Lectionary Calendar
Sunday, May 19th, 2024
Pentacost
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਅਸਤਸਨਾ 1

1 ਇਹ ਉਹ ਸੰਦੇਸ਼ ਹੈ ਜਿਹੜਾ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦਿੱਤਾ। ਉਸਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਯਰਦਨ ਦੀ ਵਾਦੀ ਵਿੱਚ ਮਾਰੂਥਲ ਅੰਦਰ ਸਨ ਜੋ ਕਿ ਯਰਦਨ ਨਦੀ ਦੇ ਪੂਰਬ ਵੱਲ ਹੈ। ਇਹ ਜਗ਼੍ਹਾ ਸੂਫ਼ ਦੇ ਦੂਸਰੇ ਪਾਸੇ, ਪਾਰਾਨ ਪਰਬਤ, ਤੋਂਫ਼ਲ, ਲਾਬਾਨ ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਸੀ।2 ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼3 ਇੱਥੇ ਪਹੁੰਚਣ ਨੂੰ ਇਸਰਾਏਲ ਦੇ ਲੋਕਾਂ ਨੂੰ ਮਿਸਰ ਨੂੰ ਛੱਡਣ ਤੋਂ ਬਾਦ4 ਇਹ ਯਹੋਵਾਹ ਦੇ ਸੀਹੋਨ ਅਤੇ ਓਗ ਨੂੰ ਹਰਾਉਣ ਤੋਂ ਬਾਦ ਵਾਪਰਿਆ। (ਸੀਹੋਨ ਅਮੋਰੀਆਂ ਦਾ ਰਾਜਾ ਸੀ, ਜੋ ਕਿ ਹਸ਼ਬੋਨ ਵਿੱਚ ਹਕੂਮਤ ਕਰਦਾ ਸੀ। ਓਗ ਬਾਸ਼ਾਨ ਦਾ ਰਾਜਾ ਸੀ। ਜੋ ਕਿ ਅਸ਼ਤਾਰੋਥ ਅਤੇ ਅੰਦਰਈ ਵਿੱਚ ਹਕੂਮਤ ਕਰਦਾ ਸੀ।)5 ਇਸਰਾਏਲ ਦੇ ਲੋਕ ਮੋਆਬ ਦੀ ਧਰਤੀ ਉੱਤੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸਨ, ਅਤੇ ਮੂਸਾ ਨੇ ਉਹ ਗੱਲਾਂ ਸਮਝਾਉਣੀਆਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਮੂਸਾ ਨੇ ਆਖਿਆ:6 “ਹੋਰੇਬ ਪਰਬਤ ਵਿਖੇ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਸਾਡੇ ਨਾਲ ਗੱਲ ਕੀਤੀ। ਉਸਨੇ ਆਖਿਆ, ‘ਤੁਸੀਂ ਕਾਫ਼ੀ ਲੰਮੇ ਸਮੇਂ ਤੀਕ ਇਸ ਪਰਬਤ ਉੱਤੇ ਰਹਿ ਚੁੱਕੇ ਹੋਂ।7 ਉਸ ਪਹਾੜੀ ਪ੍ਰਦੇਸ਼ ਵਿੱਚ ਜਾਓ ਜਿਥੇ ਅਮੋਰੀ ਲੋਕ ਰਹਿੰਦੇ ਹਨ। ਉਸਦੇ ਆਲੇ-ਦੁਆਲੇ ਦੀਆਂ ਸਾਰੀਆਂ ਥਾਵਾਂ ਉੱਤੇ ਜਾਓ। ਯਰਦਨ ਵਾਦੀ, ਪਹਾੜੀ ਪ੍ਰਦੇਸ਼, ਪਛਮੀ ਢਲਾਵਾਂ, ਨੇਜੇਵ ਅਤੇ ਸਮੁੰਦਰੀ ਤਟ ਵੱਲ ਜਾਓ। ਕਨਾਨ ਅਤੇ ਲਬਾਨੋਨ ਦੀ ਧਰਤੀ ਤੋਂ ਹੁੰਦੇ ਹੋਏ ਮਹਾਨਦੀ ਫ਼ਰਾਤ ਤੀਕ ਜਾਓ।