Lectionary Calendar
Sunday, April 12th, 2026
Second Sunday after Easter
video advertismenet
Read the Bible
span data-lang="pun" data-trans="plb" data-ref="exe.12.1" class="versetxt"> 1 ਜਦੋਂ ਹਾਲੇ ਮੂਸਾ ਤੇ ਹਾਰੂਨ ਮਿਸਰ ਵਿੱਚ ਹੀ ਸਨ, ਯਹੋਵਾਹ ਨੇ ਉਨ੍ਹਾਂ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, 2 “ਇਹ ਮਹੀਨਾ ਤੁਹਾਡੇ ਲਈ ਸਾਲ ਦਾ ਪਹਿਲਾ ਮਹੀਨਾ ਹੋਵੇਗਾ। 3 ਇਸਰਾਏਲ ਦੇ ਸਾਰੇ ਬਾਈਚਾਰੇ ਨੂੰ ਦੱਸ; ‘ਇਸ ਮਹੀਨੇ ਦੇ ਦਸਵੇਂ ਦਿਨ, ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰ ਲਈ ਇੱਕ ਲੇਲਾ ਲਿਆਉਣ ਪਵੇਗਾ, ਘਰ ਦੇ ਹਰ ਜਣੇ ਲਈ ਇੱਕ ਲੇਲਾ। 4 ਜੇ ਉਸਦੇ ਘਰ ਵਿੱਚ ਪੂਰਾ ਲੇਲਾ ਖਾ ਸਕਣ ਵਾਲੇ ਕਾਫ਼ੀ ਬੰਦੇ ਨਹੀਂ ਹਨ ਤਾਂ ਉਸਨੂੰ ਭੋਜਨ ਸਾਂਝਾ ਕਰਨ ਲਈ ਕੁਝ ਗੁਆਂਢੀਆਂ ਨੂੰ ਸੱਦਾ ਦੇਣਾ ਚਾਹੀਦਾ ਹੈ। ਹਰੇਕ ਦੇ ਖਾਣ ਲਈ ਲੇਲਾ ਕਾਫ਼ੀ ਹੋਣਾ ਚਾਹੀਦਾ ਹੈ। 5 ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬਕਰਾ ਹੋ ਸਕਦਾ ਹੈ। 6 ਤੁਹਾਨੂੰ ਮਹੀਨੇ ਦੇ ਚੌਦਵੇਂ ਦਿਨ ਤੱਕ ਜਾਨਵਰ ਦੀ ਦੇਖ ਭਾਲ ਕਰਨੀ ਚਾਹੀਦੀ ਹੈ। ਉਸ ਦਿਨ, ਇਸਰਾਏਲ ਦੇ ਭਾਈਚਾਰੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਜਾਨਵਰਾਂ ਨੂੰ ਉਦੋਂ ਮਾਰਨਾ ਚਾਹੀਦਾ ਜਦੋਂ ਸੂਰਜ ਛੁਪ ਰਿਹਾ ਹੋਵੇ। 7 ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰੋ। ਇਸ ਖੂਨ ਨੂੰ ਉਨ੍ਹਾਂ ਘਰਾਂ ਦੀਆਂ ਚੁਗਾਠਾਂ ਦੇ ਉੱਪਰ ਅਤੇ ਪਾਸਿਆਂ ਉੱਤੇ ਮਲਣਾ ਚਾਹੀਦਾ ਹੈ, ਜਿਥੇ ਲੋਕ ਇਹ ਭੋਜਣ ਖਾਣ। 8 “ਇਸ ਰਾਤ ਨੂੰ ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਭੁਨੋ ਅਤੇ ਸਾਰਾ ਮਾਸ ਖਾ ਲਵੋ। ਤੁਹਾਨੂੰ ਕੌੜੀਆਂ ਬੂਟੀਆਂ ਅਤੇ ਪਤੀਰੀ ਰੋਟੀ ਵੀ ਖਾਣੀ ਚਾਹੀਦੀ ਹੈ। 