Lectionary Calendar
Thursday, April 16th, 2026
the Second Week after Easter
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਖ਼ਰੋਜ 12:45

span data-lang="pun" data-trans="plb" data-ref="exe.12.1" class="versetxt"> 1 ਜਦੋਂ ਹਾਲੇ ਮੂਸਾ ਤੇ ਹਾਰੂਨ ਮਿਸਰ ਵਿੱਚ ਹੀ ਸਨ, ਯਹੋਵਾਹ ਨੇ ਉਨ੍ਹਾਂ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, 2 “ਇਹ ਮਹੀਨਾ ਤੁਹਾਡੇ ਲਈ ਸਾਲ ਦਾ ਪਹਿਲਾ ਮਹੀਨਾ ਹੋਵੇਗਾ। 3 ਇਸਰਾਏਲ ਦੇ ਸਾਰੇ ਬਾਈਚਾਰੇ ਨੂੰ ਦੱਸ; ‘ਇਸ ਮਹੀਨੇ ਦੇ ਦਸਵੇਂ ਦਿਨ, ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰ ਲਈ ਇੱਕ ਲੇਲਾ ਲਿਆਉਣ ਪਵੇਗਾ, ਘਰ ਦੇ ਹਰ ਜਣੇ ਲਈ ਇੱਕ ਲੇਲਾ। 4 ਜੇ ਉਸਦੇ ਘਰ ਵਿੱਚ ਪੂਰਾ ਲੇਲਾ ਖਾ ਸਕਣ ਵਾਲੇ ਕਾਫ਼ੀ ਬੰਦੇ ਨਹੀਂ ਹਨ ਤਾਂ ਉਸਨੂੰ ਭੋਜਨ ਸਾਂਝਾ ਕਰਨ ਲਈ ਕੁਝ ਗੁਆਂਢੀਆਂ ਨੂੰ ਸੱਦਾ ਦੇਣਾ ਚਾਹੀਦਾ ਹੈ। ਹਰੇਕ ਦੇ ਖਾਣ ਲਈ ਲੇਲਾ ਕਾਫ਼ੀ ਹੋਣਾ ਚਾਹੀਦਾ ਹੈ। 5 ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬਕਰਾ ਹੋ ਸਕਦਾ ਹੈ। 6 ਤੁਹਾਨੂੰ ਮਹੀਨੇ ਦੇ ਚੌਦਵੇਂ ਦਿਨ ਤੱਕ ਜਾਨਵਰ ਦੀ ਦੇਖ ਭਾਲ ਕਰਨੀ ਚਾਹੀਦੀ ਹੈ। ਉਸ ਦਿਨ, ਇਸਰਾਏਲ ਦੇ ਭਾਈਚਾਰੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਜਾਨਵਰਾਂ ਨੂੰ ਉਦੋਂ ਮਾਰਨਾ ਚਾਹੀਦਾ ਜਦੋਂ ਸੂਰਜ ਛੁਪ ਰਿਹਾ ਹੋਵੇ। 7 ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰੋ। ਇਸ ਖੂਨ ਨੂੰ ਉਨ੍ਹਾਂ ਘਰਾਂ ਦੀਆਂ ਚੁਗਾਠਾਂ ਦੇ ਉੱਪਰ ਅਤੇ ਪਾਸਿਆਂ ਉੱਤੇ ਮਲਣਾ ਚਾਹੀਦਾ ਹੈ, ਜਿਥੇ ਲੋਕ ਇਹ ਭੋਜਣ ਖਾਣ। 