਲ ਵਿੱਚ ਕੀ ਹੋ ਰਿਹਾ ਹੈ?"16 ਪਰ ਪਾਤਸ਼ਾਹ ਨੇ ਕਿਹਾ, "ਅਹੀਮਲਕ! ਤੇਰੀ ਅਤੇ ਤੇਰੇ ਸੰਬੰਧੀਆਂ ਦੀ ਮੌਤ ਅਵੱਸ਼ ਹੈ।"17 ਤਾਂ ਪਾਤਸ਼ਾਹ ਨੇ ਆਪਣੇ ਕੋਲ ਖੜੇ ਦਰਬਾਨਾਂ ਨੂੰ ਕਿਹਾ, "ਜਾਉ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਦਿਉ ਕਿਉਂਕਿ ਉਹ ਵੀ ਦਾਊਦ ਦੇ ਪਖ ਵਿੱਚ ਸਨ। ਉਹ ਜਾਣਦੇ ਸਨ ਕਿ ਦਾਊਦ ਬਚ ਰਿਹਾ ਹੈ ਪਰ ਉਨ੍ਹਾਂ ਨੇ ਮੈਨੂੰ ਨਹੀਂ ਦੱਸਿਆ।"ਪਰ ਪਾਤਸ਼ਾਹ ਦੇ ਅਫ਼ਸਰਾਂ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ।18 ਤਾਂ ਪਾਤਸ਼ਾਹ ਨੇ ਦੋਏਗ ਨੂੰ ਇਸ ਲਈ ਆਖਿਆ, ਸ਼ਾਊਲ ਨੇ ਕਿਹਾ, "ਦੋਏਗ! ਤੂੰ ਜਾ ਅਤੇ ਜਾਕੇ ਜਾਜਕ ਨੂੰ ਮਾਰ ਸੁੱਟ। ਤਾਂ ਉਸ ਦਿਨ ਦੋਏਗ ਗਿਆ ਅਤੇ ਜਾਕੇ ਜਾਜਕ ਅਤੇ ਉਸਦੇ ਸੰਬੰਧੀਆਂ ਸਮੇਤ19 ਜ੍ਜਾਜਕਾਂ ਦੇ ਸ਼ਹਿਰ ਨੋਬ ਵਿੱਚ ਉਸਨੇ ਸਾਰੇ ਲੋਕਾਂ ਨੂੰ ਵਢ ਸੁਟਿਆ। ਦ੍ਦੋਏਗ ਨੇ ਆਪਣੀ ਤਲਵਾਰ ਕਢੀ ਅਤੇ ਸਾਰੇ ਆਦਮੀਆਂ, ਔਰਤਾਂ, ਬੱਚਿਆਂ ਅਤੇ ਦੁਧ ਪੀਂਦੇ ਮਾਸੂਮ ਬੱਚਿਆਂ ਸਮੇਤ ਸਭ ਨੂੰ ਅਤੇ ਉਨ੍ਹਾਂ ਦੀਆਂ ਸਭ ਗਊਆਂ, ਖੋਤਿਆ, ਭੇਡਾਂ ਸਭ ਨੂੰ ਵਢ ਸੁਟਿਆ।

20 ਪਰ ਉਨ੍ਹਾਂ ਵਿੱਚੋਂ ਇੱਕ ਆਦਮੀ ਜਿਸ ਦਾ ਨਾਉਂ ਅਬਯਾਥਾਰ ਸੀ ਬਚ ਗਿਆ। ਅਬਯਾਥਾਰ ਅਹੀਟੂਬ ਦਾ ਪੁੱਤਰ ਸੀ ਜੋ ਉਥੋਂ ਭੱਜਕੇ ਦਾਊਦ ਦੇ ਮਗਰ ਲੱਗ ਗਿਆ ਸੀ।21 ਬਯਾਥਾਰ ਨੇ ਦਾਊਦ ਨੂੰ ਖਬਰ ਕੀਤੀ ਕਿ ਸ਼ਾਊਲ ਨੇ ਯਹੋਵਾਹ ਦੇ ਜਾਜਕਾਂ ਨੂੰ ਮਰਵਾ ਸੁਟਿਆ ਹੈ।22 ਦਾਊਦ ਨੇ ਅਬਯਾਥਾਰ ਨੂੰ ਆਖਿਆ, "ਮੈਂ ਤਾਂ ਉਸੇ ਦਿਨ ਸਮਝ ਗਿਆ ਸੀ ਕਿ ਅਦੋਮੀ ਦੋਏਗ ਜੋ ਉਥੇ ਸੀ ਤਾਂ ਇਹ ਸ਼ਾਊਲ ਨੂੰ ਜ਼ਰੂਰ ਖਬਰ ਦੇਵੇਗਾ। ਤੇਰੇ ਪਿਉ ਦੇ ਸਾਰੇ ਪਰਿਵਾਰ ਦੀ ਮੌਤ ਦਾ ਕਾਰਣ ਮੈਂ ਹੀ ਹਾਂ।23 ਸ਼ਾਊਲ ਜੋ ਕਿ ਤੈਨੂੰ ਮਾਰਨਾ ਚਾਹੁੰਦਾ ਹੈ, ਉਹ ਮੈਨੂੰ ਵੀ ਮਾਰਨਾ ਚਾਹੁੰਦਾ ਹੈ। ਤੂੰ ਮੇਰੇ ਕੋਲ ਰਹਿ। ਡਰ ਨਾ। ਤੂੰ ਮੇਰੇ ਕੋਲ ਸੁਰਖਿਅਤ ਰਹੇਂਗਾ।"

 
adsfree-icon
Ads FreeProfile