9 ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਪਾਣੀ ਵਿੱਚ ਨਾ ਉਬਾਲੋ। ਪੂਰੇ ਲੇਲੇ ਨੂੰ ਅੱਗ ਉੱਤੇ ਭੁਂਨੋ। ਹਾਲੇ ਤੱਕ ਲੇਲੇ ਦੀ ਸਿਰੀ, ਲੱਤਾਂ ਅਤੇ ਅੰਦਰਲੇ ਹਿੱਸੇ ਪੂਰੇ ਹੋਣੇ ਚਾਹੀਦੇ ਹਨ। 10 ਤੁਹਾਨੂੰ ਉਹ ਸਾਰਾ ਮਾਸ ਉਸੇ ਰਾਤ ਖਾਣਾ ਚਾਹੀਦਾ ਹੈ। ਜੇ ਕੁਝ ਮਾਸ ਸਵੇਰ ਲਈ ਬਚ ਜਾਵੇ ਤਾਂ ਉਸਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। 11 “ਜਦੋਂ ਤੁਸੀਂ ਭੋਜਨ ਕਰੋ, ਤਾਂ ਤੁਹਾਨੂੰ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਜਿਵੇਂ ਤੁਸੀਂ ਸਫ਼ਰ ਤੇ ਜਾ ਰਹੇ ਹੋਵੋਂ। ਤੁਹਾਡੇ ਪੈਰੀਂ ਜੁੱਤੀ ਹੋਣੀ ਚਾਹੀਦੀ ਹੈ ਅਤੇ ਹੱਥ ਵਿੱਚ ਸੋਟੀ ਹੋਣੀ ਚਾਹੀਦੀ ਹੈ। ਤੁਹਾਨੂੰ ਕਾਹਲੀ ਨਾਲ ਭੋਜਨ ਕਰਨਾ ਚਾਹੀਦਾ ਹੈ। ਕਿਉਂ ਕਿ ਇਹ ਯਹੋਵਾਹ ਦੇ ਪਸਾਹ ਦਾ ਭੋਜਨ ਹੈ - ਉਸ ਵੇਲੇ ਦਾ ਜਦੋਂ ਯਹੋਵਾਹ ਨੇ ਆਪਣੇ ਲੋਕਾਂ ਦੀ ਰੱਖਿਆ ਕੀਤੀ ਅਤੇ ਛੇਤੀ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। 12 “ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੇਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਰਣਾ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ। 13 ਪਰ ਤੁਹਾਡੇ ਘਰਾਂ ਉੱਤੇ ਖੂਨ, ਖਾਸ ਨਿਸ਼ਾਨ ਹੋਵੇਗਾ। ਜਦੋਂ ਮੈਂ ਖੂਨ ਨੂੰ ਦੇਖਾਂਗਾ ਤਾਂ ਮੈਂ ਤੁਹਾਡੇ ਘਰ ਨੂੰ ਲੰਘ ਜਾਵਾਂਗਾ। ਮੈਂ ਮਿਸਰ ਦੇ ਲੋਕਾਂ ਉਤੇ ਮੁਸੀਬਤਾਂ ਸੁੱਟਾਂਗਾ। ਪਰ ਉਨ੍ਹਾਂ ਵਿੱਚੋਂ ਕੋਈ ਵੀ ਭੈੜੀ ਬਿਮਾਰੀ ਤੁਹਾਨੂੰ ਨਹੀਂ ਲੱਗੇਗੀ। 14 “ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰਖੋਂਗੇ - ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ। 15 ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿਚਕਾਰ ਖਮੀਰ ਖਾਂਦਾ ਹੈ ਤਾਂ ਉਸਨੂੰ ਬਾਕੀ ਦੇ ਇਸਰਾਏਲ ਤੋਂ ਅਡ ਕਰ ਦਿੱਤਾ ਜਾਣਾ ਚਾਹੀਦਾ ਹੈ। 16 ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ। 