8 “ਇਸ ਰਾਤ ਨੂੰ ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਭੁਨੋ ਅਤੇ ਸਾਰਾ ਮਾਸ ਖਾ ਲਵੋ। ਤੁਹਾਨੂੰ ਕੌੜੀਆਂ ਬੂਟੀਆਂ ਅਤੇ ਪਤੀਰੀ ਰੋਟੀ ਵੀ ਖਾਣੀ ਚਾਹੀਦੀ ਹੈ। 9 ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਪਾਣੀ ਵਿੱਚ ਨਾ ਉਬਾਲੋ। ਪੂਰੇ ਲੇਲੇ ਨੂੰ ਅੱਗ ਉੱਤੇ ਭੁਂਨੋ। ਹਾਲੇ ਤੱਕ ਲੇਲੇ ਦੀ ਸਿਰੀ, ਲੱਤਾਂ ਅਤੇ ਅੰਦਰਲੇ ਹਿੱਸੇ ਪੂਰੇ ਹੋਣੇ ਚਾਹੀਦੇ ਹਨ। 10 ਤੁਹਾਨੂੰ ਉਹ ਸਾਰਾ ਮਾਸ ਉਸੇ ਰਾਤ ਖਾਣਾ ਚਾਹੀਦਾ ਹੈ। ਜੇ ਕੁਝ ਮਾਸ ਸਵੇਰ ਲਈ ਬਚ ਜਾਵੇ ਤਾਂ ਉਸਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। 11 “ਜਦੋਂ ਤੁਸੀਂ ਭੋਜਨ ਕਰੋ, ਤਾਂ ਤੁਹਾਨੂੰ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਜਿਵੇਂ ਤੁਸੀਂ ਸਫ਼ਰ ਤੇ ਜਾ ਰਹੇ ਹੋਵੋਂ। ਤੁਹਾਡੇ ਪੈਰੀਂ ਜੁੱਤੀ ਹੋਣੀ ਚਾਹੀਦੀ ਹੈ ਅਤੇ ਹੱਥ ਵਿੱਚ ਸੋਟੀ ਹੋਣੀ ਚਾਹੀਦੀ ਹੈ। ਤੁਹਾਨੂੰ ਕਾਹਲੀ ਨਾਲ ਭੋਜਨ ਕਰਨਾ ਚਾਹੀਦਾ ਹੈ। ਕਿਉਂ ਕਿ ਇਹ ਯਹੋਵਾਹ ਦੇ ਪਸਾਹ ਦਾ ਭੋਜਨ ਹੈ - ਉਸ ਵੇਲੇ ਦਾ ਜਦੋਂ ਯਹੋਵਾਹ ਨੇ ਆਪਣੇ ਲੋਕਾਂ ਦੀ ਰੱਖਿਆ ਕੀਤੀ ਅਤੇ ਛੇਤੀ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। 12 “ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੇਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਰਣਾ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ। 13 ਪਰ ਤੁਹਾਡੇ ਘਰਾਂ ਉੱਤੇ ਖੂਨ, ਖਾਸ ਨਿਸ਼ਾਨ ਹੋਵੇਗਾ। ਜਦੋਂ ਮੈਂ ਖੂਨ ਨੂੰ ਦੇਖਾਂਗਾ ਤਾਂ ਮੈਂ ਤੁਹਾਡੇ ਘਰ ਨੂੰ ਲੰਘ ਜਾਵਾਂਗਾ। ਮੈਂ ਮਿਸਰ ਦੇ ਲੋਕਾਂ ਉਤੇ ਮੁਸੀਬਤਾਂ ਸੁੱਟਾਂਗਾ। ਪਰ ਉਨ੍ਹਾਂ ਵਿੱਚੋਂ ਕੋਈ ਵੀ ਭੈੜੀ ਬਿਮਾਰੀ ਤੁਹਾਨੂੰ ਨਹੀਂ ਲੱਗੇਗੀ। 