Lectionary Calendar
Wednesday, August 20th, 2025
the Week of Proper 15 / Ordinary 20
the Week of Proper 15 / Ordinary 20
video advertismenet
advertisement
advertisement
advertisement
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!
Click here to learn more!
Read the Bible
ਬਾਇਬਲ
ਮਰà¨à©à¨¸ 14:57
span data-lang="pun" data-trans="plb" data-ref="mar.14.1" class="versetxt"> 1 ਦੋ ਦਿਨਾਂ ਪਿੱਛੋਂ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਜੋ ਉਹ ਨੂੰ ਕਿੱਕੁਰ ਛਲ ਨਾਲ ਫੜ ਕੇ ਜਾਨੋਂ ਮਾਰੀਏ? 2 ਉਨ੍ਹਾਂ ਤਾਂ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਬਲਵਾ ਨਾ ਹੋਵੇ। 3 ਜਾਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਇੱਕ ਤੀਵੀਂ ਮਹਿੰਗ ਮੁੱਲਾ ਜਟਾਮਾਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਭੰਨ ਕੇ ਉਹ ਦੇ ਸਿਰ ਉੱਤੇ ਡੋਹੁਲ ਦਿੱਤਾ। 4 ਤਦ ਕਿੰਨੇ ਆਪਣੇ ਮਨ ਵਿੱਚ ਖਿਝ ਕੇ ਬੋਲੇ ਜੋ ਇਸ ਅਤਰ ਦਾ ਇਹ ਨੁਕਸਾਨ ਕਾਹ ਨੂੰ ਹੋਇਆ? 5 ਕਿਉਂਕਿ ਹੋ ਸੱਕਦਾ ਸੀ ਜੋ ਇਹ ਅਤਰ ਡੂਢ ਸੌ ਰੁਪਏ ਤੋਂ ਵਧੀਕ ਨੂੰ ਵਿਕਦਾ ਅਤੇ ਕੰਗਾਲਾਂ ਨੂੰ ਦਿੱਤਾ ਜਾਂਦਾ ਸੋ ਓਹ ਉਸ ਤੀਵੀਂ ਨੂੰ ਝਿੜਕਣ ਲੱਗੇ। 6 ਪਰ ਯਿਸੂ ਨੇ ਆਖਿਆ, ਇਹ ਨੂੰ ਛੱਡ ਦਿਓ, ਕਿਉਂ ਇਹ ਨੂੰ ਕੋਸਦੇ ਹੋ? ਉਸ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ। 7 ਕਿਉਂ ਜੋ ਕੰਗਾਲ ਸਦਾ ਤੁਹਾਡੇ ਨਾਲ ਹਨ ਅਤੇ ਜਾਂ ਚਾਹੋ ਤਾਂ ਉਨ੍ਹਾਂ ਦਾ ਭਲਾ ਕਰ ਸੱਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ। 8 ਜੋ ਉਸ ਤੋਂ ਬਣ ਪਿਆ ਉਸ ਨੇ ਕੀਤਾ। ਉਸ ਨੇ ਅੱਗੋਂ ਹੀ ਮੇਰੇ ਸਰੀਰ ਉੱਤੇ ਕਫ਼ਨਾਉਣ ਦਫ਼ਨਾਉਣ ਲਈ ਅਤਰ ਪਾ ਦਿੱਤਾ। 9 ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਖੁਸ਼ ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ। 10 ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਪਰਧਾਨ ਜਾਜਕਾਂ ਕੋਲ ਚੱਲਿਆ ਗਿਆ ਭਈ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ। 11 ਅਤੇ ਓਹ ਸੁਣ ਕੇ ਅਨੰਦ ਹੋਏ ਅਰ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ। 12 ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ? 13 ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋਹੁੰ ਮਨੁੱਖਾਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ। 14 ਅਰ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ? 15 ਉਹ ਆਪ ਹੀ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਬਿਛਿਆ ਅਤੇ ਸੁਆਰਿਆ ਹੋਇਆ ਵਿਖਾਲੇਗਾ ਸੋ ਉੱਥੇ ਸਾਡੇ ਲਈ ਤਿਆਰੀ ਕਰੋ। 16 ਤਾਂ ਚੇਲੇ ਚੱਲੇ ਗਏ ਅਰ ਸ਼ਹਿਰ ਵਿੱਚ ਜਾ ਕੇ ਜਿਹੋ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਤਿਹੋ ਜਿਹਾ ਡਿੱਠਾ ਅਤੇ ਪਸਾਹ ਤਿਆਰ ਕੀਤੀ। 17 ਜਾਂ ਸੰਝ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ। 18 ਅਰ ਜਦ ਓਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੂਹਾਨੂੰ ਸਤ ਆਖਦਾ ਹਾਂ ਭਈ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ। 19 ਤਦ ਓਹ ਉਦਾਸ ਹੋਣ ਅਤੇ ਇੱਕ ਇੱਕ ਕਰਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ? 20 ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਸੋਈ ਹੈ। 