Lectionary Calendar
Tuesday, May 28th, 2024
the Week of Proper 3 / Ordinary 8
Attention!
We are taking food to Ukrainians still living near the front lines. You can help by getting your church involved.
Click to donate today!

Read the Bible

ਬਾਇਬਲ

ਯਰਮਿਆਹ 15

1 ਯਹੋਵਾਹ ਨੇ ਮੈਨੂੰ ਆਖਿਆ, "ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚਲੇ ਜਾਣ ਲਈ ਆਖਦੇ।2 ਭਾਵੇਂ ਉਹ ਲੋਕ ਤੈਨੂੰ ਪੁੱਛਣ, "ਅਸੀਂ ਕਿੱਧਰ ਜਾਵਾਂਗੇ?" ਤੂੰ ਉਨ੍ਹਾਂ ਨੂੰ ਇਹ ਦੱਸ, ਇਹੀ ਹੈ ਜੋ ਯਹੋਵਾਹ ਆਖਦਾ ਹੈ,'ਮੈਂ ਕੁਝ ਲੋਕਾਂ ਦੀ ਚੋਣ ਮਰਨ ਲਈ ਕੀਤੀ ਹੈ। ਉਹ ਲੋਕ ਮਰ ਜਾਵਣਗੇ। ਮੈਂ ਕੁਝ ਲੋਕਾਂ ਨੂੰ ਤਲਵਾਰਾਂ ਨਾਲ ਮਾਰੇ ਜਾਣ ਲਈ ਚੁਣਿਆ ਹੈ। ਉਹ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਕੁਝ ਲੋਕਾਂ ਨੂੰ ਮੈਂ ਭੁੱਖ ਨਾਲ ਮਰਨ ਲਈ ਚੁਣਿਆ ਹੈ। ਉਹ ਲੋਕ ਭੁੱਖ ਨਾਲ ਮਰ ਜਾਣਗੇ। ਕੁਝ ਲੋਕਾਂ ਦੀ ਚੋਣ ਮੈਂ ਫ਼ੜੇ ਜਾਣ ਲਈ ਅਤੇ ਬਾਹਰਲੇ ਦੇਸ਼ ਭੇਜੇ ਜਾਣ ਲਈ ਕੀਤੀ ਹੈ। ਉਹ ਲੋਕ ਉਸ ਬਾਹਰਲੇ ਦੇਸ਼ ਅੰਦਰ ਕੈਦੀ ਬਣਨਗੇ।3 ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।' ਇਹ ਸੰਦੇਸ਼ ਯਹੋਵਾਹ ਵੱਲੋਂ ਹੈ -- 'ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।4 ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨਸ਼੍ਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨਸ਼੍ਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨਸ਼੍ਸ਼ਹ ਯਹੂਦਾਹ ਦਾ ਪਾਤਸ਼ਾਹ ਸੀ।'5 ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ!6 ਯਰੂਸ਼ਲਮ, ਤੂੰ ਮੈਨੂੰ ਛੱਡ ਦਿੱਤਾ ਸੀ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ। "ਬਾਰ-ਬਾਰ ਤੂੰ ਮੈਨੂੰ ਛੱਡਿਆ ਸੀ! ਇਸ ਲਈ ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੈਨੂੰ ਤਬਾਹ ਕਰ ਦਿਆਂਗਾ। ਮੈਂ ਤੇਰੀ ਸਜ਼ਾ ਨੂੰ ਰੋਕਦਿਆਂ ਬਕ੍ਕ ਗਿਆ ਹਾਂ!7 ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤਂਗਲੀ ਨਾਲ ਅਨਾਜ਼ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ।8 ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿਚਲੀ ਰੇਤ ਨਾਲੋਂ ਵੀ ਵਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ।9 ਦੁਸ਼ਮਣ ਤਲਵਾਰਾਂ ਨਾਲ ਹਮਲਾ ਕਰੇਗਾ, ਤੇ ਲੋਕਾਂ ਨੂੰ ਮਾਰੇਗਾ। ਉਹ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਾਰ ਦੇਣਗੇ। ਭਾਵੇਂ ਕਿਸੇ ਔਰਤ ਦੇ ਸੱਤ ਪੁੱਤਰ ਵੀ ਹੋਣ, ਪਰ ਉਹ ਸਾਰੇ ਹੀ ਮਰ ਜਾਣਗੇ। ਉਹ ਜ਼ਾਰ-ਜ਼ਾਰ ਰੋਵੇਗੀ ਜਦੋਂ ਤੀਕ ਉਹ ਸਾਹ ਲੈਣ ਤੋਂ ਵੀ ਨਿਤਾਣੀ ਨਹੀਂ ਹੋ ਜਾਂਦੀ। ਉਹ ਬਹੁਤ ਉਪਰਾਮ ਤੇ ਉਲਝੀ ਹੋਈ ਹੋਵੇਗੀ। ਉਸਦਾ ਚਮਕੀਲਾ ਦਿਨ ਉਦਾਸੀ ਨਾਲ, ਹਨੇਰਾ ਹੋ ਜਾਵੇਗਾ।"

