Lectionary Calendar
Saturday, May 3rd, 2025
the Second Week after Easter
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

੧ ਸਮੋਈਲ 6

1 ਫ਼ਲਿਸਤੀਆਂ ਨੇ ਸੱਤ ਮਹੀਨੇ ਉਸ ਪਵਿੱਤਰ ਸੰਦੂਕ ਨੂੰ ਆਪਣੀ ਧਰਤੀ ਉੱਤੇ ਰੱਖਿਆ।2 ਤਾਂ ਉਨ੍ਹਾਂ ਨੇ ਜਾਜਕਾਂ ਅਤੇ ਜੋਤਸ਼ੀਆਂ ਨੂੰ ਸਦਿਆ ਅਤੇ ਕਿਹਾ, "ਸਾਨੂੰ ਯਹੋਵਾਹ ਦੇ ਸੰਦੂਕ ਦਾ ਕੀ ਕਰਨਾ ਚਾਹੀਦਾ ਹੈ? ਸਾਨੂੰ ਦੱਸੋ ਕਿ ਇਸ ਸੰਦੂਕ ਨੂੰ ਹੁਣ ਵਾਪਸ ਉਥੇ ਕਿਵੇਂ ਪਹੁੰਚਾਇਆ ਜਾਵੇ?"3 ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ, "ਜੇਕਰ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਵਾਪਸ ਉਥੇ ਹੀ ਭੇਜਣਾ ਹੈ ਤਾਂ ਇਸਨੂੰ ਫ਼ੇਰ ਖਾਲੀ ਨਾ ਭੇਜੋ। ਤੁਸੀਂ ਇਸ ਵਿੱਚ ਕੁਝ ਤੋਹਫ਼ੇ ਅਤੇ ਭੇਟਾਂ ਜ਼ਰੂਰ ਪਾਵੋ ਤਾਂ ਜੋ ਇਸਰਾਏਲ ਦਾ ਪਰਮੇਸ਼ੁਰ ਤੁਹਾਡੇ ਪਾਪ ਬਖਸ਼ ਦੇਵੇ। ਫ਼ਿਰ ਤੁਸੀਂ ਪਾਕ ਅਤੇ ਪਵਿੱਤਰ ਹੋ ਜਾਵੋਂਗੇ। ਤੁਹਾਨੂੰ ਇੰਝ ਹੀ ਕਰਨਾ ਚਾਹੀਦਾ ਹੈ। ਤਾਂ ਜੋ ਪਰਮੇਸ਼ੁਰ ਤੁਹਾਡੇ ਉੱਤੇ ਰਹਿਮ ਕਰੇ ਅਤੇ ਤੁਹਾਡੇ ਉੱਤੇ ਕਹਿਰ ਬੰਦ ਕਰੇ।"4 ਫ਼ਲਿਸਤੀਆਂ ਨੇ ਪੁਛਿਆ, "ਅਸੀਂ ਕਿਹੋ ਜਿਹੇ ਤੋਹਫ਼ੇ ਇਸਰਾਏਲ ਦੇ ਪਰਮੇਸ਼ੁਰ ਨੂੰ ਭੇਜੀਏ ਤਾਂ ਜੋ ਉਹ ਸਾਡੇ ਪਾਪ ਬਖਸ਼ ਦੇਵੇ?"ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ, "ਇੱਥੇ ਪੰਜ ਫ਼ਲਿਸਤੀਆਂ ਦੇ ਅਲੱਗ-ਅਲੱਗ ਸ਼ਹਿਰਾਂ ਦੇ ਆਗੂ ਇਕਠੇ ਹੋਏ ਹਨ, ਅਤੇ ਤੁਹਾਡੇ ਆਗੁਆਂ ਅਤੇ ਤੁਹਾਡੀਆਂ ਸਭਨਾ ਦੀਆਂ ਇੱਕੋ ਜਿਹੀਆਂ ਮੁਸੀਬਤਾਂ ਹਨ।