14 “ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰਖੋਂਗੇ - ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ। 15 ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿਚਕਾਰ ਖਮੀਰ ਖਾਂਦਾ ਹੈ ਤਾਂ ਉਸਨੂੰ ਬਾਕੀ ਦੇ ਇਸਰਾਏਲ ਤੋਂ ਅਡ ਕਰ ਦਿੱਤਾ ਜਾਣਾ ਚਾਹੀਦਾ ਹੈ। 16 ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ। 17 ਤੁਹਾਨੂੰ ਪਤੀਰੀ ਰੋਟੀ ਦੇ ਪਰਬ ਨੂੰ ਚੇਤੇ ਰਖਣਾ ਚਾਹੀਦਾ ਹੈ। ਕਿਉਂਕਿ ਇਸ ਦਿਨ ਮੈਂ ਤੁਹਾਡੇ ਸਮੂਹ ਲੋਕਾਂ ਨੂੰ ਟੋਲਿਆਂ ਵਿੱਚ ਮਿਸਰ ਤੋਂ ਬਾਹਰ ਲੈ ਗਿਆ ਸਾਂ। ਇਸ ਲਈ ਤੁਹਾਡੇ ਸਮੂਹ ਉੱਤਰਾਧਿਕਾਰੀਆਂ ਨੂੰ ਇਹ ਦਿਨ ਚੇਤੇ ਰਖਣਾ ਚਾਹੀਦਾ ਹੈ। ਇਹ ਉਹ ਨੇਮ ਹੈ ਜਿਹੜਾ ਸਦਾ ਰਹੇਗਾ। 18 ਇਸ ਲਈ, ਪਹਿਲੇ ਮਹੀਨੇ ਦੇ 14ਵੇਂ ਦਿਨ ਦੀ, ਸ਼ਾਮ ਨੂੰ ਤੁਸੀਂ ਪਤੀਰੀ ਰੋਟੀ ਖਾਣੀ ਸ਼ੁਰੂ ਕਰਕੇ ਉਸੇ ਮਹੀਨੇ ਦੇ 21ਵੇਂ ਦਿਨ ਦੀ ਸ਼ਾਮ ਤੱਕ ਖਾਵੋਂਗੇ। 19 ਸੱਤਾਂ ਦਿਨਾਂ ਤੱਕ ਤੁਹਾਡੇ ਘਰਾਂ ਵਿੱਚ ਕੋਈ ਖਮੀਰ ਨਹੀਂ ਹੋਣਾ ਚਾਹੀਦਾ। ਕੋਈ ਵੀ ਵਿਅਕਤੀ, ਇਸਰਾਏਲ ਦਾ ਨਾਗਰਿਕ ਜਾਂ ਵਿਦੇਸ਼ੀ ਜਨਮਿਆ ਵਾਸੀ, ਜਿਹੜਾ ਇਸ ਮੌਕੇ ਤੇ ਖਮੀਰ ਖਾਵੇ, ਉਸਨੂੰ ਬਾਕੀ ਦੇ ਇਸਰਾਏਲ ਤੋਂ ਅਡ ਕਰ ਦਿੱਤਾ ਜਾਵੇਗਾ। 20 ਇਸ ਮੌਕੇ ਤੇ ਤੁਸੀਂ ਖਮੀਰ ਨਹੀਂ ਖਾਵੋਂਗੇ। ਜਿਥੇ ਵੀ ਤੁਸੀਂ ਰਹਿੰਦੇ ਹੋਵੋਂ ਤੁਸੀਂ ਪਤੀਰੀ ਰੋਟੀ ਖਾਵੋਂਗੇ।” 21 ਇਸ ਲਈ ਮੂਸਾ ਨੇ ਸਾਰੇ ਬਜ਼ੁਰਗਾਂ ਨੂੰ ਇਕਠਿਆਂ ਕੀਤਾ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਪਰਿਵਾਰਾਂ ਲਈ ਲੇਲੇ ਲਿਆਵੋ। ਪਸਾਹ ਲਈ ਲੇਲੇ ਜ਼ਿਬਾਹ ਕਰੋ। 