17 ਤੁਹਾਨੂੰ ਪਤੀਰੀ ਰੋਟੀ ਦੇ ਪਰਬ ਨੂੰ ਚੇਤੇ ਰਖਣਾ ਚਾਹੀਦਾ ਹੈ। ਕਿਉਂਕਿ ਇਸ ਦਿਨ ਮੈਂ ਤੁਹਾਡੇ ਸਮੂਹ ਲੋਕਾਂ ਨੂੰ ਟੋਲਿਆਂ ਵਿੱਚ ਮਿਸਰ ਤੋਂ ਬਾਹਰ ਲੈ ਗਿਆ ਸਾਂ। ਇਸ ਲਈ ਤੁਹਾਡੇ ਸਮੂਹ ਉੱਤਰਾਧਿਕਾਰੀਆਂ ਨੂੰ ਇਹ ਦਿਨ ਚੇਤੇ ਰਖਣਾ ਚਾਹੀਦਾ ਹੈ। ਇਹ ਉਹ ਨੇਮ ਹੈ ਜਿਹੜਾ ਸਦਾ ਰਹੇਗਾ। 18 ਇਸ ਲਈ, ਪਹਿਲੇ ਮਹੀਨੇ ਦੇ 14ਵੇਂ ਦਿਨ ਦੀ, ਸ਼ਾਮ ਨੂੰ ਤੁਸੀਂ ਪਤੀਰੀ ਰੋਟੀ ਖਾਣੀ ਸ਼ੁਰੂ ਕਰਕੇ ਉਸੇ ਮਹੀਨੇ ਦੇ 21ਵੇਂ ਦਿਨ ਦੀ ਸ਼ਾਮ ਤੱਕ ਖਾਵੋਂਗੇ। 19 ਸੱਤਾਂ ਦਿਨਾਂ ਤੱਕ ਤੁਹਾਡੇ ਘਰਾਂ ਵਿੱਚ ਕੋਈ ਖਮੀਰ ਨਹੀਂ ਹੋਣਾ ਚਾਹੀਦਾ। ਕੋਈ ਵੀ ਵਿਅਕਤੀ, ਇਸਰਾਏਲ ਦਾ ਨਾਗਰਿਕ ਜਾਂ ਵਿਦੇਸ਼ੀ ਜਨਮਿਆ ਵਾਸੀ, ਜਿਹੜਾ ਇਸ ਮੌਕੇ ਤੇ ਖਮੀਰ ਖਾਵੇ, ਉਸਨੂੰ ਬਾਕੀ ਦੇ ਇਸਰਾਏਲ ਤੋਂ ਅਡ ਕਰ ਦਿੱਤਾ ਜਾਵੇਗਾ। 20 ਇਸ ਮੌਕੇ ਤੇ ਤੁਸੀਂ ਖਮੀਰ ਨਹੀਂ ਖਾਵੋਂਗੇ। ਜਿਥੇ ਵੀ ਤੁਸੀਂ ਰਹਿੰਦੇ ਹੋਵੋਂ ਤੁਸੀਂ ਪਤੀਰੀ ਰੋਟੀ ਖਾਵੋਂਗੇ।” 21 ਇਸ ਲਈ ਮੂਸਾ ਨੇ ਸਾਰੇ ਬਜ਼ੁਰਗਾਂ ਨੂੰ ਇਕਠਿਆਂ ਕੀਤਾ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਪਰਿਵਾਰਾਂ ਲਈ ਲੇਲੇ ਲਿਆਵੋ। ਪਸਾਹ ਲਈ ਲੇਲੇ ਜ਼ਿਬਾਹ ਕਰੋ। 22 ਜ਼ੂਫ਼ੇ ਦੀਆਂ ਟਾਹਣੀਆਂ ਲੈਕੇ ਉਨ੍ਹਾਂ ਨੂੰ ਖੂਨ ਨਾਲ ਭਰੇ ਹੋਏ ਪਿਆਲਿਆਂ ਵਿੱਚ ਡੋਬੋ। ਖੂਨ ਨੂੰ ਆਪਣੇ ਦਰਵਾਜ਼ਿਆਂ ਦੀਆਂ ਸਰਦਲਾਂ ਦੇ ਪਾਸੇ ਤੇ ਅਤੇ ਉੱਪਰ ਮਲੋ। ਸਵੇਰ ਤੀਕ ਕਿਸੇ ਨੂੰ ਵੀ ਉਸਦੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ। 23 ਉਸ ਵੇਲੇ ਜਦੋਂ ਯਹੋਵਾਹ ਮਿਸਰ ਵਿੱਚੋਂ ਪਲੇਠੀ ਸੰਤਾਨ ਨੂੰ ਮਾਰਨ ਲਈ ਲੰਘੇਗਾ, ਤਾਂ ਯਹੋਵਾਹ ਤੁਹਾਡੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਉੱਪਰ ਪਾਸੇ ਅਤੇ ਪਾਸਿਆਂ ਉੱਤੇ ਖੂਨ ਦੇਖ ਲਵੇਗਾ। ਫ਼ੇਰ ਯਹੋਵਾਹ ਉਸ ਘਰ ਨੂੰ ਬਚਾਵੇਗਾ। ਯਹੋਵਾਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਆਉਣ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣ ਨਹੀਂ ਦੇਵੇਗਾ। 