8 ਦੇਖੋ, ਮੈਂ ਤੁਹਾਨੂੰ ਉਹ ਧਰਤੀ ਦੇ ਰਿਹਾ ਹਾਂ। ਜਾਓ ਅਤੇ ਇਸਨੂੰ ਹਾਸਿਲ ਕਰੋ। ਮੈਂ ਇਹ ਧਰਤੀ ਤੁਹਾਡੇ ਪੁਰਖਿਆ - ਅਬਰਾਹਾਮ, ਇਸਹਾਕ ਅਤੇ ਯਾਕੂਬ - ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਇਹ ਧਰਤੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।’”

9 “ਉਸ ਸਮੇਂ, ਮੈਂ ਤੁਹਾਨੂੰ ਆਖਿਆ ਸੀ ਕਿ ਮੈਂ ਖੁਦ ਤੁਹਾਡੀ ਦੇਖ-ਭਾਲ ਨਹੀਂ ਕਰ ਸਕਿਆ ਸਾਂ।10 ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਲੋਕਾਂ ਨੂੰ ਬਹੁਤ ਵਧਾ ਦਿੱਤਾ ਹੈ, ਇਸ ਲਈ ਹੁਣ ਤੁਸੀਂ ਗਿਣਤੀ ਵਿੱਚ ਇੰਨੇ ਹੋ ਜਿੰਨੇ ਕਿ ਅਕਾਸ਼ ਵਿੱਚ ਤਾਰੇ ਹਨ।11 ਯਹੋਵਾਹ, ਤੁਹਾਡੇ ਪੁਰਖਿਆ ਦਾ ਪਰਮੇਸ਼ੁਰ ਤੁਹਾਨੂੰ ਹੁਣ ਨਾਲੋਂ12 ਪਰ ਮੈਂ ਇੱਕਲਿਆਂ ਤੁਹਾਡੀ ਦੇਖ-ਭਾਲ ਨਹੀਂ ਕਰ ਸਕਿਆ ਸਾਂ ਅਤੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ, ਕਸ਼ਟ ਅਤੇ ਦਲੀਲਾਂ ਨਹੀਂ ਸੁਲਝਾ ਸਕਦਾ ਸਾਂ।13 ਇਸ ਲਈ ਮੈਂ ਤੁਹਾਨੂੰ ਆਖਿਆ ਸੀ: ‘ਹਰੇਕ ਪਰਿਵਾਰ-ਸਮੂਹ ਵਿੱਚੋਂ ਕੁਝ ਬੰਦੇ ਚੁਣ ਲਵੋ, ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਬਣਾ ਦਿਆਂਗਾ। ਉਨ੍ਹਾਂ ਸਿਆਣੇ ਬੰਦਿਆਂ ਦੀ ਚੋਣ ਕਰੋ ਜਿਨ੍ਹਾਂ ਕੋਲ ਸਮਝ ਅਤੇ ਅਨੁਭਵ ਹੈ।’14 “ਅਤੇ ਤੁਸੀਂ ਆਖਿਆ ਸੀ, ‘ਇਹ ਗੱਲ ਕਰਨੀ ਚੰਗੀ ਹੈ।’