the Second Week after Easter
Click here to learn more!
Read the Bible
ਬਾਇਬਲ
ਜ਼ਬੂਰ 113
1 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।2 ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ।3 ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿਥੇ ਸੂਰਜ ਜਾ ਛਿਪਦਾ ਹੈ।4 ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ। ਉਸਦੀ ਮਹਿਮਾ ਅਕਾਸ਼ ਵੱਲ ਉਠਦੀ ਹੈ।5 ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ, ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।6 ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।7 ਪਰਮੇਸ਼ੁਰ ਮਸਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮਂਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।8 ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਉਨ੍ਹਾਂ ਨੂੰ ਮਹਤ੍ਤਵਪੂਰਾਣ ਆਗੂ ਬਣਾ ਦਿੰਦਾ ਹੈ।9 ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ। ਪਰ ਪਰਮੇਸ਼ੁਰ ਉਸਨੂੰ ਬੱਚੇ ਦੇ ਦੇਵੇਗਾ। ਅਤੇ ਉਸਨੂੰ ਖੁਸ਼ੀ ਪ੍ਰਦਾਨ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।