Lectionary Calendar
Thursday, March 19th, 2026
the Fourth Week of Lent
There are 17 days til Easter!
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 150

1 ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।2 ਪਰਮੇਸ਼ੁਰ ਦੀ ਉਸਦੇ ਮਹਾਨ ਕਾਰਿਆ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।3 ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵਂਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।4 ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬਂਸਰੀਆ ਨਾਲ ਕਰੋ।5 ਪਰਮੇਸ਼ੁਰ ਦੀ ਉਸਤਤਿ ਛੈਣਿਆ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।6 ਹਰ ਜਾਨਦਾਰ ਪ੍ਰਾਣੀ, ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੀ ਉਸਤਤਿ ਕਰੋ!

 
adsfree-icon
Ads FreeProfile