15 “ਇਸ ਲਈ ਮੈਂ ਤੁਹਾਡੇ ਪਰਿਵਾਰ-ਸਮੂਹਾਂ ਵਿੱਚੋਂ ਚੁਣੇ ਹੋਏ ਸਿਆਣੇ ਅਤੇ ਅਨੁਭਵੀ ਲੋਕਾਂ ਨੂੰ ਲਿਆ ਅਤੇ ਮੈਂ ਉਨ੍ਹਾਂ ਨੂੰ ਤੁਹਾਡੇ ਆਗੂ ਥਾਪ ਦਿੱਤਾ। ਇਸ ਤਰ੍ਹਾਂ ਨਾਲ ਮੈਂ ਤੁਹਾਨੂੰ16 “ਉਸ ਸਮੇਂ, ਮੈਂ ਉਨ੍ਹਾਂ ਜੱਜਾਂ ਨੂੰ ਆਖਿਆ, ‘ਆਪਣੇ ਲੋਕਾਂ ਦੇ ਝਗੜਿਆਂ ਦੀ ਸੁਣਵਾਈ ਕਰੋ। ਹਰ ਮਾਮਲੇ ਦਾ ਨਿਰਣਾ ਕਰਨ ਵੇਲੇ ਨਿਰਪਖ ਹੋਵੋ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਝਗੜਾ ਦੋ ਇਸਰਾਏਲੀ ਬੰਦਿਆਂ ਵਿਚਕਾਰ ਹੈ ਜਾਂ ਕਿਸੇ ਇਸਰਾਏਲੀ ਅਤੇ ਵਿਦੇਸ਼ੀ ਵਿਚਕਾਰ ਹੈ। ਤੁਹਾਨੂੰ ਹਰੇਕ ਬਾਰੇ ਨਿਰਪਖਤਾ ਨਾਲ ਇਨਸਾਫ਼ ਕਰਨਾ ਚਾਹੀਦਾ ਹੈ।17 ਜਦੋਂ ਤੁਸੀਂ ਇਨਸਾਫ਼ ਕਰੋ ਤਾਂ ਇਹ ਨਾ ਸੋਚੋ ਕਿ ਕੋਈ ਇੱਕ ਬੰਦਾ ਕਿਸੇ ਦੂਸਰੇ ਬੰਦੇ ਨਾਲੋਂ ਵਧੇਰੇ ਮਹੱਤਵਪੂਰਣ ਹੈ। ਤੁਹਾਨੂੰ ਹਰ ਬੰਦੇ ਨਾਲ ਇੱਕੋ ਜਿਹਾ ਇਨਸਾਫ਼ ਕਰਨਾ ਚਾਹੀਦਾ ਹੈ। ਕਿਸੇ ਕੋਲੋਂ ਵੀ ਨਾ ਡਰੋ, ਕਿਉਂਕਿ ਤੁਹਾਡਾ ਫ਼ੈਸਲਾ ਪਰਮੇਸ਼ੁਰ ਵੱਲੋਂ ਹੈ। ਪਰ ਜੇ ਕੋਈ ਮਾਮਲਾ ਤੁਹਾਡੇ ਲਈ ਇਨਸਾਫ਼ ਕਰਨ ਵਿੱਚ ਮੁਸ਼ਕਿਲ ਹੈ, ਤਾਂ ਉਸਨੂੰ ਮੇਰੇ ਕੋਲ ਲਿਆਵੋ ਅਤੇ ਮੈਂ ਇਸਦਾ ਇਨਸਾਫ਼ ਕਰਾਂਗਾ।’18 ਉਸੇ ਵੇਲੇ, ਮੈਂ ਤੁਹਾਨੂੰ ਉਹ ਸਭ ਕਾਸੇ ਦਾ ਹੁਕਮ ਦਿੱਤਾ ਸੀ ਜੋ ਤੁਹਾਨੂੰ ਕਰਨਾ ਚਾਹੀਦਾ।

19 “ਫ਼ੇਰ ਅਸਾਂ ਆਪਣੇ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨੀ। ਅਸਾਂ ਹੇਰੋਬ ਪਰਬਤ ਨੂੰ ਛੱਡ ਦਿੱਤਾ ਅਤੇ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵੱਲ ਚਲੇ ਗਏ। ਅਸੀਂ ਉਸ ਵੱਡੇ ਅਤੇ ਭਿਆਨਕ ਮਾਰੂਥਲ ਵਿੱਚੋਂ ਲੰਘੇ ਜਿਸਨੂੰ ਤੁਸੀਂ ਦੇਖਿਆ। ਅਸੀਂ ਕਾਦੇਸ਼ ਬਰਨੇਆ ਆ ਗਏ।20 ਫ਼ੇਰ ਮੈਂ ਤੁਹਾਨੂੰ ਆਖਿਆ, ‘ਤੁਸੀਂ ਹੁਣ ਅਮੋਰੀ ਲੋਕਾਂ ਦੇ ਪਹਾੜੀ ਪ੍ਰਦੇਸ਼ ਵਿੱਚ ਆ ਪਹੁੰਚੇ ਹੋ। ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਇਹ ਧਰਤੀ ਦੇ ਦੇਵੇਗਾ।