24 ਤੁਹਾਨੂੰ ਇਹ ਹੁਕਮ ਯਾਦ ਰਖਣਾ ਚਾਹੀਦਾ ਹੈ। ਇਹ ਕਾਨੂਨ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹੈ। 25 ਤੁਹਾਨੂੰ ਇਸਨੂੰ ਉਦੋਂ ਵੀ ਚੇਤੇ ਰਖਣਾ ਚਾਹੀਦਾ ਹੈ ਜਦੋਂ ਤੁਸੀਂ ਉਸ ਧਰਤੀ ਤੇ ਜਾਵੋਂ ਜਿਹੜੀ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ। 26 ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁਛਣ, ‘ਅਸੀਂ ਇਹ ਰਸਮ ਕਿਉਂ ਕਰ ਰਹੇ ਹਾਂ?’ 27 ਤਾਂ ਤੁਸੀਂ ਆਖੋਂਗੇ, ‘ਇਹ ਪਸਾਹ ਯਹੋਵਾਹ ਦੇ ਆਦਰ ਲਈ ਹੈ। ਕਿਉਂਕਿ ਜਦੋਂ ਅਸੀਂ ਮਿਸਰ ਵਿੱਚ ਸਾਂ, ਯਹੋਵਾਹ ਇਸਰਾਏਲ ਦੇ ਘਰਾਂ ਨੂੰ ਲੰਘ ਰਿਹਾ ਸੀ। ਯਹੋਵਾਹ ਨੇ ਮਿਸਰੀਆਂ ਨੂੰ ਮਾਰ ਦਿੱਤਾ, ਪਰ ਉਸਨੇ ਸਾਡੇ ਘਰਾਂ ਦੇ ਲੋਕਾਂ ਨੂੰ ਬਚਾ ਲਿਆ।’”ਇਸ ਲਈ ਹੁਣ ਲੋਕ ਯਹੋਵਾਹ ਨੂੰ ਮਥਾ ਟੇਕਦੇ ਹਨ ਤੇ ਉਪਾਸਨਾ ਕਰਦੇ ਹਨ। 28 ਯਹੋਵਾਹ ਨੇ ਇਹ ਹੁਕਮ ਮੂਸਾ ਅਤੇ ਹਾਰੂਨ ਨੂੰ ਦਿੱਤਾ ਇਸ ਲਈ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਸੀ। 29 ਅੱਧੀ ਰਾਤ ਵੇਲੇ, ਯਹੋਵਾਹ ਨੇ ਮਿਸਰ ਵਿੱਚ ਸਾਰੇ ਪਲੇਠੇ ਪੁੱਤਰਾਂ ਨੂੰ ਮਾਰ ਦਿੱਤਾ, ਫ਼ਿਰਊਨ ਨੇ ਪਲੇਠੇ ਤੋਂ ਲੈਕੇ ਕੈਦਖਾਨੇ ਵਿੱਚ ਬੈਠੇ ਕੈਦੀ ਦੇ ਪਲੇਠੇ ਪੁੱਤਰ ਤੱਕ। ਸਾਰੇ ਪਲੇਠੇ ਜਾਨਵਰ ਵੀ ਮਰ ਗਏ। 30 ਉਸ ਰਾਤ ਮਿਸਰ ਦੇ ਹਰ ਘਰ ਵਿੱਚ ਕੋਈ ਨਾ ਕੋਈ ਮਰ ਗਿਆ। ਫ਼ਿਰਊਨ, ਉਸਦੇ ਅਧਿਕਾਰੀਆਂ ਅਤੇ ਮਿਸਰ ਦੇ ਸਾਰੇ ਲੋਕਾਂ ਨੇ ਉੱਚੀ-ਉੱਚੀ ਵਿਰਲਾਪ ਕਰਨਾ ਸ਼ੁਰੂ ਕਰ ਦਿੱਤਾ। 31 ਇਸ ਲਈ ਉਸ ਰਾਤ, ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਉਠੋ ਅਤੇ ਮੇਰੇ ਲੋਕਾਂ ਨੂੰ ਛੱਡ ਦਿਉ। ਤੁਸੀਂ ਅਤੇ ਤੁਹਾਡੇ ਲੋਕ ਜੋ ਕਹਿੰਦੇ ਹੋ ਕਰ ਸਕਦੇ ਹੋ। ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ।32 ਅਤੇ ਤੁਸੀਂ ਆਪਣੇ ਨਾਲ ਆਪਣੀਆਂ ਸਾਰੀਆਂ ਭੇਡਾਂ ਅਤੇ ਪਸ਼ੂ ਲੈ ਜਾ ਸਕਦੇ ਹੋ ਜਿਹਾ ਕਿ ਤੁਸੀਂ ਆਖਿਆ ਸੀ ਕਿ ਤੁਸੀਂ ਕਰੋਂਗੇ। ਜਾਓ। ਅਤੇ ਮੈਨੂੰ ਵੀ ਅਸੀਸ ਦਿਉ।” 