22 ਜ਼ੂਫ਼ੇ ਦੀਆਂ ਟਾਹਣੀਆਂ ਲੈਕੇ ਉਨ੍ਹਾਂ ਨੂੰ ਖੂਨ ਨਾਲ ਭਰੇ ਹੋਏ ਪਿਆਲਿਆਂ ਵਿੱਚ ਡੋਬੋ। ਖੂਨ ਨੂੰ ਆਪਣੇ ਦਰਵਾਜ਼ਿਆਂ ਦੀਆਂ ਸਰਦਲਾਂ ਦੇ ਪਾਸੇ ਤੇ ਅਤੇ ਉੱਪਰ ਮਲੋ। ਸਵੇਰ ਤੀਕ ਕਿਸੇ ਨੂੰ ਵੀ ਉਸਦੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ। 23 ਉਸ ਵੇਲੇ ਜਦੋਂ ਯਹੋਵਾਹ ਮਿਸਰ ਵਿੱਚੋਂ ਪਲੇਠੀ ਸੰਤਾਨ ਨੂੰ ਮਾਰਨ ਲਈ ਲੰਘੇਗਾ, ਤਾਂ ਯਹੋਵਾਹ ਤੁਹਾਡੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਉੱਪਰ ਪਾਸੇ ਅਤੇ ਪਾਸਿਆਂ ਉੱਤੇ ਖੂਨ ਦੇਖ ਲਵੇਗਾ। ਫ਼ੇਰ ਯਹੋਵਾਹ ਉਸ ਘਰ ਨੂੰ ਬਚਾਵੇਗਾ। ਯਹੋਵਾਹ ਤਬਾਹ ਕਰਨ ਵਾਲੇ ਨੂੰ ਤੁਹਾਡੇ ਘਰਾਂ ਵਿੱਚ ਆਉਣ ਅਤੇ ਤੁਹਾਨੂੰ ਨੁਕਸਾਨ ਪਹੁੰਚਾਉਣ ਨਹੀਂ ਦੇਵੇਗਾ। 24 ਤੁਹਾਨੂੰ ਇਹ ਹੁਕਮ ਯਾਦ ਰਖਣਾ ਚਾਹੀਦਾ ਹੈ। ਇਹ ਕਾਨੂਨ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹੈ। 25 ਤੁਹਾਨੂੰ ਇਸਨੂੰ ਉਦੋਂ ਵੀ ਚੇਤੇ ਰਖਣਾ ਚਾਹੀਦਾ ਹੈ ਜਦੋਂ ਤੁਸੀਂ ਉਸ ਧਰਤੀ ਤੇ ਜਾਵੋਂ ਜਿਹੜੀ ਯਹੋਵਾਹ ਤੁਹਾਨੂੰ ਦੇਣ ਜਾ ਰਿਹਾ ਹੈ। 26 ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁਛਣ, ‘ਅਸੀਂ ਇਹ ਰਸਮ ਕਿਉਂ ਕਰ ਰਹੇ ਹਾਂ?’ 27 ਤਾਂ ਤੁਸੀਂ ਆਖੋਂਗੇ, ‘ਇਹ ਪਸਾਹ ਯਹੋਵਾਹ ਦੇ ਆਦਰ ਲਈ ਹੈ। ਕਿਉਂਕਿ ਜਦੋਂ ਅਸੀਂ ਮਿਸਰ ਵਿੱਚ ਸਾਂ, ਯਹੋਵਾਹ ਇਸਰਾਏਲ ਦੇ ਘਰਾਂ ਨੂੰ ਲੰਘ ਰਿਹਾ ਸੀ। ਯਹੋਵਾਹ ਨੇ ਮਿਸਰੀਆਂ ਨੂੰ ਮਾਰ ਦਿੱਤਾ, ਪਰ ਉਸਨੇ ਸਾਡੇ ਘਰਾਂ ਦੇ ਲੋਕਾਂ ਨੂੰ ਬਚਾ ਲਿਆ।’”ਇਸ ਲਈ ਹੁਣ ਲੋਕ ਯਹੋਵਾਹ ਨੂੰ ਮਥਾ ਟੇਕਦੇ ਹਨ ਤੇ ਉਪਾਸਨਾ ਕਰਦੇ ਹਨ। 28 ਯਹੋਵਾਹ ਨੇ ਇਹ ਹੁਕਮ ਮੂਸਾ ਅਤੇ ਹਾਰੂਨ ਨੂੰ ਦਿੱਤਾ ਇਸ ਲਈ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਸੀ। 