5 ਸੋ ਤੁਸੀਂ ਫ਼ਲਿਸਤੀ ਸ਼ਾਸਕਾਂ ਦੀ ਗਿਣਤੀ ਅਨੁਸਾਰ ਪੰਜ ਸੁਨਿਹਰੀ ਮਵੇਸ਼ੀਆਂ ਅਤੇ ਪੰਜ ਸੁਨਿਹਰੀ ਚੁਹੀਆਂ ਬਣਾਉ ਇਸ ਲਈ ਮਵੇਸ਼ੀਆਂ ਦੇ ਬੁੱਤ ਅਤੇ ਚੂਹੀਆਂ ਦੇ ਬੁੱਤ ਬਣਵਾਉ, ਜਿਨ੍ਹਾਂ ਨੇ ਦੇਸ਼ ਨੂੰ ਨਸ਼ਟ ਕੀਤਾ ਹੈ। ਅਤੇ ਰਕਮ ਵਜੋਂ ਇਹ ਮੂਰਤਾਂ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਨੂੰ ਅਦਾ ਕਰੋ ਤਾਂ ਸ਼ਾਇਦ ਉਹ ਤੁਹਾਨੂੰ ਸਜ਼ਾ ਦੇਣ ਤੋਂ ਹਟ ਜਾਵੇ, ਅਤੇ ਸ਼ਾਇਦ ਉਹ ਤੁਹਾਡੀ ਜ਼ਮੀਨ ਅਤੇ ਦੇਵਤਿਆਂ ਉੱਪਰ ਆਪਣੀ ਕਰੋਪੀ ਤੋਂ ਰੁਕ ਜਾਵੇ।6 ਮਿਸਰੀਆਂ ਅਤੇ ਫ਼ਿਰਊਨ ਦੇ ਲੋਕਾਂ ਵਾਂਗ ਆਪਣੇ ਮਨ ਨੂੰ ਕਰੜਾ ਨਾ ਕਰੋ। ਪਰਮੇਸ਼ੁਰ ਨੇ ਮਿਸਰੀਆਂ ਨੂੰ ਦੰਡ ਦਿੱਤਾ ਇਸੇ ਲਈ ਮਿਸਰੀਆਂ ਨੇ ਇਸਰਾਏਲੀਆਂ ਨੂੰ ਛੱਡਣ ਨੂੰ ਕਿਹਾ।7 "ਹੁਣ ਤੁਸੀਂ ਇੱਕ ਨਵੀਂ ਗੱਡੀ ਬਣਾਉ ਅਤੇ ਦੋ ਲਵੇਰੀਆਂ ਗਊਆਂ ਲਵੋ ਜੋ ਜੂਲੇ ਹੇਠ ਨਾ ਆਈਆਂ ਹੋਣ ਭਾਵ ਜਿਨ੍ਹਾਂ ਨੇ ਅਜੇ ਖੇਤਾਂ ਵਿੱਚ ਕੰਮ ਨਾ ਕੀਤਾ ਹੋਵੇ ਉਨ੍ਹਾਂ ਗਊਆਂ ਨੂੰ ਉਸ ਗੱਡੀ ਨਾਲ ਬੰਨ੍ਹੋ ਤਾਂ ਜੋ ਉਹ ਉਸਨੂੰ ਧੱਕ ਸਕਣ। ਅਤੇ ਵਛੜਿਆਂ ਨੂੰ ਵਾਪਸ ਲਿਆਕੇ ਉਨ੍ਹਾਂ ਨੂੰ ਉਥੇ ਵਾਪਸ ਗਊਸ਼ਾਲਾ 'ਚ ਬੰਨ੍ਹ ਦੇਵੋ। ਉਨ੍ਹਾਂ ਨੂੰ ਗਊਆਂ ਦੇ ਪਿਛੇ ਨਾ ਜਾਣ ਦੇਵੋ।8 ਯਹੋਵਾਹ ਦਾ ਪਵਿੱਤਰ ਸੰਦੂਕ ਇੱਕ ਬੰਦ ਗੱਡੀ ਉੱਤੇ ਰਖੋ। ਤੁਹਾਨੂੰ ਸੋਨੇ ਦੇ ਬੁੱਤਾਂ ਨੂੰ ਇੱਕ ਝੋਲੇ ਵਿੱਚ ਪਾਕੇ ਸੰਦੂਕ ਦੇ ਕੋਲ ਰਖਣੇ ਚਾਹੀਦੇ ਹਨ। ਇਹ ਬੁੱਤ ਤੁਹਾਡੇ ਪਾਪ ਬਖਸ਼ਣ ਲਈ ਪਰਮੇਸ਼ੁਰ ਨੂੰ ਸੁਗਾਤਾਂ ਹਨ। ਫ਼ੇਰ ਗੱਡੀ ਨੂੰ ਸਿਧੀ ਇਸਦੇ ਰਾਹ ਵੱਲ ਭੇਜ ਦਿਉ।