Lectionary Calendar
Sunday, May 19th, 2024
Pentacost
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

ਜ਼ਬੂਰ 126

1 ਜਦੋਂ ਇੱਕ ਵਾਰੇ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।2 ਅਸੀਂ ਹਸ੍ਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, "ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।"3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।

4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ। ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।6 ਹੋ ਸਕਦਾ ਜਦੋਂ ਉਹ ਖੇਤਾ ਵੱਲ ਬੀਜ ਲੈਕੇ ਜਾਂਦਾ ਰੋਦਾ ਹੋਵੇ। ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈਕੇ ਆਉਂਦਾ ਹੋਵੇ।

 
adsfree-icon
Ads FreeProfile