Lectionary Calendar
Sunday, May 19th, 2024
Pentacost
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

੨ ਤਵਾਰੀਖ਼ 32

1 ਇਹ ਸਾਰੇ ਕੰਮ ਜਦੋਂ ਹਿਜ਼ਕੀਯਾਹ ਨੇ ਸ਼ਰਧਾ ਨਾਲ ਮੁਕੰਮਲ ਕੀਤੇ, ਤਾਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇਸ ਵਿੱਚ ਹਮਲਾ ਕਰ ਦਿੱਤਾ। ਸਨਹੇਰੀਬ ਅਤੇ ਉਸਦੀ ਸੇਨਾ ਨੇ ਕਿਲੇ ਦੇ ਬਾਹਰ ਡੇਰੇ ਲਾ ਲੇ। ਇਹ ਵਿਉਂਤ ਉਸਨੇ ਉਨ੍ਹਾਂ ਸ਼ਹਿਰਾਂ ਨੂੰ ਹਰਾਉਣ ਲਈ ਬਣਾਈ। ਕਿਉਂ ਜੋ ਉਹ ਇਨ੍ਹਾਂ ਸ਼ਹਿਰਾਂ ਨੂੰ ਆਪਣੇ ਲਈ ਜਿਤ੍ਤਣਾ ਚਾਹੁੰਦਾ ਸੀ।2 ਹਿਜ਼ਕੀਯਾਹ ਜਾਣ ਗਿਆ ਕਿ ਸਨਹੇਰੀਬ ਯਰੂਸ਼ਲਮ ਉੱਪਰ ਹਮਲਾ ਕਰਨ ਲਈ ਆਇਆ ਹੈ।3 ਤਦ ਪਾਤਸ਼ਾਹ ਨੇ ਆਪਣੇ ਸਰਦਾਰਾਂ ਅਤੇ ਸੈਨਾਪਤੀਆਂ ਨਾਲ ਗੱਲ ਕੀਤੀ। ਉਨ੍ਹਾਂ ਸਾਰਿਆਂ ਨੇ ਮਿਲ ਕੇ ਪਾਣੀ ਦੇ ਝਰਨਿਆਂ ਨੂੰ ਬੰਦ ਕਰਨ ਦੀ ਯੋਜਨਾ ਬਣਾਈ ਜੋ ਕਿ ਸ਼ਹਿਰ ਤੋਂ ਬਾਹਰ ਸਨ। ਤਾਂ ਉਨ੍ਹਾਂ ਸਰਦਾਰਾਂ ਅਤੇ ਸੈਨਾ ਦੇ ਮੁਖੀਆਂ ਨੇ ਉਸ ਦੀ ਮਦਦ ਕੀਤੀ।4 ਕਾਫ਼ੀ ਸਾਰੇ ਲੋਕ ਇਕੱਠੇ ਹੋ ਕੇ ਆਏ ਤੇ ਉਨ੍ਹਾਂ ਨੇ ਮਿਲਕੇ ਸਾਰੇ ਝਰਨੇ ਅਤੇ ਨਹਿਰਾਂ ਜਿਹੜੀਆਂ ਉਸ ਦੇਸ ਵਿਚਾਲਿਓਁ ਵਗਦੀਆਂ ਸਨ ਉਨ੍ਹਾਂ ਨੂੰ ਡਕ੍ਕਾ ਲਾ ਦਿੱਤਾ। ਉਨ੍ਹਾਂ ਕਿਹਾ, "ਜਦੋਂ ਅੱਸ਼ੂਰ ਦਾ ਪਾਤਸ਼ਾਹ ਇੱਥੇ ਆਵੇਗਾ ਤਾਂ ਉਹ ਇੱਥੇ ਪਾਣੀ ਦੀ ਦਿਲ੍ਲਤ ਮਹਿਸੂਸ ਕਰੇਗਾ।"5 ਹਿਜ਼ਕੀਯਾਹ ਨੇ ਯਰੂਸ਼ਲਮ ਨੂੰ ਮਜ਼ਬੂਤ ਕੀਤਾ। ਯਰੂਸ਼ਲਮ ਨੂੰ ਮਜ਼ਬੂਰ ਕਰਨ ਲਈ ਉਸਨੇ ਇਹ ਕੁਝ ਕੀਤਾ: ਜਿਹੜੀ ਦੀਵਾਰ ਟੁੱਟ ਗਈ ਸੀ ਪਾਤਸ਼ਾਹ ਨੇ ਮੁੜ ਤੋਂ ਟੁੱਟੀ ਦੀਵਾਰ ਨੂੰ ਬਣਵਾਇਆ। ਦੀਵਾਰਾਂ ਉੱਪਰ ਬੁਰਜ ਬਣਵਾੇ ਅਤੇ ਉਸਦੇ ਬਾਹਰ ਵਾਰ ਇੱਕ ਹੋਰ ਦੀਵਾਰ ਬਣਵਾਈ। ਉਸਨੇ ਦਾਊਦ ਦੇ ਸ਼ਹਿਰ ਮਿਲ੍ਲੋ ਨੂੰ ਪਕਿਆਂ ਕਰਵਾਇਆ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਵਾਈਆਂ।6 ਉਸਨੇ ਲੋਕਾਂ ਉੱਪਰ ਸੈਨਾ ਦੇ ਸਰਦਾਰ ਮੁਕਰ੍ਰਰ ਕੀਤੇ ਅਤੇ ਇਨ੍ਹਾਂ ਸਰਦਾਰਾਂ ਨੂੰ ਉਹ ਸ਼ਹਿਰ ਦੇ ਫ਼ਾਟਕ ਦੇ ਖੁਲ੍ਹ੍ਹੇ ਮੈਦਾਨ ਵਿੱਚ ਮਿਲਿਆ। ਹਿਜ਼ਕੀਯਾਹ ਉਨ੍ਹਾਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਹੌਂਸਲਾ-ਉਤਸਾਹ ਦਿੱਤਾ ਅਤੇ ਕਿਹਾ, "ਤੁਸੀਂ ਤਕੜੇ ਅਤੇ ਬਹਾਦੁਰ ਬਣੋ! ਅੱਸ਼ੂਰ ਦੇ ਪਾਤਸ਼ਾਹ ਬਾਰੇ ਨਾ ਚਿਂਤਤ ਹੋਵੋ ਤੇ ਨਾ ਹੀ ਉਸ ਕੋਲੋਂ ਡਰੋ, ਨਾ ਹੀ ਉਸਦੀ ਵੱਡੀ ਫ਼ੌਜ ਵੇਖਕੇ ਭੈਅ ਖਾਣਾ। ਅੱਸ਼ੂਰ ਦੇ ਪਾਤਸ਼ਾਹ ਦੀ ਸ਼ਕਤੀ ਤੋਂ ਵੱਡੀ ਤਾਕਤ ਸਾਡੇ ਨਾਲ ਹੈ।7 8 ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।" ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪਕਿਆਂ ਕੀਤਾ।

9 ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੀ ਫ਼ੌਜ ਸਮੇਤ ਸੀ, ਲਕੀਸ਼ ਦੇ ਸਾਮ੍ਹਣੇ ਡੇਰੇ ਲਾ ਲੇ ਤਾਂ ਜੋ ਵੈਰੀਆਂ ਨੂੰ ਹਰਾ ਸਕਣ। ਫ਼ਿਰ ਸਨਹੇਰੀਬ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਅਤੇ ਸਾਰੇ ਯਹੂਦਾਹ ਦੇ ਲੋਕਾਂ ਜੋ ਯਰੂਸ਼ਲਮ ਵਿੱਚ ਸਨ, ਕੋਲ ਆਪਣੇ ਹਲਕਾਰੇ ਭੇਜੇ। ਉਸਦੇ ਹਲਕਾਰਿਆਂ ਕੋਲ ਪਾਤਸ਼ਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਯਹੂਦੀਆਂ ਲਈ ਸੰਦੇਸ਼ਾ ਸੀ ਜੋ ਉਹ ਲੈ ਕੇ ਆਏ।10 ਤਾਂ ਸੰਦੇਸ਼ਵਾਹਕਾਂ ਨੇ ਕਿਹਾ, "ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਇਉਂ ਆਖਦਾ ਹੈ: 'ਤੁਸੀਂ ਕਿਸ ਵਿੱਚ ਭਰੋਸਾ ਕਰਦੇ ਹੋ, ਕਿ ਤੁਸੀਂ ਯਰੂਸ਼ਲਮ ਵਿੱਚ ਹਮਲੇ ਹੇਠਾਂ ਬੈਠੇ ਹੋ?11 ਕੀ ਹਿਜ਼ਕੀਯਾਹ ਤੁਹਾਨੂੰ ਗੁਮਰਾਹ ਨਹੀਂ ਕਰ ਰਿਹਾ ਤਾਂ ਜੋ ਉਹ ਤੁਹਾਨੂੰ ਕਾਲ ਜਾਂ ਪਿਆਸ ਨਾਲ ਮਰਨ ਦੇਵੇ ਜਦੋਂ ਉਹ ਆਖਦਾ, "ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ।"12 ਹਿਜ਼ਕੀਯਾਹ ਨੇ ਖੁਦ ਯਹੋਵਾਹ ਦੇ ਉੱਚੇ ਅਸਬਾਨਾਂ ਅਤੇ ਜਗਵੇਦੀਆਂ ਨੂੰ ਢਾਹਿਆ ਸੀ ਅਤੇ ਤੁਹਾਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਧੂਪ ਧੁਖਾਓ।13 ਤੁਸੀਂ ਜਾਣਦੇ ਹੋ ਕਿ ਮੈਂ ਅਤੇ ਮੇਰੇ ਪੁਰਖਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ-ਕੀ ਨਹੀਂ ਕੀਤਾ। ਦੂਜੇ ਦੇਸਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਨਹੀਂ ਬਚਾਅ ਸਕੇ ਅਤੇ ਨਾ ਹੀ ਮੈਨੂੰ ਉਹ ਉਨ੍ਹਾਂ ਦੇ ਲੋਕਾਂ ਨੂੰ ਨਸ਼ਟ ਕਰਨ ਤੋਂ ਰੋਕ ਸਕੇ।