Lectionary Calendar
Monday, February 2nd, 2026
the Fourth Week after Epiphany
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 70

1 ਹੇ ਪਰਮੇਸ਼ੁਰ, ਮੈਨੂੰ ਬਚਾਉ। ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ।2 ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ। ਉਨ੍ਹਾਂ ਨੂੰ ਨਿਵਾਉ। ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।3 ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।4 ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼। ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, ਸਦਾ ਤੁਹਾਡੀ ਉਸਤਤਿ ਕਰਨ ਦੇ ਯੋਗ ਹੋਣਗੇ।5 ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸਕਦੇ ਹੋਂ। ਬਹੁਤੀ ਦੇਰ ਨਾ ਕਰੋ।

 
adsfree-icon
Ads FreeProfile