Lectionary Calendar
Monday, February 2nd, 2026
the Fourth Week after Epiphany
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 97

1 ਯਹੋਵਾਹ ਰਾਜ ਕਰਦਾ ਹੈ ਅਤੇ ਧਰਤੀ ਖੁਸ਼ ਹੈ। ਦੂਰ ਦੁਰਾਡੇ ਦੇ ਸਾਰੇ ਦੇਸ਼, ਖੁਸ਼ ਹਨ।2 ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ। ਚੰਗਿਆਈ ਅਤੇ ਇਨਸਾਫ਼ ਉਸਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ।3 ਯਹੋਵਾਹ ਦੇ ਸਾਮ੍ਹਣੇ ਅੱਗ ਬਲਦੀ ਹੈ ਅਤੇ ਉਸਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।4 ਉਸਦੀ ਬਿਜਲੀ ਚਮਕ ਆਕਾਸ਼ ਵਿੱਚ ਚਮਕਦੀ ਹੈ ਲੋਕ ਇਸਨੂੰ ਵੇਖਦੇ ਹਨ ਅਤੇ ਭੈਭੀਤ ਹੋ ਜਾਂਦੇ ਹਨ।5 ਧਰਤ ਦੇ ਮਾਲਕ ਯਹੋਵਾਹ ਦੇ ਸਾਮ੍ਹਣੇ ਪਰਬਤ ਮੋਮ ਵਾਂਗ ਪਿਘਲਦੇ ਹਨ।6 ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।7 ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ ਦੇਵਤਿਆਂ ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ ਦੇਵਤੇ ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।

8 ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂ? ਕਿਉਂਕਿ ਯਹੋਵਾਹ ਸਿਆਣੇ ਨਿਰਣੇ ਕਰਦਾ ਹੈ।9 ਹੇ ਸਭ ਤੋਂ ਉੱਚੇ ਯਹੋਵਾਹ ਅਸਲ ਵਿੱਚ ਤੁਸੀਂ ਹੀ ਧਰਤੀ ਦੇ ਹਾਕਮ ਹੋ। ਤੁਸੀਂ ਬਹੁਤਿਆਂ ਦੇਵਤਿਆਂ ਨਾਲੋਂ ਵਧੀਆ ਹੋ।10 ਜਿਹੜੇ ਬੰਦੇ ਯਹੋਵਾਹ ਨੂੰ ਨਫ਼ਰਤ ਕਰਦੇ ਹਨ ਉਹ ਬਦੀ ਨੂੰ ਨਫ਼ਰਤ ਕਰਦੇ ਹਨ। ਇਸ ਲਈ ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬਚਾਉਂਦਾ ਹੈ। ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬੁਰੇ ਵਿਅਕਤੀਆਂ ਤੋਂ ਬਚਾਉਂਦਾ ਹੈ।11 ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।12 ਚਂਗੇ ਲੋਕੋ, ਯਹੋਵਾਹ ਵਿੱਚ ਖੁਸ਼ ਹੋਵੋ। ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰੋ।

 
adsfree-icon
Ads FreeProfile