14 ਮੇਰੇ ਪੁਰਖਿਆ ਨੇ ਉਨ੍ਹਾਂ ਰਾਜਾਂ ਨੂੰ ਨਸ਼ਟ ਕੀਤਾ ਤੇ ਅਜਿਹਾ ਕੋਈ ਦੇਵਤਾਂ ਨਹੀਂ ਹੋਇਆ ਜੋ ਮੈਨੂੰ ਲੋਕਾਂ ਨੂੰ ਨਸ਼ਟ ਕਰਨ ਤੋਂ ਹੋਕ ਸਕੇ। ਤਾਂ ਤੁਸੀਂ ਕੀ ਸੋਚਦੇ ਹੋਂ ਕਿ ਕੀ ਤੁਹਾਡਾ ਪਰਮੇਸ਼ੁਰ ਤੁਹਾਨੂੰ15 ਮੇਰੇ ਤੋਂ ਬਚਾਅ ਲਵੇਗਾ? ਤੁਸੀਂ ਹਿਜ਼ਕੀਯਾਹ ਦੇ ਆਖੇ ਲੱਗ ਕੇ ਮੂਰਖ ਨਾ ਬਣੋ। ਉਸ ਤੇ ਭਰੋਸਾ ਨਾ ਕਰੋ ਕਿਉਂ ਕਿ ਕਿਸੇ ਵੀ ਦੇਸ ਜਾਂ ਰਾਜ ਦਾ ਪਰਮੇਸ਼ੁਰ ਅੱਜ ਤੀਕ ਮੇਰੇ ਤੋਂ ਜਾਂ ਮੇਰੇ ਵੱਡੇਰਿਆਂ ਤੋਂ ਆਪਣੇ ਲੋਕਾਂ ਨੂੰ ਸੁਰਖਿਅਤ ਨਹੀਂ ਰੱਖ ਸਕਿਆ। ਸੋ ਤੁਸੀਂ ਇਸ ਵਹਿਮ ਵਿੱਚ ਨਾ ਰਹੋ ਕਿ ਤੁਹਾਡਾ ਪਰਮੇਸ਼ੁਰ ਤੁਹਾਡਾ ਨਾਸ ਮੇਰੇ ਹੱਥੋਂ ਕਰਨ ਤੋਂ ਤੁਹਾਨੂੰ ਬਚਾਅ ਲਵੇਗਾ।"'16 ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਸਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆਂ।17 ਅੱਸ਼ੂਰ ਦੇ ਪਾਤਸ਼ਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਲਈ ਚਿੱਠੀਆਂ ਵੀ ਭੇਜੀਆਂ, "ਜਿਵੇਂ ਕਿ ਹੋਰਨਾਂ ਕੌਮਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇ ਤਿਵੇਂ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸਕੇਗਾ।"18 ਤਦ ਅੱਸ਼ੂਰ ਦੇ ਪਾਤਸ਼ਾਹ ਦੇ ਸੇਵਕ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕਿ ਕੰਧ ਉੱਤੇ ਸਨ, ਜ਼ੋਰ-ਜ਼ੋਰ ਦੀ ਬੋਲਕੇ ਸੁਨਾਉਣ ਲੱਗੇ। ਉਨ੍ਹਾਂ ਨੇ ਉੱਚੀ ਆਵਾਜ਼ ਵਿੱਚ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਸੁਣਾਇਆ। ਇਹ ਸਭ ਕੁਝ ਉਨ੍ਹਾਂ ਨੇ ਯਰੂਸਲਮ ਦੇ ਲੋਕਾਂ ਨੂੰ ਭੈਭੀਤ ਕਰਨ ਲਈ ਕੀਤਾ ਤਾਂ ਜੋ ਉਹ ਉਨ੍ਹਾਂ ਨੂੰ ਡਰਾ ਕੇ ਯਰੂਸ਼ਲਮ ਉੱਪਰ ਕਬਜ਼ਾ ਕਰ ਸਕਣ।19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦੇ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ।20 ਇਨ੍ਹਾਂ ਸਮਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪੁੱਤਰ, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪ੍ਰਾਰਥਨਾ ਕੀਤੀ।21 ਤਦ ਯਹੋਵਾਹ ਨੇ ਅੱਸ਼ੂਰ ਪਾਤਸ਼ਾਹ ਦੇ ਡੇਰੇ ਵਿੱਚ ਇੱਕ ਦੂਤ ਨੂੰ ਭੇਜਿਆ। ਉਸ ਦੂਤ ਨੇ ਡੇਰੇ ਵਿਚਲੇ ਸਾਰੇ ਸਿਪਾਹੀਆਂ, ਆਗੂਆਂ ਅਤੇ ਉਸਦੇ ਸੈਨਾਪਤੀਆਂ ਨੂੰ ਵੱਢ ਸੁਟਿਆ। ਤ੍ਤਦ ਅੱਸ਼ੂਰ ਦਾ ਪਾਤਸ਼ਾਹ ਲੋਕਾਂ ਤੋਂ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਫ਼ਿਰ ਉਹ ਪਰਤ ਕੇ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤੇ ਉਸਦੇ ਆਪਣੇ ਹੀ ਪੁੱਤਰਾਂ ਵਿੱਚੋਂ ਕਿਸੇ ਨੇ ਉਸਨੂੰ ਤਲਵਾਰ ਨਾਲ ਵੱਢ ਸੁਟਿਆ।22 ਇਉਂ ਯਹੋਵਾਹ ਨੇ ਹਿਜ਼ਕੀਯਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਅਤੇ ਹੋਰਨਾਂ ਲੋਕਾਂ ਤੋਂ ਬਚਾਇਆ, ਅਤੇ ਹੋਰਨਾਂ ਤੋਂ ਉਨ੍ਹਾਂ ਦੀ ਰਖਵਾਲੀ ਕੀਤੀ।23 ਬਹੁਤ ਸਾਰੇ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਹ ਹਿਜ਼ਕੀਯਾਹ ਲਈ ਮੁੱਲਵਾਨ ਤੋਹਫ਼ੇ ਲਿਆਏ। ਇਉਂ ਉਸ ਸਮੇਂ ਤੋਂ ਹਿਜ਼ਕੀਯਾਹ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।

24 ਉਨ੍ਹੀ ਦਿਨੀਁ ਹਿਜ਼ਕੀਯਾਹ ਇੰਨਾ ਬੀਮਾਰ ਹੋਇਆ ਕਿ ਬਿਲਕੁਲ ਮਰਨ ਕਿਨਾਰੇ ਹੋ ਗਿਆ। ਉਸਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਉਸਨੂੰ ਕੁਝ ਆਖਿਆ ਅਤੇ ਨਿਸ਼ਾਨ ਦਿੱਤਾ।25 ਪਰ ਹਿਜ਼ਕੀਯਾਹ ਨੇ ਉਸ ਰਹਿਮ ਮੁਤਾਬਕ ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸਦੇ ਮਨ ਵਿੱਚ ਹਂਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ ਭੜਕਿਆ ਸੀ।26 ਪਰ ਫ਼ਿਰ ਹਿਜ਼ਕੀਯਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੇ ਨਿਮਰਤਾ ਇਖਤਿਆਰ ਕਰਕੇ ਆਪਣੇ ਆਪ ਨੂੰ ਬਦਲਿਆ। ਉਨ੍ਹਾਂ ਨੇ ਹਂਕਾਰ ਦਾ ਤਿਆਗ ਕਰਕੇ ਹਲੀਮੀ ਦਾ ਰਾਹ ਫ਼ੜਿਆ ਇਸ ਲ਼ਈ ਜਦੋਂ ਹਿਜ਼ਕੀਯਾਹ ਜਿਉਂਦਾ ਸੀ ਤਾਂ ਯਹੋਵਾਹ ਨੇ ਆਪਣੀ ਕਰੋਪੀ ਉਨ੍ਹਾਂ ਤੇ ਨਾ ਵਿਖਾਈ।