Lectionary Calendar
Monday, February 2nd, 2026
the Fourth Week after Epiphany
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 122

1 ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, "ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।"2 ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ।3 ਇਹ ਨਵਾਂ ਯਰੂਸ਼ਲਮ ਹੈ! ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।4 ਇੱਥੇ ਹੀ ਪਰਿਵਾਰਾ ਦੇ ਸਮੂਹ ਜਾਂਦੇ ਹਨ। ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ। ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।5 ਉਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ। ਉਥੇ ਉਹ ਲੋਕਾਂ ਦਾ ਨਿਰਣਾ ਕਰਨ ਲਈ ਤਖਤ ਸਥਾਪਿਤ ਕਰਦੇ ਹਨ।

6 ਸ਼ਾਂਤੀ ਲਈ ਯਰੂਸ਼ਲਮ ਵਿੱਚ ਅਰਦਾਸ ਕਰੋ, "ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ। ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ। ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰਖਿਆ ਮਿਲੇਗੀ।"7 ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ, ਮੈਂ ਅਰਦਾਸ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।8 ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ, ਮੈਂ ਅਰਦਾਸ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।9

 
adsfree-icon
Ads FreeProfile