21 ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ ਹੈ ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ। 22 ਜਦ ਓਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ। 23 ਫੇਰ ਉਹ ਨੇ ਪਿਆਲਾ ਲੈ ਕੇ ਸ਼ੁਕਰ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਰ ਸਭਨਾਂ ਨੇ ਉਸ ਵਿੱਚੋਂ ਪੀਤਾ। 24 ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ। 25 ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪਿਆਂਗਾ ਜਿਸ ਦਿਨ ਤੀਕਰ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਆਂ। 26 ਫੇਰ ਓਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ। 27 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਭਈ ਮੈਂ ਅਯਾਲੀ ਨੂੰ ਮਾਰਾਂਗਾ ਅਤੇ ਭੇਡਾਂ ਖਿਲਰ ਜਾਣਗੀਆਂ। 28 ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਥੋਂ ਅੱਗੇ ਗਲੀਲ ਨੂੰ ਜਾਵਾਂਗਾ। 29 ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ ! 30 ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸਤ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਅੱਗੇ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ। 31 ਪਰ ਉਹ ਨੇ ਵੱਡੇ ਹਠ ਨਾਲ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਭੀ ਪਵੇ ਤਾਂ ਭੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰਾਂ ਬੋਲੇ। 32 ਫੇਰ ਓਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੀਕਰ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ। 33 ਉਸ ਨੇ ਪਤਰਸ ਅਤੇ ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਹੈਰਾਨ ਪਰੇਸ਼ਾਨ ਅਰ ਬਹੁਤ ਦਿਲਗੀਰ ਹੋਣ ਲੱਗਾ। 34 ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕਰ। ਤੁਸੀਂ ਐਥੇ ਠਹਿਰੋ ਅਰ ਜਾਗਦੇ ਰਹੋ। 35 ਅਤੇ ਉਹ ਥੋੜਾ ਅੱਗੇ ਵਧ ਕੇ ਭੁਞੇਂ ਡਿੱਗ ਪਿਆ ਅਰ ਪ੍ਰਾਰਥਨਾ ਕੀਤੀ ਕਿ ਜੇ ਹੋ ਸੱਕੇ ਤਾਂ ਇਹ ਘੜੀ ਮੈਥੋਂ ਟਲ ਜਾਏ। 36 ਅਤੇ ਓਨ ਆਖਿਆ, ਅੱਬਾ, ਹੇ ਪਿਤਾ, ਤੈਥੋਂ ਸੱਭੋ ਕੁਝ ਹੋ ਸੱਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦਿਹ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ। 37 ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੈਥੋਂ ਇੱਕ ਘੜੀ ਵੀ ਨਾ ਜਾਗ ਹੋਇਆ? 38 ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ। 39 ਤਾਂ ਉਹ ਫੇਰ ਗਿਆ ਅਰ ਉਹੋ ਗੱਲ ਕਹਿ ਕੇ ਪ੍ਰਾਰਥਨਾ ਕੀਤੀ। 40 ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਹੋਈਆਂ ਸਨ ਅਤੇ ਓਹ ਨਹੀਂ ਜਾਣਦੇ ਸਨ ਭਈ ਉਸ ਨੂੰ ਕੀ ਉੱਤਰ ਦੇਣ। 41 ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ। 42 ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ। 43 ਉਹ ਅਜੇ ਬੋਲਦਾ ਹੀ ਸੀ ਕਿ ਓਵੇਂ ਯਹੂਦਾ ਜਿਹੜਾ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਅਰ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ। 44 ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ ਭਈ ਜਿਹ ਨੂੰ ਮੈਂ ਚੁੰਮਾਂ ਉਹੋ ਹੈ। ਉਹ ਨੂੰ ਫੜ ਕੇ ਤਕੜਾਈ ਨਾਲ ਲੈ ਜਾਣਾ ! 