the Week of Proper 16 / Ordinary 21
free while helping to build churches and support pastors in Uganda.
Click here to learn more!
Read the Bible
ਬਾਇਬਲ
ਹਿà¨à¨¼ à¨à© à¨à¨² 4
1 "ਆਦਮੀ ਦੇ ਪੁੱਤਰ, ਇੱਕ ਇੱਟ ਲੈ। ਇਸ ਉੱਤੇ ਯਰੂਸ਼ਲਮ ਦੇ ਸ਼ਹਿਰ ਦੀ ਇੱਕ ਤਸਵੀਰ ਬਣਾ।2 ਫ਼ੇਰ ਇਸ ਤਰ੍ਹਾਂ ਦਾ ਵਿਹਾਰ ਕਰੀਂ ਜਿਵੇਂ ਤੂੰ ਸ਼ਹਿਰ ਨੂੰ ਘੇਰਾ ਪਾਈ ਹੋਈ ਇੱਕ ਫ਼ੌਜ ਹੋਵੇ। ਸ਼ਹਿਰ ਦੀ ਦੀਵਾਰ ਦੁਆਲੇ ਇੱਕ ਕੰਧ ਉਸਾਰ ਲਵੀਂ (ਇਸ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਲਈ।) ਕੰਧ ਉੱਤੇ ਜਾਂਦੀ ਇੱਕ ਢਲਵਾਨ ਉਸਾਰੀ। ਲੱਕੜੀ ਦੀਆਂ ਭਾਰੀਆਂ ਸ਼ਤੀਰਾਂ ਲਿਆਕੇ ਸ਼ਹਿਰ ਦੇ ਦੁਆਲੇ ਫ਼ੌਜੀ ਕੈਁਪ ਲਾ ਲਵੀਂ।3 ਫ਼ੇਰ ਇੱਕ ਲੋਹੇ ਦੀ ਕੜਾਹੀ ਲੈਕੇ ਇਸਨੂੰ ਆਪਣੇ ਅਤੇ ਸ਼ਹਿਰ ਦੇ ਵਿਚਕਾਰ ਰੱਖ ਲਵੀਂ। ਇਹ ਤੈਨੂੰ ਸ਼ਹਿਰ ਨਾਲੋਂ ਵੱਖ ਕਰਨ ਵਾਲੀ ਇੱਕ ਲੋਹੇ ਦੀ ਦੀਵਾਰ ਬਣ ਜਾਵੇਗੀ। ਇਸ ਤਰ੍ਹਾਂ ਤੂੰ ਦਰਸਾ ਦੇਵੇਂਗਾ ਕਿ ਤੂੰ ਉਸ ਸ਼ਹਿਰ ਦੇ ਵਿਰੁੱਧ ਹੈਂ। ਤੂੰ ਉਸ ਸ਼ਹਿਰ ਨੂੰ ਘੇਰ ਲਵੇਂਗਾ ਅਤੇ ਉਸ ਉੱਤੇ ਹਮਲਾ ਕਰ ਦੇਵੇਂਗਾ। ਕਿਉਂ ਕਿ ਇਹ ਇਸਰਾਏਲ ਦੇ ਪਰਿਵਾਰ ਲਈ ਇੱਕ ਨਿਸ਼ਾਨ ਹੈ। ਇਹ ਦਰਸਾਵੇਗੀ ਕਿ ਮੈਂ (ਪਰਮੇਸ਼ੁਰ) ਯਰੂਸ਼ਲਮ ਨੂੰ ਤਬਾਹ ਕਰ ਦਿਆਂਗਾ।