21 ਵੇਖੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੇ ਰਿਹਾ ਹੈ! ਜਾਓ ਅਤੇ ਇਸ ਧਰਤੀ ਨੂੰ ਆਪਣੇ ਲਈ ਹਾਸਿਲ ਕਰ ਲਵੋ! ਯਹੋਵਾਹ, ਤੁਹਾਡੇ ਪੁਰਖਿਆ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਕਰਨ ਲਈ ਆਖਿਆ ਹੈ। ਡਰੋ ਨਹੀਂ, ਅਤੇ ਕਿਸੇ ਗੱਲ ਦੀ ਚਿੰਤਾ ਨਾ ਕਰੋ।’22 “ਪਰ ਤੁਸੀਂ ਸਾਰੇ ਮੇਰੇ ਕੋਲ ਆਏ ਅਤੇ ਆਖਿਆ, ‘ਆਓ, ਆਪਾਂ ਕੁਝ ਲੋਕਾਂ ਨੂੰ ਧਰਤੀ ਦੇਖਣ ਲਈ ਭੇਜੀਏ। ਤਾਂ ਉਹ ਵਪਸ ਆਕੇ ਸਾਨੂੰ ਦੱਸ ਸਕਣਗੇ, ਸਾਨੂੰ ਕਿਸ ਰਸਤੇ ਜਾਣਾ ਚਾਹੀਦਾ ਅਤੇ ਉਨ੍ਹਾਂ ਨਗਰਾਂ ਬਾਰੇ ਜਿਥੇ ਆਪਾਂ ਜਾਣਾ ਹੈ।’23 “ਮੈਂ ਸੋਚਿਆ ਕਿ ਇਹ ਚੰਗਾ ਵਿਚਾਰ ਸੀ। ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਬੰਦੇ ਚੁਣੇ, ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ ਬੰਦਾ।24 ਫ਼ੇਰ ਉਹ ਬੰਦੇ ਚਲੇ ਗਏ ਅਤੇ ਪਹਾੜੀ ਦੇਸ਼ ਨੂੰ ਗਏ। ਉਹ ਅਸ਼ਕੋਲ ਦੀ ਵਾਦੀ ਨੂੰ ਆਏ ਅਤੇ ਇਸਦੀ ਛਾਣ-ਬੀਨ ਕੀਤੀ।25 ਉਨ੍ਹਾਂ ਨੇ ਉਸ ਧਰਤੀ ਤੋਂ ਕੁਝ ਫ਼ਲ ਇਕਠੇ ਕੀਤੇ ਅਤੇ ਸਾਡੇ ਕੋਲ ਵਾਪਸ ਲੈਕੇ ਆ ਗਏ। ਉਨ੍ਹਾਂ ਨੇ ਸਾਨੂੰ ਉਸ ਧਰਤੀ ਬਾਰੇ ਦੱਸਿਆ। ਉਨ੍ਹ੍ਹਾਂ ਨੇ ਆਖਿਆ, ‘ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਚੰਗੀ ਧਰਤੀ ਦੇ ਰਿਹਾ ਹੈ।’26 “ਪਰ ਤੁਸੀਂ ਉਸ ਧਰਤੀ ਵੱਲ ਜਾਣ ਤੋਂ ਇਨਕਾਰ ਕਰ ਦਿੱਤਾ। ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।27 ਤੁਸੀਂ ਆਪਣੇ ਤੰਬੂਆਂ ਅੰਦਰ ਚਲੇ ਗਏ ਅਤੇ ਸ਼ਿਕਾਇਤਾਂ ਕਰਨ ਲੱਗ ਪਏ। ਤੁਸੀਂ ਆਖਿਆ, ‘ਯਹੋਵਾਹ ਸਾਨੂੰ ਨਫ਼ਰਤ ਕਰਦਾ ਹੈ। ਉਹ ਸਾਨੂੰ ਮਿਸਰ ਦੀ ਧਰਤੀ ਤੋਂ ਸਿਰਫ਼ ਇਸ ਲਈ ਬਾਹਰ ਲੈਕੇ ਆਇਆ ਕਿ ਅਮੋਰੀ ਲੋਕ ਸਾਨੂੰ ਤਬਾਹ ਕਰ ਸਕਣ!28 ਹੁਣ ਅਸੀਂ ਕਿਥੇ ਜਾ ਸਕਦੇ ਹਾਂ? ਸਾਡੇ ਰਿਸ਼ਤੇਦਾਰਾਂ (ਜਾਸੂਸਾਂ) ਨੇ ਸਾਨੂੰ ਇਹ ਆਖਕੇ ਭੈਭੀਤ ਕਰ ਦਿੱਤਾ: ‘ਓਥੋਂ ਦੇ ਲੋਕ ਸਾਡੇ ਨਾਲੋਂ ਵਡੇਰੇ ਅਤੇ ਲਂਮੇਰੇ ਹਨ! ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਜਿੰਨੀਆਂ ਉੱਚੀਆਂ ਹਨ ਅਤੇ ਅਸੀਂ ਉਥੇ ਦੈਂਤ ਵੀ ਦੇਖੇ ਹਨ।’29 “ਇਸ ਲਈ ਮੈਂ ਤੁਹਾਨੂੰ ਆਖਿਆ ਸੀ, ‘ਘਬਰਾਉ ਨਾ! ਉਨ੍ਹਾਂ ਲੋਕਾਂ ਤੋਂ ਭੈਭੀਤ ਨਾ ਹੋਵੋ!30 ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੱਗੇ-ਅੱਗੇ ਜਾਵੇਗਾ ਅਤੇ ਉਨ੍ਹਾਂ ਨਾਲ ਤੁਹਾਡੇ ਲਈ ਲੜੇਗਾ। ਉਹ ਉਹੀ ਗੱਲਾਂ ਕਰੇਗਾ ਜਿਵੇਂ ਉਸਨੇ ਮਿਸਰ ਵਿੱਚ ਅਤੇ ਮਾਰੂਥਲ ਵਿੱਚ ਤੁਹਾਡੀਆਂ ਅਖਾਂ ਸਾਮ੍ਹਣੇ ਕੀਤੀਆਂ ਸਨ।31 ‘ਤੁਸੀਂ ਮਾਰੂਥਲ ਵਿੱਚ ਵੇਖਿਆ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇੰਝ ਚੁੱਕਿਆ ਜਿਵੇਂ ਕੋਈ ਪਿਤਾ ਆਪਣੇ ਪੁੱਤਰ ਨੂੰ ਚੁੱਕਦਾ ਅਤੇ ਤੁਹਾਨੂੰ ਇੱਥੇ ਸੁਰੱਖਿਆ ਨਾਲ ਲਿਆਂਦਾ।32 “ਪਰ ਤੁਸੀਂ ਫ਼ੇਰ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਵਿੱਚ ਭਰੋਸਾ ਨਹੀਂ ਕੀਤਾ!33 ਜਿਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ।34 “ਜੋ ਤੁਸੀਂ ਆਖਿਆ, ਉਸਨੂੰ ਯਹੋਵਾਹ ਨੇ ਸੁਣਿਆ, ਅਤੇ ਉਹ ਬਹੁਤ ਕਰੋਧਵਾਨ ਹੋ ਗਿਆ। ਉਸਨੇ ਕਰੜੀ ਸਹੁੰ ਚੁੱਕੀ। ਉਸਨੇ ਆਖਿਆ,35 ‘ਤੁਹਾਡੇ ਜਿਹੇ ਬੁਰੇ ਬੰਦਿਆਂ ਵਿੱਚੋਂ ਜਿਹੜੇ ਹੁਣ ਜੀਵਿਤ ਹੋ, ਕੋਈ ਵੀ ਉਸ ਚੰਗੀ ਧਰਤੀ ਵਿੱਚ ਨਹੀਂ ਜਾਵੇਗਾ ਜਿਸਦਾ ਮੈਂ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸਨੂੰ ਕਰਨ ਲਈ ਕਿਹਾ ਸੀ।’37 “ਯਹੋਵਾਹ ਤੁਹਾਡੇ ਕਾਰਣ ਮੇਰੇ ਨਾਲ ਵੀ ਗੁੱਸੇ ਸੀ। ਉਸਨੇ ਮੈਨੂੰ ਆਖਿਆ, ‘ਮੂਸਾ, ਤੂੰ ਵੀ ਉਸ ਧਰਤੀ ਅੰਦਰ ਦਾਖਲ ਨਹੀਂ ਹੋ ਸਕਦਾ।38 ਪਰ ਤੇਰਾ ਸਹਾਇਕ, ਨੂਨ ਦਾ ਪੁੱਤਰ ਯਹੋਸ਼ੁਆ, ਉਸ ਧਰਤੀ ਅੰਦਰ ਜਾਵੇਗਾ। ਯਹੋਸ਼ੁਆ ਨੂੰ ਹੌਂਸਲਾ ਦੇ, ਕਿਉਂਕਿ ਉਹ ਇਸਰਾਏਲ ਦੇ ਲੋਕਾਂ, ਦੀ ਉਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਅਗਵਾਈ ਕਰੇਗਾ।