45 ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਸੁਆਮੀ ਜੀ ! ਅਤੇ ਉਹ ਨੂੰ ਚੁੰਮਿਆ। 46 ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ। 47 ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਧੂ ਲਈ ਅਰ ਸਰਦਾਰ ਜਾਜਕ ਦੇ ਚਾਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ। 51 ਇੱਕ ਜੁਆਨ ਜਿਹ ਨੇ ਦੁਪੱਟਾ ਆਪਣੇ ਨੰਗੇ ਪਿੰਡੇ ਉੱਤੇ ਲਿਆ ਹੋਇਆ ਸੀ ਉਹ ਦੇ ਮਗਰ ਤੁਰਿਆ ਅਰ ਲੋਕਾਂ ਨੇ ਉਸ ਨੂੰ ਫੜ ਲਿਆ। 60 ਤਦ ਸਰਦਾਰ ਜਾਜਕ ਵਿਚਾਲੇ ਖੜਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਏਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ? 61 ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜਵਾਬ ਨਾ ਦਿੱਤਾ ਤਾਂ ਸਰਦਾਰ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਪਰਮਧੰਨ ਦਾ ਪੁੱਤ੍ਰ ਹੈਂ? 62 ਯਿਸੂ ਨੇ ਆਖਿਆ, ਮੈਂ ਹਾਂ ਅਰ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ। 63 ਤਦ ਸਰਦਾਰ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ? 64 ਤੁਸਾਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਰਾਈ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ। 65 ਅਤੇ ਕਿੰਨੇ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਅਗੰਮ ਦੀ ਖਬਰ ਦਿਹ ! ਅਰ ਸਿਪਾਹੀਆਂ ਨੇ ਉਹ ਨੂੰ ਲੈ ਕੇ ਚੁਪੇੜਾਂ ਮਾਰੀਆਂ। 66 ਜਾਂ ਪਤਰਸ ਹੇਠਾਂ ਵੇਹੜੇ ਵਿੱਚ ਸੀ ਸਰਦਾਰ ਜਾਜਕ ਦੀਆਂ ਗੋੱਲੀਆਂ ਵਿੱਚੋਂ ਇੱਕ ਆਈ। 67 ਅਰ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਭੀ ਯਿਸੂ ਨਾਸਰੀ ਦੇ ਨਾਲ ਸੈਂ। 68 ਪਰ ਉਹ ਮੁੱਕਰ ਕੇ ਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਭਈ ਤੂੰ ਕੀ ਆਖਦੀ ਹੈਂ, ਅਤੇ ਓਹ ਬਾਹਰ ਡੇਓਢੀ ਵਿੱਚ ਚੱਲਿਆ ਗਿਆ। 69 ਤਾਂ ਗੋੱਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ। 70 ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ। 71 ਪਰ ਉਹ ਸਰਾਪ ਦੇਣ ਅਤੇ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।
Bible Study Resources
Concordances:
- Nave'sDictionaries:
- AmericanEncyclopedias:
- InternationalBible Verse Review
from Treasury of Scripure Knowledge
and bare: Mark 15:29, Jeremiah 26:8, Jeremiah 26:9, Jeremiah 26:18, Matthew 26:60, Matthew 26:61, Matthew 27:40, John 2:18-21, Acts 6:13, Acts 6:14
Gill's Notes on the Bible
And there arose certain,.... Two false witnesses, as in
Matthew 26:60, who stood up in court; for witnesses were obliged to stand, whilst they gave in their testimony:
"says R. Bo, in the name of R. Hona, witnesses ought לעמוד, "to stand", whilst they bear witness; as it is said,
Deuteronomy 19:17. "Both the men shall stand" m, c.''
And bare false witness against him, saying as follows.
m T. Herios. Sanhedrin, fol. 21. 3. & Yoma, fol. 43. 2. Maimon. Hilch. Sanhedrin, c. 21. sect. 3.
Barnes' Notes on the Bible
See this fully explained in the notes at Matthew 26:57-75.