Lectionary Calendar
Thursday, March 19th, 2026
the Fourth Week of Lent
There are 17 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 146

1

1 ਮੈਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂ? ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸਕਦੇ।4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।

5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸਨੂੰ ਸਦਾ ਲਈ ਬਚਾਵੇਗਾ।7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।

 
adsfree-icon
Ads FreeProfile