39 ਤੁਸੀਂ ਆਖਿਆ ਸੀ ਕਿ ਤੁਹਾਡੇ ਨਿਆਣਿਆਂ ਨੂੰ ਦੁਸ਼ਮਣ ਲੈ ਜਾਣਗੇ ਪਰ ਉਹ ਬੱਚੇ ਉਸ ਧਰਤੀ ਵਿੱਚ ਦਾਖਲ ਹੋਣਗੇ। ਮੈਂ ਤੁਹਾਡੀਆਂ ਭੁੱਲਾਂ ਦਾ ਇਲਜ਼ਾਮ ਤੁਹਾਡੇ ਬੱਚਿਆਂ ਉੱਤੇ ਨਹੀਂ ਲਾਉਂਦਾ, ਕਿਉਂ ਜੁ ਉਹ ਹਾਲੇ ਕੀ ਸਹੀ ਹੈ ਅਤੇ ਕੀ ਗਲਤ ਹੈ ਤੋਂ ਅਨਜਾਣ ਹੈ। ਇਸ ਲਈ ਮੈਂ ਇਹ ਧਰਤੀ ਉਨ੍ਹਾਂ ਨੂੰ ਦੇਵਾਂਗਾ ਅਤੇ ਉਹ ਇਸ ਧਰਤੀ ਨੂੰ ਆਪਣੀ ਖੁਦ ਦੀ ਬਣਾ ਲੈਣਗੇ।40 ਪਰ ਤੁਸੀਂ, ਤੁਹਾਨੂੰ ਵਾਪਸ ਪਰਤਨਾ ਪਵੇਗਾ ਅਤੇ ਉਸ ਮਾਰੂਥਲ ਵੱਲ ਜਾਣਾ ਪਵੇਗਾ ਜਿਹੜਾ ਲਾਲ ਸਾਗਰ ਵੱਲ ਜਾਂਦੇ ਰਸਤੇ ਉੱਤੇ ਹੈ।’41 “ਫ਼ੇਰ ਤੁਸੀਂ ਆਖਿਆ, ‘ਮੂਸਾ, ਅਸੀਂ ਯਹੋਵਾਹ ਦੇ ਖਿਲਾਫ਼ ਗੁਨਾਹ ਕੀਤਾ ਹੈ। ਪਰ ਹੁਣ ਅਸੀਂ ਜਾਵਾਂਗੇ ਅਤੇ ਲੜਾਂਗੇ ਜਿਹਾ ਕਿ ਯਹੋਵਾਹ, ਸਾਡੇ ਪਰਮੇਸ਼ੁਰ, ਨੇ ਪਹਿਲਾਂ ਆਦੇਸ਼ ਦਿੱਤਾ ਹੈ।’“ਫ਼ੇਰ ਤੁਹਾਡੇ ਵਿੱਚੋਂ ਹਰੇਕ ਨੇ ਹਥਿਆਰ ਪਹਿਨ ਲਈ। ਤੁਸੀਂ ਸੋਚਿਆ ਸੀ ਕਿ ਪਹਾੜੀ ਪ੍ਰਦੇਸ਼ ਵੱਲ ਜਾਣਾ ਅਤੇ ਉਸਨੂੰ ਹਾਸਿਲ ਕਰਨਾ ਸੌਖਾ ਹੋਵੇਗਾ।42 ਪਰ ਯਹੋਵਾਹ ਨੇ ਮੈਨੂੰ ਆਖਿਆ, ‘ਲੋਕਾਂ ਨੂੰ ਆਖ ਕਿ ਉਹ ਉੱਪਰ ਵੱਲ ਨਾ ਜਾਣ ਅਤੇ ਲੜਾਈ ਨਾ ਕਰਨ। ਕਿਉਂ? ਕਿਉਂਕਿ ਮੈਂ ਉਨ੍ਹਾਂ ਦੇ ਅੰਗ-ਸੰਗ ਨਹੀਂ ਹੋਵਾਂਗਾ ਅਤੇ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣਗੇ!43 “ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚਲੇ ਗਏ।44 ਪਰ ਉਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ।45 ਫ਼ੇਰ ਤੁਸੀਂ ਅਪਸ ਆ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ।46 ਇਸ ਲਈ ਤੁਸੀਂ ਲੰਮਾ ਸਮਾਂ ਕਾਦੇਸ਼ ਵਿਖੇ ਟਿਕੇ ਰਹੇ।

 
adsfree-icon
Ads FreeProfile