29 ਅੱਧੀ ਰਾਤ ਵੇਲੇ, ਯਹੋਵਾਹ ਨੇ ਮਿਸਰ ਵਿੱਚ ਸਾਰੇ ਪਲੇਠੇ ਪੁੱਤਰਾਂ ਨੂੰ ਮਾਰ ਦਿੱਤਾ, ਫ਼ਿਰਊਨ ਨੇ ਪਲੇਠੇ ਤੋਂ ਲੈਕੇ ਕੈਦਖਾਨੇ ਵਿੱਚ ਬੈਠੇ ਕੈਦੀ ਦੇ ਪਲੇਠੇ ਪੁੱਤਰ ਤੱਕ। ਸਾਰੇ ਪਲੇਠੇ ਜਾਨਵਰ ਵੀ ਮਰ ਗਏ। 30 ਉਸ ਰਾਤ ਮਿਸਰ ਦੇ ਹਰ ਘਰ ਵਿੱਚ ਕੋਈ ਨਾ ਕੋਈ ਮਰ ਗਿਆ। ਫ਼ਿਰਊਨ, ਉਸਦੇ ਅਧਿਕਾਰੀਆਂ ਅਤੇ ਮਿਸਰ ਦੇ ਸਾਰੇ ਲੋਕਾਂ ਨੇ ਉੱਚੀ-ਉੱਚੀ ਵਿਰਲਾਪ ਕਰਨਾ ਸ਼ੁਰੂ ਕਰ ਦਿੱਤਾ। 31 ਇਸ ਲਈ ਉਸ ਰਾਤ, ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਉਠੋ ਅਤੇ ਮੇਰੇ ਲੋਕਾਂ ਨੂੰ ਛੱਡ ਦਿਉ। ਤੁਸੀਂ ਅਤੇ ਤੁਹਾਡੇ ਲੋਕ ਜੋ ਕਹਿੰਦੇ ਹੋ ਕਰ ਸਕਦੇ ਹੋ। ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ।32 ਅਤੇ ਤੁਸੀਂ ਆਪਣੇ ਨਾਲ ਆਪਣੀਆਂ ਸਾਰੀਆਂ ਭੇਡਾਂ ਅਤੇ ਪਸ਼ੂ ਲੈ ਜਾ ਸਕਦੇ ਹੋ ਜਿਹਾ ਕਿ ਤੁਸੀਂ ਆਖਿਆ ਸੀ ਕਿ ਤੁਸੀਂ ਕਰੋਂਗੇ। ਜਾਓ। ਅਤੇ ਮੈਨੂੰ ਵੀ ਅਸੀਸ ਦਿਉ।” 33 ਮਿਸਰ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਛੇਤੀ ਚਲੇ ਜਾਣ ਲਈ ਆਖਿਆ। ਕਿਉਂਕਿ ਉਨ੍ਹਾਂ ਨੇ ਆਖਿਆ, “ਜੇ ਤੁਸੀਂ ਨਾ ਗਏ, ਅਸੀਂ ਸਾਰੇ ਮਾਰੇ ਜਾਵਾਂਗੇ।”34 ਇਸਰਾਏਲ ਦੇ ਲੋਕਾਂ ਕੋਲ ਆਪਣੀ ਰੋਟੀ ਵਿੱਚ ਖਮੀਰ ਪਾਉਣ ਦਾ ਵੀ ਸਮਾਂ ਨਹੀਂ ਸੀ। ਉਨ੍ਹਾਂ ਨੇ ਆਟੇ ਦੀਆਂ ਤੌਣਾਂ ਕੱਪੜੇ ਵਿੱਚ ਬਂਨ੍ਹੀਆਂ ਅਤੇ ਉਨ੍ਹਾਂ ਨੂੰ ਮੋਢਿਆਂ ਉੱਤੇ ਚੁੱਕ ਲਿਆ।35 ਫ਼ੇਰ ਇਸਰਾਏਲ ਦੇ ਲੋਕਾਂ ਨੇ ਓਹੀ ਕੀਤਾ ਜੋ ਮੂਸਾ ਨੇ ਉਨ੍ਹਾਂ ਨੂੰ ਕਰਨ ਲਈ ਆਖਿਆ ਸੀ। ਉਹ ਆਪਣੇ ਮਿਸਰੀ ਗੁਆਂਢੀਆਂ ਕੋਲ ਗਏ ਅਤੇ ਕੱਪੜੇ ਅਤੇ ਸੋਨੇ ਚਾਂਦੀ ਦੇ ਗਹਿਣੇ ਮੰਗੇ।36 ਯਹੋਵਾਹ ਨੇ ਮਿਸਰੀਆਂ ਨੂੰ ਇਸਰਾਏਲੀਆਂ ਵੱਲ ਮਿਹਰਬਾਨ ਬਣਾ ਦਿੱਤਾ ਅਤੇ ਜੋ ਵੀ ਉਨ੍ਹਾਂ ਨੂੰ ਚਾਹੀਦਾ ਸੀ, ਦਿੱਤਾ। ਇੰਝ ਇਸਰਾਏਲ ਦੇ ਲੋਕਾਂ ਨੇ ਮਿਸਰੀਆਂ ਤੋਂ ਸਾਰੀਆਂ ਕੀਮਤੀ ਮਲਕੀਅਤਾਂ ਲੈ ਲਈਆਂ। 