27 ਹਿਜ਼ਕੀਯਾਹ ਨੂੰ ਆਪਣੇ ਜਿਉਂਦੇ-ਜੀਅ ਬਹੁਤ ਮਾਨ-ਵਡਿਆਈ ਮਿਲੀ। ਉਸਨੇ ਚਾਂਦੀ, ਸੋਨੇ, ਬਹੁਮੁੱਲੇ ਪੱਥਰ ਅਤੇ ਮਸਾਲੇ ਅਤੇ ਢਾਲਾਂ ਅਤੇ ਹਰ ਪ੍ਰਕਾਰ ਦੀਆਂ ਵਸਤਾਂ ਦੀ ਸੰਭਾਲ ਲਈ ਥਾਵਾਂ ਬਣਾਈਆਂ।28 ਹਿਜ਼ਕੀਯਾਹ ਨੇ ਅਨਾਜ਼ ਲਈ, ਨਵੀਂ ਸ਼ਰਾਬ ਅਤੇ ਤੇਲ ਦੀ ਸੰਭਾਲ ਲਈ ਗੋਦਾਮ ਬਣਵਾੇ। ਪਸ਼ੂਆਂ ਅਤੇ ਭੇਡਾਂ ਲਈ ਵਾੜੇ ਬਣਵਾੇ।29 ਹਿਜ਼ਕੀਯਾਹ ਨੇ ਬਹੁਤ ਸਾਰੇ ਸ਼ਹਿਰਾਂ ਦਾ ਨਿਰਮਾਣ ਕੀਤਾ। ਉਸ ਕੋਲ ਪਸ਼ੂਆਂ ਅਤੇ ਭੇਡਾਂ ਦਾ ਬਹੁਤ ਵੱਡਾ ਇੱਜੜ ਸੀ ਕਿਉਂ ਕਿ ਯਹੋਵਾਹ ਨੇ ਉਸਨੂੰ ਬਹੁਤ ਸਾਰੀਆਂ ਮਲਕੀਅਤਾਂ ਦਿੱਤੀਆਂ ਸਨ।30 ਇਹ ਹਿਜ਼ਕੀਯਾਹ ਹੀ ਸੀ ਜਿਸਨੇ ਗੀਹੋਨ ਦੇ ਪਾਣੀ ਦੇ ਉੱਪਰ ਸਰੋਤ ਨੂੰ ਬੰਦ ਕਰਕੇ ਉਸ ਨੂੰ ਦਾਊਦ ਦੇ ਸ਼ਹਿਰ ਦੇ ਪੱਛਮੀ ਇਲਾਕੇ ਵੱਲ ਸਿਧ੍ਧਾ ਪਹੁੰਚਾ ਦਿੱਤਾ ਅਤੇ ਪਾਤਸ਼ਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਵੀ ਹੋਇਆ।31 ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪੁੱਛ-ਗਿਛ੍ਛ ਕੀਤੀ ਜਿਹੜਾ ਉਨ੍ਹਾਂ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਏ ਤਾਂ ਪਰਮੇਸ਼ੁਰ ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇਕਲਿਆਂ ਛ੍ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸਦੇ ਦਿਲ ਵਿੱਚ ਕੀ ਹੈ?32 ਹਿਜ਼ਕੀਯਾਹ ਦੇ ਕਾਰਨਾਮੇ ਅਤੇ ਚੰਗੀਆਂ ਕਰਨੀਆਂ 'ਅਮੋਸ ਦੇ ਪੁੱਤਰ ਯਸਾਯਾਹ ਨਬੀ ਦੇ ਦਰਸਨਾ ਅਤੇ 'ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੀਆਂ ਹੋਈਆਂ ਹਨ।33 ਹਿਜ਼ਕੀਯਾਹ ਦੀ ਜਦੋਂ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸਨੂੰ ਦਾਊਦ ਦੇ ਪੁਰਖਿਆਂ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਪਰ ਦਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਉਸਦੀ ਮੌਤ ਉੱਪਰ ਉਸਦਾ ਸਤਿਕਾਰ ਕੀਤਾ ਅਤੇ ਉਸਦਾ ਪੁੱਤਰ ਮਨਸ਼੍ਸ਼ਹ ਉਸਦੀ ਥਾਂ ਰਾਜ ਕਰਨ ਲੱਗਾ।

33

 
adsfree-icon
Ads FreeProfile