4 "ਫ਼ੇਰ ਤੈਨੂੰ ਆਪਣੀ ਖੱਬੀ ਵੱਖੀ ਹੋਕੇ ਲੇਟ ਜਾਣਾ ਚਾਹੀਦਾ ਹੈ। ਤੈਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਹੜੀ ਇਹ ਦਰਸਾਵੇ ਕਿ ਤੂੰ ਇਸਰਾਏਲ ਦੇ ਲੋਕਾਂ ਦੇ ਪਾਪ ਆਪਣੇ ਸਿਰ ਲੈ ਰਿਹਾ ਹੈਂ। ਜਿੰਨਾ ਚਿਰ ਵੀ ਤੂੰ ਖੱਬੇ ਪਾਸੇ ਲੇਟਿਆ ਰਹੇਁਗਾ ਤੂੰ ਉਹ ਪਾਪ ਚੁਕੇਁਗਾ।5 ਤੈਨੂੰ ਤਿੰਨ ਸੌ ਨਬ੍ਬੇ ਦਿਨਾਂ ਤੱਕ ਇਸਰਾਏਲ ਦੇ ਪਾਪਾਂ ਨੂੰ ਜ਼ਰੂਰ ਝਲ੍ਲਣਾ ਚਾਹੀਦਾ ਹੈ। ਇਸ ਤਰ੍ਹਾਂ, ਮੈਂ ਤੈਨੂੰ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਇਸਰਾਏਲ ਨੂੰ ਸਜ਼ਾ ਮਿਲੇਗੀ, ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ।6 "ਇਸਤੋਂ ਮਗਰੋਂ ਤੂੰ ਚਾਲੀ ਦਿਨਾਂ ਤੱਕ ਆਪਣੇ ਸੱਜੇ ਪਾਸੇ ਲੇਟੇਁਗਾ। ਇਸ ਸਮੇਂ ਤੂੰ ਚਾਲੀ ਦਿਨਾਂ ਤੱਕ ਯਹੂਦਾਹ ਦੇ ਪਾਪ ਨੂੰ ਸਹਾਰੇਁਗਾ। ਇੱਕ ਦਿਨ ਇੱਕ ਸਾਲ ਦੇ ਬਰਾਬਰ ਹੋਵੇਗਾ। ਮੈਂ ਤੈਨੂੰ ਇਹ ਦੱਸ ਰਿਹਾ ਹਾਂ ਕਿ ਕਿੰਨਾ ਚਿਰ ਤੀਕ ਯਹੂਦਾਹ ਨੂੰ ਸਜ਼ਾ ਮਿਲੇਗੀ।"7 ਪਰਮੇਸ਼ੁਰ ਨੇ ਫ਼ੇਰ ਮੇਰੇ ਨਾਲ ਗੱਲ ਕੀਤੀ। ਉਸਨੇ ਆਖਿਆ, "ਹੁਣ ਆਪਣੀ ਕਮੀਜ਼ ਦੀ ਬਾਹ ਚੜਾ ਲੈ ਅਤੇ ਆਪਣੀ ਬਾਂਹ ਨੂੰ ਇੱਟ ਦੇ ਉੱਤੇ ਉਠਾ ਲੈ। ਇਸ ਤਰ੍ਹਾਂ ਦਾ ਵਿਹਾਰ ਕਰ ਜਿਵੇਂ ਤੂੰ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਿਹਾ ਹੋਵੇਂ। ਅਜਿਹਾ ਇਹ ਦਰਸਾਉਣ ਲਈ ਕਰੀਂ ਕਿ ਤੂੰ ਲੋਕਾਂ ਨਾਲ ਮੇਰੇ ਪੈਗੰਬਰ ਵਜੋਂ ਗੱਲ ਕਰ ਰਿਹਾ ਹੈਂ।8 ਹੁਣ ਦੇਖ, ਮੈਂ ਤੈਨੂੰ ਰਸੀਆਂ ਬੰਨ੍ਹ ਰਿਹਾ ਹਾਂ। ਤੂੰ ਉਨਾ ਚਿਰ ਤੀਕ ਇੱਕ ਪਾਸੇ ਤੋਂ ਦੂਜੇ ਪਾਸੇ ਵੱਲ ਨਹੀਂ ਘੁੰਮ ਸਕੇਂਗਾ ਜਿੰਨਾ ਚਿਰ ਤੀਕ ਤੇਰਾ ਸ਼ਹਿਰ ਉੱਤੇ ਹਮਲਾ ਖਤਮ ਨਹੀਂ ਹੋ ਜਾਂਦਾ।"