33 ਮਿਸਰ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਛੇਤੀ ਚਲੇ ਜਾਣ ਲਈ ਆਖਿਆ। ਕਿਉਂਕਿ ਉਨ੍ਹਾਂ ਨੇ ਆਖਿਆ, “ਜੇ ਤੁਸੀਂ ਨਾ ਗਏ, ਅਸੀਂ ਸਾਰੇ ਮਾਰੇ ਜਾਵਾਂਗੇ।”34 ਇਸਰਾਏਲ ਦੇ ਲੋਕਾਂ ਕੋਲ ਆਪਣੀ ਰੋਟੀ ਵਿੱਚ ਖਮੀਰ ਪਾਉਣ ਦਾ ਵੀ ਸਮਾਂ ਨਹੀਂ ਸੀ। ਉਨ੍ਹਾਂ ਨੇ ਆਟੇ ਦੀਆਂ ਤੌਣਾਂ ਕੱਪੜੇ ਵਿੱਚ ਬਂਨ੍ਹੀਆਂ ਅਤੇ ਉਨ੍ਹਾਂ ਨੂੰ ਮੋਢਿਆਂ ਉੱਤੇ ਚੁੱਕ ਲਿਆ।35 ਫ਼ੇਰ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜੋ ਮੂਸਾ ਨੇ ਉਨ੍ਹਾਂ ਨੂੰ ਕਰਨ ਲਈ ਆਖਿਆ ਸੀ। ਉਹ ਆਪਣੇ ਮਿਸਰੀ ਗੁਆਂਢੀਆਂ ਕੋਲ ਗਏ ਅਤੇ ਕੱਪੜੇ ਅਤੇ ਸੋਨੇ ਚਾਂਦੀ ਦੇ ਗਹਿਣੇ ਮੰਗੇ।36 ਯਹੋਵਾਹ ਨੇ ਮਿਸਰੀਆਂ ਨੂੰ ਇਸਰਾਏਲੀਆਂ ਵੱਲ ਮਿਹਰਬਾਨ ਬਣਾ ਦਿੱਤਾ ਅਤੇ ਜੋ ਵੀ ਉਨ੍ਹਾਂ ਨੂੰ ਚਾਹੀਦਾ ਸੀ, ਦਿੱਤਾ। ਇੰਝ ਇਸਰਾਏਲ ਦੇ ਲੋਕਾਂ ਨੇ ਮਿਸਰੀਆਂ ਤੋਂ ਸਾਰੀਆਂ ਕੀਮਤੀ ਮਲਕੀਅਤਾਂ ਲੈ ਲਈਆਂ। 37 ਇਸਰਾਏਲ ਦੇ ਲੋਕਾਂ ਨੇ ਰਾਮਸੇਸ ਤੋਂ ਸੁਕੋਥ ਤੱਕ ਸਫ਼ਰ ਕੀਤਾ। ਬੱਚਿਆਂ ਤੋਂ ਬਿਨਾ ਉਥੇ ਤਕਰੀਬਨ 6,00,000 ਆਦਮੀ ਸਨ। 38 ਉਥੇ ਬਹੁਤ ਸਾਰੀਆਂ ਭੇਡਾਂ ਅਤੇ ਪਸ਼ੂ ਅਤੇ ਹੋਰ ਚੀਜ਼ਾਂ ਸਨ। ਉਨ੍ਹਾਂ ਦੇ ਨਾਲ ਸਫ਼ਰ ਕਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਲੋਕ ਵੀ ਸਨ - ਇਹ ਲੋਕ ਇਸਰਾਏਲੀ ਨਹੀਂ ਸਨ ਪਰ ਇਨ੍ਹਾਂ ਨੇ ਇਸਰਾਏਲ ਦੇ ਲੋਕਾਂ ਨਾਲ ਹੀ ਮਿਸਰ ਛੱਡ ਦਿੱਤਾ ਸੀ। 39 ਨਾ ਤਾਂ ਲੋਕਾਂ ਕੋਲ ਆਪਣੇ ਆਟੇ ਵਿੱਚ ਖਮੀਰ ਪਾਉਣ ਦਾ ਸਮਾਂ ਸੀ ਨਾ ਹੀ ਆਪਣੇ ਸਫ਼ਰ ਲਈ ਰੋਟੀ ਪਕਾਉਣ ਦਾ ਕਿਉਂਕਿ ਉਹ ਮਿਸਰ ਵਿੱਚੋਂ ਕੱਢ ਦਿੱਤੇ ਗਏ ਸਨ। ਇਸ ਲਈ ਰਸਤੇ ਵਿੱਚ ਜਦੋਂ ਉਹ ਖਾਣ ਲਈ ਰੁਕੇ, ਉਨ੍ਹਾਂ ਨੇ ਬਿਨਾ ਖਮੀਰ ਤੋਂ ਆਪਣੀਆਂ ਰੋਟੀਆਂ ਸੇਕੀਆਂ। 40 ਇਸਰਾਏਲ ਦੇ ਲੋਕ ਮਿਸਰ ਵਿੱਚ 430 ਵਰ੍ਹਿਆਂ ਲਈ ਰਹੇ। 41 ਚਾਰ ਸੌ ਤੀਹਵੇਂ ਵਰ੍ਹੇ ਦੇ ਅਖੀਰਲੇ ਦਿਨ, ਯਹੋਵਾਹ ਦੀਆਂ ਸਾਰੀਂ ਫ਼ੌਜ਼ਾਂ ਨੇ ਮਿਸਰ ਛੱਡ ਦਿੱਤਾ। 42 ਇਸ ਲਈ ਇਹ ਬਹੁਤ ਖਾਸ ਰਾਤ ਹੈ ਜਦੋਂ ਲੋਕ ਯਹੋਵਾਹ ਦੀ ਕਰਨੀ ਨੂੰ ਚੇਤੇ ਕਰਦੇ ਹਨ। ਇਸਰਾਏਲ ਦੇ ਸਮੂਹ ਲੋਕ ਹਮੇਸ਼ਾ ਵਾਸਤੇ ਉਸ ਰਾਤ ਨੂੰ ਚੇਤੇ ਰਖਣਗੇ। 