Lectionary Calendar
Thursday, March 19th, 2026
the Fourth Week of Lent
There are 17 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 128

1 ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।3 ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।4 ਯਹੋਵਾਹ ਸੱਚ ਮੁੱਚ ਇਸ ਤਰ੍ਹਾਂ ਆਪਣੇ ਪੈਰੇਕਾਰਾਂ ਨੂੰ ਅਸੀਸ ਦੇਵੇਗਾ।5 ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।6 ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।

 
adsfree-icon
Ads FreeProfile