9 ਪਰਮੇਸ਼ੁਰ ਨੇ ਇਹ ਵੀ ਆਖਿਆ, "ਤੈਨੂੰ ਰੋਟੀ ਬਨਾਉਣ ਲਈ ਕੁਝ ਅਨਾਜ਼ ਲਿਆਉਣਾ ਚਾਹੀਦਾ ਹੈ। ਕੁਝ ਕਣਕ, ਜੌਁ, ਫ਼ਲੀਆਂ, ਦਾਲਾਂ, ਬਾਜਰਾ ਲਵੀਂ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਇੱਕ ਬਰਤਨ ਵਿੱਚ ਇਕੱਠੀਆਂ ਕਰ ਲੈ ਅਤੇ ਇਨ੍ਹਾਂ ਨੂੰ ਪੀਹ ਕੇ ਆਟਾ ਬਣਾ ਲੈ। ਤੂੰ ਇਸ ਆਟੇ ਨੂੰ ਰੋਟੀ ਬਨਾਉਣ ਲਈ ਇਸਤੇਮਾਲ ਕਰੇਂਗਾ। ਤੈਨੂੰ10 ਤੈਨੂੰ ਹਰ ਦਿਨ ਰੋਟੀ ਬਨਾਉਣ ਲਈ ਉਸ ਆਟੇ ਦੇ ਸਿਰਫ਼ ਇੱਕ ਪਿਆਲੇ ਦੀ ਵਰਤੋਂ ਕਰਨ ਦੀ ਹੀ ਇਜਾਜ਼ਤ ਹੋਵੇਗੀ। ਸਾਰੇ ਦਿਨ ਵਿੱਚ ਸਮੇਂ-ਸਮੇਂ ਤੂੰ ਉਹੀ ਰੋਟੀ ਖਾਵੇਂਗਾ।11 ਅਤੇ ਤੂੰ ਹਰ ਰੋਜ਼ ਪਾਣੀ ਦੇ ਸਿਰਫ਼ ਤਿੰਨ ਪਿਆਲੇ ਪੀ ਸਕੇਂਗਾ। ਤੂੰ ਇਸਨੂੰ ਸਾਰੇ ਦਿਨ ਵਿੱਚ ਸਮੇਂ-ਸਮੇਂ ਪੀ ਸਕੇਂਗਾ।12 ਤੈਨੂੰ ਹਰ ਰੋਜ਼ ਆਪਣੀ ਰੋਟੀ ਜ਼ਰੂਰ ਬਨਾਉਣੀ ਚਾਹੀਦੀ ਹੈ। ਤੈਨੂੰ ਸੁਕਿਆ ਹੋਇਆ ਮਨੁੱਖੀ (ਗੋਹਾ) ਗੂਂਹ ਲੈਕੇ ਬਾਲਣਾ ਚਾਹੀਦਾ ਹੈ। ਫ਼ੇਰ ਤੈਨੂੰ ਇਸ ਬਲਦੇ ਹੋਏ ਗੋਹੇ ਉੱਤੇ ਆਪਣੀ ਰੋਟੀ ਪਕਾਉਣੀ ਚਾਹੀਦੀ ਹੈ। ਤੈਨੂੰ ਇਹ ਰੋਟੀ ਲੋਕਾਂ ਦੇ ਸਾਮ੍ਹਣੇ ਖਾਣੀ ਚਾਹੀਦੀ ਹੈ।"13 ਫ਼ੇਰ ਯਹੋਵਾਹ ਨੇ ਆਖਿਆ, "ਇਹ ਗੱਲ ਦਰਸਾਵੇਗੀ ਕਿ ਇਸਰਾਏਲ ਦੇ ਪਰਿਵਾਰ ਨੂੰ ਵਿਦੇਸ਼ਾਂ ਵਿੱਚ ਨਾਪਾਕ ਰੋਟੀ ਖਾਣੀ ਪਵੇਗੀ। ਅਤੇ ਮੈਂ ਉਨ੍ਹਾਂ ਨੂੰ ਇਸਰਾਏਲ ਛੱਡ ਕੇ ਉਨ੍ਹਾਂ ਮੁਲਕਾਂ ਵਿੱਚ ਜਾਣ ਲਈ ਮਜ਼ਬੂਰ ਕੀਤਾ ਸੀ।"