43 ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਪਸਾਹ ਲਈ ਇਹ ਨੇਮ ਹਨ; ਕਿਸੇ ਵੀ ਵਿਦੇਸ਼ੀ ਨੇ ਪਸਾਹ ਦਾ ਭੋਜਨ ਨਹੀਂ ਕਰਨਾ। 44 ਪਰ ਜੇ ਕੋਈ ਬੰਦਾ ਕੋਈ ਗੁਲਾਮ ਖਰੀਦਦਾ ਹੈ ਅਤੇ ਉਸਦੀ ਸੁੰਨਤ ਕਰਾਉਂਦਾ ਹੈ ਤਾਂ ਉਹ ਗੁਲਾਮ ਪਸਾਹ ਦਾ ਭੋਜਨ ਖਾ ਸਕਦਾ ਹੈ। 45 ਪਰ ਜੇ ਕੋਈ ਬੰਦਾ ਸਿਰਫ਼ ਤੁਹਾਡੇ ਦੇਸ਼ ਅੰਦਰ ਰਹਿੰਦਾ ਹੈ, ਜਾਂ ਜੇ ਕੋਈ ਬੰਦਾ ਸਿਰਫ਼ ਤੁਹਾਦੇ ਕੰਮ ਵਾਸਤੇ ਰੱਖਿਆ ਹੋਇਆ ਹੈ, ਤਾਂ ਉਹ ਬੰਦਾ ਪਸਾਹ ਦਾ ਭੋਜਨ ਨਾ ਖਾਵੇ। ਪਸਾਹ ਇਸਰਾਏਲ ਦੇ ਲੋਕਾਂ ਲਈ ਹੈ। 46 “ਹਰੇਕ ਪਰਿਵਾਰ ਇੱਕੋ ਘਰ ਵਿੱਚ ਭੋਜਨ ਖਾਵੇ। ਘਰ ਤੋਂ ਬਾਹਰ ਕੋਈ ਭੋਜਨ ਨਾ ਖਾਧਾ ਜਾਵੇ। ਲੇਲੇ ਦੀ ਕੋਈ ਵੀ ਹੱਡੀ ਨਾ ਤੋੜੋ। 47 ਇਸਰਾਏਲ ਦੇ ਸਮੂਹ ਭਾਈਚਾਰੇ ਨੂੰ ਇਹ ਰੀਤ ਜ਼ਰੂਰ ਕਰਨੀ ਚਾਹੀਦੀ ਹੈ। 48 ਜੇ ਤੁਹਾਡੇ ਦਰਮਿਆਨ ਕੋਈ ਗੈਰ-ਇਸਰਾਏਲੀ ਰਹਿੰਦਾ ਹੈ ਅਤੇ ਜੇ ਉਹ ਯਹੋਵਾਹ ਦੇ ਪਸਾਹ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੈ, ਤਾਂ ਉਸਦੀ ਸੁੰਨਤ ਅਵੱਸ਼ ਹੋਣੀ ਚਾਹੀਦੀ ਹੈ। ਫ਼ੇਰ ਉਹ ਇਸਰਾਏਲ ਦੇ ਕਿਸੇ ਵੀ ਹੋਰ ਸ਼ਹਿਰੀ ਵਰਗਾ ਹੋਵੇਗਾ, ਇਸ ਲਈ ਉਹ ਭੋਜਨ ਸਾਂਝਾ ਕਰ ਸਕਦਾ ਹੈ। ਪਰ ਜੇ ਕਿਸੇ ਬੰਦੇ ਦੀ ਸੁੰਨਤ ਨਹੀਂ ਹੋਈ ਤਾਂ ਉਹ ਪਸਾਹ ਦਾ ਭੋਜਨ ਨਹੀਂ ਖਾ ਸਕਦਾ। 49 ਇਹੀ ਬਿਵਸਥਾ ਹਰ ਕਿਸੇ ਲਈ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਕੋਈ ਬੰਦਾ ਸ਼ਹਿਰੀ ਹੈ ਜਾਂ ਤੁਹਾਡੇ ਦੇਸ਼ ਵਿੱਚ ਰਹਿਣ ਵਾਲਾ ਗੈਰ ਇਸਰਾਏਲੀ ਹੈ - ਬਿਵਸਥਾ ਸਾਰਿਆਂ ਲਈ ਇੱਕੋ ਜਿਹੀ ਹੈ।” 50 ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਹੁਕਮ ਮਨੇ ਜਿਹੜੇ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਦਿੱਤੇ ਸਨ। 51 ਇਸ ਲਈ ਉਸੇ ਦਿਨ, ਯਹੋਵਾਹ ਇਸਰਾਏਲ ਦੇ ਸਮੂਹ ਲੋਕਾਂ ਨੂੰ ਮਿਸਰ ਦੇ ਦੇਸ਼ ਤੋਂ ਬਾਹਰ ਲੈ ਗਿਆ। ਲੋਕ ਟੋਲਿਆਂ ਵਿੱਚ ਚਲੇ ਗਏ।