37 ਇਸਰਾਏਲ ਦੇ ਲੋਕਾਂ ਨੇ ਰਾਮਸੇਸ ਤੋਂ ਸੁਕੋਥ ਤੱਕ ਸਫ਼ਰ ਕੀਤਾ। ਬੱਚਿਆਂ ਤੋਂ ਬਿਨਾ ਉਥੇ ਤਕਰੀਬਨ 6,00,000 ਆਦਮੀ ਸਨ। 38 ਉਥੇ ਬਹੁਤ ਸਾਰੀਆਂ ਭੇਡਾਂ ਅਤੇ ਪਸ਼ੂ ਅਤੇ ਹੋਰ ਚੀਜ਼ਾਂ ਸਨ। ਉਨ੍ਹਾਂ ਦੇ ਨਾਲ ਸਫ਼ਰ ਕਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਲੋਕ ਵੀ ਸਨ - ਇਹ ਲੋਕ ਇਸਰਾਏਲੀ ਨਹੀਂ ਸਨ ਪਰ ਇਨ੍ਹਾਂ ਨੇ ਇਸਰਾਏਲ ਦੇ ਲੋਕਾਂ ਨਾਲ ਹੀ ਮਿਸਰ ਛੱਡ ਦਿੱਤਾ ਸੀ। 39 ਨਾ ਤਾਂ ਲੋਕਾਂ ਕੋਲ ਆਪਣੇ ਆਟੇ ਵਿੱਚ ਖਮੀਰ ਪਾਉਣ ਦਾ ਸਮਾਂ ਸੀ ਨਾ ਹੀ ਆਪਣੇ ਸਫ਼ਰ ਲਈ ਰੋਟੀ ਪਕਾਉਣ ਦਾ ਕਿਉਂਕਿ ਉਹ ਮਿਸਰ ਵਿੱਚੋਂ ਕੱਢ ਦਿੱਤੇ ਗਏ ਸਨ। ਇਸ ਲਈ ਰਸਤੇ ਵਿੱਚ ਜਦੋਂ ਉਹ ਖਾਣ ਲਈ ਰੁਕੇ, ਉਨ੍ਹਾਂ ਨੇ ਬਿਨਾ ਖਮੀਰ ਤੋਂ ਆਪਣੀਆਂ ਰੋਟੀਆਂ ਸੇਕੀਆਂ। 40 ਇਸਰਾਏਲ ਦੇ ਲੋਕ ਮਿਸਰ ਵਿੱਚ 430 ਵਰ੍ਹਿਆਂ ਲਈ ਰਹੇ। 41 ਚਾਰ ਸੌ ਤੀਹਵੇਂ ਵਰ੍ਹੇ ਦੇ ਅਖੀਰਲੇ ਦਿਨ, ਯਹੋਵਾਹ ਦੀਆਂ ਸਾਰੀਂ ਫ਼ੌਜ਼ਾਂ ਨੇ ਮਿਸਰ ਛੱਡ ਦਿੱਤਾ। 42 ਇਸ ਲਈ ਇਹ ਬਹੁਤ ਖਾਸ ਰਾਤ ਹੈ ਜਦੋਂ ਲੋਕ ਯਹੋਵਾਹ ਦੀ ਕਰਨੀ ਨੂੰ ਚੇਤੇ ਕਰਦੇ ਹਨ। ਇਸਰਾਏਲ ਦੇ ਸਮੂਹ ਲੋਕ ਹਮੇਸ਼ਾ ਵਾਸਤੇ ਉਸ ਰਾਤ ਨੂੰ ਚੇਤੇ ਰਖਣਗੇ। 43 ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਪਸਾਹ ਲਈ ਇਹ ਨੇਮ ਹਨ; ਕਿਸੇ ਵੀ ਵਿਦੇਸ਼ੀ ਨੇ ਪਸਾਹ ਦਾ ਭੋਜਨ ਨਹੀਂ ਕਰਨਾ। 44 ਪਰ ਜੇ ਕੋਈ ਬੰਦਾ ਕੋਈ ਗੁਲਾਮ ਖਰੀਦਦਾ ਹੈ ਅਤੇ ਉਸਦੀ ਸੁੰਨਤ ਕਰਾਉਂਦਾ ਹੈ ਤਾਂ ਉਹ ਗੁਲਾਮ ਪਸਾਹ ਦਾ ਭੋਜਨ ਖਾ ਸਕਦਾ ਹੈ। 45 ਪਰ ਜੇ ਕੋਈ ਬੰਦਾ ਸਿਰਫ਼ ਤੁਹਾਡੇ ਦੇਸ਼ ਅੰਦਰ ਰਹਿੰਦਾ ਹੈ, ਜਾਂ ਜੇ ਕੋਈ ਬੰਦਾ ਸਿਰਫ਼ ਤੁਹਾਦੇ ਕੰਮ ਵਾਸਤੇ ਰੱਖਿਆ ਹੋਇਆ ਹੈ, ਤਾਂ ਉਹ ਬੰਦਾ ਪਸਾਹ ਦਾ ਭੋਜਨ ਨਾ ਖਾਵੇ। ਪਸਾਹ ਇਸਰਾਏਲ ਦੇ ਲੋਕਾਂ ਲਈ ਹੈ।