9 ਅਤੇ ਗੱਡੀ ਨੂੰ ਵੇਖੋ ਕਿ ਜੇਕਰ ਇਹ ਸਿਧਾ ਇਸਰਾਏਲ ਦੀ ਆਪਣੀ ਧਰਤੀ ਬੈਤਲਹਮ ਵੱਲ ਜਾਂਦੀ ਹੈ ਤਾਂ ਇਸਦਾ ਮਤਲਬ ਹੈ ਕਿ ਇਹ ਸਾਰੇ ਦੁੱਖ ਤਕਲੀਫ਼ ਸਾਡੇ ਉੱਪਰ ਯਹੋਵਾਹ ਵੱਲੋਂ ਭੇਜੇ ਗਏ ਹਨ ਪਰ ਜੇਕਰ ਗਊਆਂ ਗੱਡੀ ਨੂੰ ਸਿਧਾ ਬੈਤਲਹਮ ਵੱਲ ਨਾ ਲੈ ਜਾਕੇ ਦੂਜੇ ਪਾਸੇ ਨੂੰ ਗਈਆਂ ਤਾਂ ਇਸਦ ਭਾਵ ਇਹ ਹੋਵੇਗਾ ਕਿ ਇਸਰਾਏਲ ਦੇ ਪਰਮੇਸ਼ੁਰ ਨੇ ਇਹ ਕਰੋਪੀ ਅਤੇ ਦੰਡ ਸਾਨੂੰ ਨਹੀਂ ਦਿੱਤਾ ਸਗੋਂ ਅਸੀਂ ਫ਼ਿਰ ਇਹ ਸਮਝਾਂਗੇ ਕਿ ਇਹ ਦੁੱਖ ਤਕਲੀਫ਼ਾਂ ਵੈਸੇ ਹੀ ਵਾਪਰੀਆਂ ਸਨ।"

10 ਸੋ ਫ਼ਲਿਸਤੀਆਂ ਨੇ ਉਵੇਂ ਹੀ ਕੀਤਾ ਜਿਵੇਂ ਜਾਜਕਾਂ ਅਤੇ ਜਾਦੂਗਰਾਂ ਨੇ ਆਖਿਆ। ਉਨ੍ਹਾਂ ਲੋਕਾਂ ਨੂੰ ਦੋ ਅਜਿਹੀਆਂ ਲਵੇਰੀਆਂ ਗਊਆਂ ਮਿਲ ਗਈਆਂ ਤਾਂ ਉਨ੍ਹਾਂ ਨੇ ਗਊਆਂ ਨੂੰ ਗੱਡੀ ਅੱਗੇ ਬੰਨ੍ਹਿਆ ਅਤੇ ਵਛੜਿਆਂ ਨੂੰ ਵਾਪਸ ਗਊਸ਼ਾਲਾ ਵਿੱਚ ਬੰਨ੍ਹਿਆ।11 ਤਦ ਫ਼ਲਿਸਤੀਆਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਛਕੜਾ ਗੱਡੀ ਵਿੱਚ ਰੱਖਿਆ ਅਤੇ ਨਾਲ ਹੀ ਉਸ ਨਾਲ ਸੋਨੇ ਦੇ ਬਣੇ ਹੋਏ ਮਵੇਸ਼ੀਆਂ ਅਤੇ ਸੋਨੇ ਦੀਆਂ ਚੂਹੀਆਂ ਦੀਆਂ ਮੂਰਤਾਂ ਨੂੰ ਵੀ ਉਸ ਵਿੱਚ ਰੱਖਿਆ।12 ਗਊਆਂ ਸਿਧੀਆਂ ਬੈਤਸ਼ਮਸ਼ ਨੂੰ ਗਈਆਂ। ਉਹ ਸੜਕ ਤੇ ਤੁਰਦੀਆਂ ਜਾਂਦੀਆਂ, ਰਾਹ 'ਚ ਅੜਾਉਂਦੀਆਂ ਗਈਆਂ। ਉਹ ਕਿਤੇ ਵੀ ਖੱਬੇ ਜਾਂ ਸੱਜੇ ਨਾ ਮੁੜੀਆਂ। ਫ਼ਲਿਸਤੀਨੀ ਸ਼ਾਸਕ ਉਨ੍ਹਾਂ ਦੇ ਪਿਛੇ-ਪਿਛੇ ਬੈਤਸ਼ਮਸ਼ ਦੀ ਹਦ੍ਦ ਤੱਕ ਗਏ।