14 ਫ਼ੇਰ ਮੈਂ (ਹਿਜ਼ਕੀਏਲ) ਨੇ ਆਖਿਆ, "ਆਹ, ਪਰ ਯਹੋਵਾਹ ਮੇਰੇ ਪ੍ਰਭੂ, ਮੈਂ ਤਾਂ ਕਦੇ ਵੀ ਨਾਪਾਕ ਭੋਜਨ ਨਹੀਂ ਕੀਤਾ। ਮੈਂ ਤਾਂ ਕਿਸੇ ਅਜਿਹੇ ਜਾਨਵਰ ਦਾ ਮਾਸ ਵੀ ਨਹੀਂ ਖਾਧਾ ਜਿਹੜਾ ਬੀਮਾਰੀ ਨਾਲ ਮਰਿਆ ਹੋਵੇ ਜਾਂ ਜਿਸਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਿਆ ਹੋਵੇ। ਮੈਂ ਕਦੇ ਵੀ ਨਾਪਾਕ ਮਾਸ ਨਹੀਂ ਖਾਧਾ - ਆਪਣੇ ਬਚਪਨ ਤੋਂ ਲੈਕੇ ਹੁਣ ਤੀਕ। ਉਸ ਤਰ੍ਹਾਂ ਦਾ ਮੰਦਾ ਮਾਸ ਕਦੇ ਵੀ ਮੇਰੇ ਮੂੰਹ ਵਿੱਚ ਨਹੀਂ ਪਿਆ।"15 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, "ਮੈਂ ਤੈਨੂੰ ਆਪਣੀ ਰੋਟੀ ਪਕਾਉਣ ਲਈ ਗਾਂ ਦੇ ਸੁੱਕੇ ਗੋਹੇ ਦੀ ਵਰਤੋਂ ਕਰਨ ਦੇਵਾਂਗਾ। ਤੈਨੂੰ ਸੁੱਕੇ ਹੋਏ ਮਨੁੱਖੀ ਗੋਹੇ ਦੀ ਵਰਤੋਂ ਕਰਨ ਦੀ ਲੋੜ ਨਹੀਂ।"16 ਫ਼ੇਰ ਮੈਨੂੰ ਪਰਮੇਸ਼ੁਰ ਨੇ ਆਖਿਆ, "ਆਦਮੀ ਦੇ ਪੁੱਤਰ, ਮੈਂ ਯਰੂਸ਼ਲਮ ਲਈ ਰੋਟੀ ਦਾ ਭਂਡਾਰ ਨਸ਼ਟ ਕਰ ਰਿਹਾ ਹਾਂ। ਲੋਕਾਂ ਨੂੰ ਭੋਜਨ ਦੀ ਮਿਣਤੀ ਕਰਨੀ ਪਵੇਗੀ। ਉਹ ਆਪਣੇ ਭੋਜਨ ਦੀ ਸਾਮਗ੍ਰੀ ਬਾਰੇ ਬਹੁਤ ਫ਼ਿਕਰਮੰਦ ਹੋਣਗੇ। ਉਨ੍ਹਾਂ ਨੂੰ ਪਾਣੀ ਦੀ ਮਿਣਤੀ ਕਰਨੀ ਪਵੇਗੀ। ਜਦੋਂ ਉਹ ਉਸ ਪਾਣੀ ਨੂੰ ਪੀਣਗੇ ਤਾਂ ਬਹੁਤ ਭੈਭੀਤ ਹੋਣਗੇ।17 ਕਿਉਂ? ਕਿਉਂ ਕਿ ਓਥੇ ਲੋਕਾਂ ਕੋਲ ਖਾਣ ਪੀਣ ਲਈ ਚੋਖਾ ਭੋਜਨ ਅਤੇ ਪਾਣੀ ਨਹੀਂ ਹੋਵੇਗਾ। ਲੋਕ ਇੱਕ ਦੂਸਰੇ ਕੋਲੋਂ ਭੈਭੀਤ ਹੋ ਜਾਣਗੇ-ਉਹ ਆਪਣੇ ਪਾਪਾਂ ਕਾਰਣ ਇੱਕ ਦੂਸਰੇ ਨੂੰ ਜ਼ਾਇਆ ਹੁੰਦਿਆਂ ਦੇਖਣਗੇ।