10 ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ। ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ। ਮੈਂ ਕੁਝ ਵੀ ਦਿੱਤਾ-ਲਿਆ ਨਹੀਂ। ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।11 ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।12 "ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸਕਦਾ। ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ ਤੋਂ ਮਿਲਦਾ ਹੈ। ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸਕਦਾ।13 ਯਹੂਦਾਹ ਦੇ ਲੋਕਾਂ ਕੋਲ ਬਹੁਤ ਸਾਰੇ ਖਜ਼ਾਨੇ ਨੇ। ਮੈਂ ਉਹ ਦੌਲਤਾਂ ਹੋਰਨਾਂ ਕੌਮਾਂ ਨੂੰ ਦੇ ਦੇਵਾਂਗਾ। ਉਨ੍ਹਾਂ ਹੋਰਨਾਂ ਲੋਕਾਂ ਨੂੰ ਉਨ੍ਹਾਂ ਨੂੰ ਖਰੀਦਣਾ ਨਹੀਂ ਪਵੇਗਾ। ਮੈਂ ਇਹ ਦੌਲਤਾਂ ਉਨ੍ਹਾਂ ਨੂੰ ਦੇ ਦੇਵਾਂਗਾ। ਕਿਉਂ? ਕਿਉਂ ਕਿ ਯਹੂਦਾਹ ਨੇ ਕਈ ਸਾਰੇ ਪਾਪ ਕੀਤੇ ਨੇ। ਯਹੂਦਾਹ ਦੇ ਹਰ ਭਾਗ ਵਿੱਚ ਲੋਕਾਂ ਨੇ ਪਾਪ ਕੀਤੇ ਨੇ।14 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।"

15 ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ। ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ। ਲੋਕ ਮੈਨੂੰ ਦੁੱਖੀ ਕਰ ਰਹੇ ਨੇ। ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ। ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ। ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ। ਮੇਰੇ ਬਾਰੇ ਸੋਚੋ। ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ।16 ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸਦ੍ਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।17 ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ, ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ। ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇਕੱਲਾ ਬੈਠਾ ਰਹਿੰਦਾ ਸਾਂ। ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ।18 ਮੈਂ ਸਮਝ ਨਹੀਂ ਸਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ।19 ਫ਼ੇਰ ਯਹੋਵਾਹ ਨੇ ਆਖਿਆ, "ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।20 ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।" ਇਹ ਸੰਦੇਸ਼ ਯਹੋਵਾਹ ਵੱਲੋਂ ਸੀ।21 "ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ। ਉਹ ਲੋਕ ਤੈਨੂੰ ਭੈਭੀਤ ਕਰਦੇ ਨੇ। ਪਰ ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।

 
adsfree-icon
Ads FreeProfile