13 ਬੈਤਸ਼ਮਸ਼ ਦੇ ਲੋਕ ਉਸ ਵਾਦੀ ਵਿੱਚ ਕਣਕ ਦੀਆਂ ਵਾਢੀਆਂ ਕਰ ਰਹੇ ਸਨ। ਉਨ੍ਹਾਂ ਨੇ ਪਵਿੱਤਰ ਸੰਦੂਕ ਆਉਂਦਾ ਵੇਖਿਆ। ਤਦ ਸੰਦੂਕ ਨੂੰ ਆਪਸ ਆਉਂਦਾ ਵੇਖਕੇ ਉਹ ਬੜੇ ਖੁਸ਼ ਹੋਏ, ਅਤੇ ਉਸਨੂੰ ਲੈਣ ਲਈ ਉਸ ਵੱਲ ਦੌੜੇ।14 ਬੈਤਸ਼ਮਸ਼ ਦੇ ਉਸ ਖੇਤ ਵੱਲ ਛਕੜਾ ਗੱਡੀ ਵਧੀ ਜੋ ਯਹੋਸ਼ੁਆ ਦਾ ਸੀ। ਇੱਥੇ ਇੱਕ ਵੱਡੇ ਸਾਰੇ ਪੱਥਰ ਕੋਲ ਆਕੇ ਇਹ ਛਕੜਾ ਗੱਡੀ ਖੜੀ ਹੋ ਗਈ। ਤਾਂ ਉਥੋਂ ਦੇ ਲੋਕਾਂ ਨੇ ਗੱਡੀ ਦੀਆਂ ਲੱਕੜਾਂ ਨੂੰ ਚੀਰਿਆ ਅਤੇ ਗਊਆਂ ਨੂੰ ਯਹੋਵਾਹ ਲਈ ਬਲੀ ਕਰਨ ਲਈ ਮਾਰ ਦਿੱਤਾ।ਤਦ ਲੇਵੀਆਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਸੰਦੂਕੜੀ ਸਮੇਤ ਜੋ ਉਸਦੇ ਨਾਲ ਸੀ, ਅਤੇ ਜਿਸ ਵਿੱਚ ਸੋਨੇ ਦੀਆਂ ਵਸਤਾਂ ਸਨ ਹੇਠਾਂ ਉਤਾਰੀਆਂ ਅਤੇ ਉਸਨੂੰ ਉਸ ਵੱਡੇ ਪੱਥਰ ਉੱਪਰ ਰੱਖਿਆ ਅਤੇ ਬੈਤਸ਼ਮਸ਼ ਦੇ ਲੋਕਾਂ ਨੇ ਉਸੇ ਦਿਨ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜਾਈਆਂ ਅਤੇ ਹੋਰ ਬਲੀਆਂ ਵੀ ਦਿੱਤੀਆਂ।15 16 ਦੂਰ ਇਹ ਪੰਜ ਫ਼ਲਿਸਤੀਨ ਦੇ ਸ਼ਾਸਕ ਬੈਤਸ਼ਮਸ਼ ਦੇ ਲੋਕਾਂ ਨੂੰ ਇਹ ਸਭ ਕੁਝ ਕਰਦਿਆਂ ਵੇਖਦੇ ਰਹੇ ਅਤੇ ਉਸਤੋਂ ਬਾਦ ਉਸੇ ਦਿਨ ਉਹ ਵਾਪਸ ਅਕਰੋਨ ਨੂੰ ਪਰਤ ਗਏ।17 ਇਹ ਸੋਨੇ ਦੀਆਂ ਮਵੇਸ਼ੀਆਂ ਜੋ ਫ਼ਲਿਸਤੀਆਂ ਦੇ ਪਾਪ ਦੀ ਭੇਟ ਲਈ ਯਹੋਵਾਹ ਨੂੰ ਚੜਾਈਆਂ ਉਹ ਫ਼ਲਿਸਤੀਆਂ ਦੇ ਪੰਜ ਨਗਰਾਂ ਵੱਲੋਂ ਸਨ। ਉਨ੍ਹਾਂ ਵਿੱਚੋਂ ਇੱਕ ਅਸ਼ਦੋਦ ਵੱਲੋਂ ਸੀ, ਇੱਕ ਆਜ਼ਾਹ ਦੀ, ਇੱਕ ਅਸ਼ਕਲੋਨ, ਗਥ ਦੀ ਅਤੇ ਅਕਰੋਨ ਦੀ ਸੀ।