Lectionary Calendar
Monday, February 2nd, 2026
the Fourth Week after Epiphany
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 125

1 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।2 ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ। ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ। ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।3 ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।

4 ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ। ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।5 ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।

 
adsfree-icon
Ads FreeProfile