Bible Study Resources
Bible Verse Review
from Treasury of Scripure Knowledge
Exodus 3:21, Exodus 3:22, Exodus 11:2, Exodus 11:3, Genesis 15:14, Psalms 105:37
Reciprocal: Genesis 24:53 - jewels Genesis 30:39 - brought forth Exodus 32:2 - General Judges 8:24 - give me 1 Samuel 6:4 - Five golden 2 Chronicles 20:25 - they found Psalms 74:14 - meat Ecclesiastes 3:6 - time to get Revelation 12:16 - General
Gill's Notes on the Bible
And the children of Israel did according to the word of Moses,.... Exodus 3:22
and they borrowed of the Egyptians jewels of silver, and jewels of gold, and raiment; or "they asked" a them of the Egyptians to give them them, which they readily did to get rid of them; for upon their being urgent with the Israelites to be gone in haste, they might reply, that they were not provided with things suitable for a journey, and therefore requested such things of them, which they at once freely consented to; Exodus 3:22- :,
Exodus 3:22- :,
Exodus 3:22- :.
a וישאלו "et postulaverunt", Pagninus, Montanus, Vatablus; "petierunt", Junius & Tremellius, Piscator.
Barnes' Notes on the Bible
Borrowed - “Asked of.” See Exodus 3:22 note.
Clarke's Notes on the Bible
Verse Exodus 12:35. They borrowed of the Egyptians — Exodus 3:22; Exodus 3:22, where the very exceptionable term borrow is largely explained.