Lectionary Calendar
Thursday, March 19th, 2026
the Fourth Week of Lent
There are 17 days til Easter!
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਜ਼ਬੂਰ 124

1 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? ਇਸਰਾਏਲ, ਜਵਾਬ ਦਿਉ।2 ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?3 ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।4 ਸਾਡੇ ਦੁਸ਼ਮਣਾ ਦੀਆਂ ਫ਼ੌਜਾਂ ਸਾਨੂੰ ਹੜ ਵਾਂਗ ਰੋਢ਼ ਦਿੰਦੀਆਂ, ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।5 ਉਹ ਲੋਕ ਸਾਡੀ ਧੌਣ ਤੱਕ ਚਢ਼ਦੇ ਪਾਣੀ ਵਾਂਗ ਹੁੰਦੇ ਅਤੇ ਸਾਨੂੰ ਡੋਬ ਦਿੰਦੇ।

6 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹਥੋਂ ਫ਼ੜੇ ਜਾਣ ਅਤੇ ਸਾਨੂੰ ਮਰਨ ਨਹੀਂ ਦਿੱਤਾ।7 ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।8 ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ। ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।

 
adsfree-icon
Ads FreeProfile