18 ਫ਼ਲਿਸਤੀਆਂ ਨੇ ਪੰਜ ਸੋਨੇ ਦੀਆਂ ਚੂਹੀਆਂ ਦੀਆਂ ਮੂਰਤਾਂ ਵੀ ਭੇਜੀਆਂ ਸਨ। ਇਹ ਪੰਜ ਮੂਰਤਾਂ ਵੀ ਫ਼ਲਿਸਤੀਨ ਦੇ ਪੰਜ ਨਗਰਾਂ ਜਿਹੜੇ ਪੰਜਾਂ ਸ਼ਾਸਕਾਂ ਦੇ ਸਨ ਉਨ੍ਹਾਂ ਵੱਲੋਂ ਸੀ। ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਪੱਕੀਆਂ ਦੀਵਾਰਾਂ ਸਨ, ਹਰ ਸ਼ਹਿਰ ਵਿੱਚ ਉਸਦੇ ਆਸ-ਪਾਸ ਪਿਂਡ ਸਨ।ਬੈਤਸ਼ਮਸ਼ ਦੇ ਲੋਕਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਉਸ ਵੱਡੇ ਪੱਥਰ ਉੱਪਰ ਰੱਖਿਆ। ਉਹ ਪੱਥਰ ਅੱਜ ਤੀਕ ਵੀ ਬੈਤਸ਼ਮਸ਼ ਵਿੱਚ ਯਹੋਸ਼ੂਆ ਦੀ ਪੈਲੀ ਵਿੱਚ ਹੈ।

19 ਪਰ ਬੈਤ-ਸ਼ਮਸ਼ ਦੇ ਕੁਝ ਲੋਕਾਂ ਨੇ ਯਹੋਵਾਹ ਦੇ ਪਵਿੱਤਰ ਸੰਦੂਕ ਵਿੱਚ ਝਾਕ ਲਿਆ ਕਿਉਂ ਜੁ ਉਥੇ ਜਾਜਕ ਨਹੀਂ ਸਨ। ਇਸ ਲਈ ਪਰਮੇਸ਼ੁਰ ਨੇ ਬੈਤ-ਸ਼ਮਸ਼ ਵਿਖੇ20 ਤਾਂ ਬੈਤਸ਼ਮਸ਼ ਦੇ ਲੋਕਾਂ ਨੇ ਕਿਹਾ, "ਭਲਾ ਕਿਸੇ ਦੀ ਕੀ ਮਜ਼ਾਲ ਹੈ ਕੋਈ ਇਸ ਪਵਿੱਤਰ ਯਹੋਵਾਹ ਪਰਮੇਸ਼ੁਰ ਅੱਗੇ ਖੜਾ ਹੋ ਸਕੇਗਾ, ਕੌਣ ਜਾਜਕ ਹੈ ਜੋ ਇਸ ਪਵਿੱਤਰ ਸੰਦੂਕ ਦੀ ਸੰਭਾਲ ਕਰ ਸਕੇ।' ਇੱਥੇ ਇਹ ਸੰਦੂਕ ਕਿ ਕੋਲ ਜਾਵੇ?"21 ਕਿਰਯਥ-ਯਾਰੀਮ ਵਿੱਚ ਇੱਕ ਜਾਜਕ ਸੀ, ਤਾਂ ਬੈਤਸ਼ਮਸ਼ ਦੇ ਲੋਕਾਂ ਨੇ ਕਿਰਯਥ-ਯਾਰੀਮ ਵੱਲ ਹਰਕਾਰੇ ਭੇਜੇ ਅਤੇ ਉਨ੍ਹਾਂ ਹਰਕਾਰਿਆਂ ਨੇ ਕਿਹਾ, "ਫ਼ਲਿਸਤੀ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਮੋੜ ਲਿਆਏ ਹਨ, ਸੋ ਤੁਸੀਂ ਆਓ ਅਤੇ ਉਸ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈ ਜਾਵੋ।"

 
adsfree-icon
Ads FreeProfile