Bible Study Resources

Concordances:

- Nave's Topical Bible - Aliens;   Passover;   Torrey's Topical Textbook - Feast of the Passover, the;   Servants;  

Dictionaries:

- American Tract Society Bible Dictionary - Passover;   Baker Evangelical Dictionary of Biblical Theology - Neighbor;   Charles Buck Theological Dictionary - Passover;   Holman Bible Dictionary - Exodus, Book of;   Festivals;   Slave/servant;   Hastings' Dictionary of the Bible - Church;   Exodus;   Moses;   Passover and Feast of Unleavened Bread;   Hastings' Dictionary of the New Testament - Passover (I.);   Morrish Bible Dictionary - Foreigners;   Servant;   The Hawker's Poor Man's Concordance And Dictionary - Passover;   People's Dictionary of the Bible - Plagues of egypt;   Smith Bible Dictionary - Pass'over,;   Stranger;  

Encyclopedias:

- Condensed Biblical Cyclopedia - Sabbath and Feasts;   Conquest of Canaan;   International Standard Bible Encyclopedia - Exodus, the Book of;   Foreigner;   Stranger and Sojourner (in the Old Testament);   The Jewish Encyclopedia - Aliens;   Hafṭarah;   Law, Reading from the;   Passover;   Priestly Code;  

Bible Verse Review
  from Treasury of Scripure Knowledge

Leviticus 22:10, Ephesians 2:12

Gill's Notes on the Bible

A foreigner and an hired servant shall not eat thereof. One of another nation, and one that was only hired by the day, week, or year; as they were not obliged to circumcision, so without it they had no right to eat of the passover, none but such as became proselytes of righteousness.

Barnes' Notes on the Bible

A foreigner - or sojourner: one who resides in a country, not having a permanent home, nor being attached to an Israelitish household.

Clarke's Notes on the Bible

Verse 45. A foreigner — תושב toshab, from ישב yashab, to sit down or dwell; one who is a mere sojourner, for the purpose of traffic, merchandise, c., but who is neither a proselyte of the gate nor of the covenant.

And a hired servant — Who, though he be bought with money, or has indented himself for a certain term to serve a Jew, yet has not become either a proselyte of the gate or of the covenant. None of these shall eat of it, because not circumcised - not brought under the bond of the covenant and not being under obligation to observe the Mosaic law, had no right to its privileges and blessings. Even under the Gospel of our Lord Jesus Christ, he is the author of eternal salvation only to them who OBEY him, Hebrews 5:9; and those who become Christians are chosen to salvation through SANCTIFICATION of the Spirit, and belief of the truth, 2 Thessalonians 2:13; for the grace of God, that bringeth salvation to all men, hath appeared, teaching us that, DENYING UNGODLINESS and WORLDLY LUSTS we should live SOBERLY, RIGHTEOUSLY, and GODLY, in this present world; Titus 2:11-12. Such persons only walk worthy of the vocation wherewith they are called.


 
adsfree-icon
Ads FreeProfile